11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੰਜਾਬ ਦੇ ਵਿਕਾਸ ਦਾ ਅਹਿਮ ਹਿੱਸਾ ਬਣੇਗੀ ਅੱਜ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ-ਮੁਖ਼ਤਿਆਰ ਸਿੰਘ ਸੰਧੂ

ਅਜੀਤ ਡੈਸਕ 17-07-2026
ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ 17 ਜੁਲਾਈ ਦੀ ਜਲੰਧਰ ਫੇਰੀ ਪੰਜਾਬ ਦੇ ਵਿਕਾਸ ਦਾ ਅਹਿਮ ਹਿੱਸਾ ਬਣੇਗੀ ਅਤੇ ਪ੍ਰਧਾਨ ਮੰਤਰੀ ਜਿੱਥੇ ਜਲੰਧਰ ਛਾਉਣੀ ਦੇ 125 ਕਰੋੜ ਦੀ ਲਾਗਤ ਨਾਲ ਬਣੇ ਆਧੁਨਿਕ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ ਉੱਥੇ ਹੋਰ ਵੀ ਨਵੀਨੀਕਰਨ ਹੋਏ ਰੇਲਵੇ ਸਟੇਸ਼ਨਾਂ ਦਾ ਵਰਚੂਅਲ ਉਦਘਾਟਨ ਕਰਨਗੇ ਜਿਸ ਵਿਚ ਮੋਗਾ ਦਾ ਰੇਲਵੇ ਸਟੇਸ਼ਨ ਵੀ ਸ਼ਾਮਿਲ ਹੈ ਜਿਸ ਦਾ ਨਵੀਨੀਕਰਨ ਕਰ ਕੇ ਨਵੀਂ ਦਿਸ਼ਾ ਪ੍ਰਦਾਨ ਕੀਤੀ ਗਈ ਹੈ ਜੋ ਕਿ ਵੇਖਣਯੋਗ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸੱਚਖੰਡ ਡੇਰਾ ਬੱਲਾਂ ਵਿਖੇ ਆਪਣੇ ਦੌਰੇ ਦੌਰਾਨ ਆਦਮਪੁਰ ਦਾ ਹਵਾਈ ਅੱਡਾ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਕਰ ਕੇ ਦਲਿਤ ਭਾਈਚਾਰੇ ਦੇ ਮਾਣ ਵਿਚ ਵੱਡਾ ਵਾਧਾ ਕਰ ਚੁੱਕੇ ਹਨ ਅਤੇ ਹੁਣ ਉਹ ਜਲੰਧਰ ਫੇਰੀ ਦੌਰਾਨ ਸ੍ਰੀ ਅੰਮ੍ਰਿਤਸਰ ਤੋਂ ਵਾਰਾਨਸੀ ਨੂੰ ਚੱਲਣ ਵਾਲੀ ਸ੍ਰੀ ਗੁਰੂ ਰਵਿਦਾਸ ਐਕਸਪ੍ਰੈੱਸ ਰੇਲ ਗੱਡੀ ਦਾ ਸ਼ੁੱਭ ਅਰੰਭ ਕਰਨਗੇ। ਸੰਧੂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਹੋਰ ਵੀ ਵਿਕਾਸ ਕਾਰਜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੇ ਹਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਕਾਸ ਪੱਖੋਂ ਪੰਜਾਬ ਨੂੰ ਮੋਹਰੀ ਸੂਬੇ ਦੇ ਰੂਪ ਵਿਚ ਵੇਖਣਾ ਚਾਹੁੰਦੀ ਹੈ ਅਤੇ ਸਾਲ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਨਾਲ ਡਬਲ ਇੰਜਨ ਵਿਕਾਸ ਕਰਵਾਏਗੀ। ਸੰਧੂ ਨੇ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਵਰਕਰਾਂ ਵਿਚ ਪ੍ਰਧਾਨ ਮੰਤਰੀ ਦੀ ਰੈਲੀ ਲਈ ਵੱਡਾ ਉਤਸ਼ਾਹ ਹੈ ਅਤੇ ਉਨ੍ਹਾਂ ਦੀ ਅਗਵਾਈ ਵਿਚ ਕਾਫ਼ਲਿਆਂ ਦੇ ਰੂਪ ਵਿਚ ਪੁੱਜਿਆ ਜਾਵੇਗਾ।
ਪਿਛਲੀ ਖ਼ਬਰ ਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ, ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ ਅਗਲੀ ਖ਼ਬਰ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦਾ ਬੀ.ਐਡ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।