11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਵਾਤਾਵਰਨ ਸੰਭਾਲ ਦਾ ਸੰਦੇਸ਼ ਦੇਣ ਲਈ ਟੀ.ਐਲ.ਐਫ. ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ

ਅਜੀਤ ਡੈਸਕ 17-07-2026
ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਦਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਅਤੇ ਕੁਦਰਤ ਦੀ ਰੱਖਿਆ ਦਾ ਸੰਦੇਸ਼ ਦੇਣ ਲਈ ਵਾਤਾਵਰਨ ਸੰਭਾਲ ਵਿਸ਼ੇ ‘ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਸਭਾ ਦੌਰਾਨ ਵਿਦਿਆਰਥੀਆਂ ਨੇ ਪ੍ਰੇਰਨਾਦਾਇਕ ਭਾਸ਼ਣ, ਵਿਚਾਰ ਉਤੇਜਕ ਪੇਸ਼ਕਾਰੀਆਂ ਅਤੇ ਜਾਣਕਾਰੀ ਭਰਪੂਰ ਸੰਦੇਸ਼ਾਂ ਰਾਹੀਂ ਕੁਦਰਤੀ ਸਰੋਤਾਂ ਦੀ ਸੰਭਾਲ, ਪ੍ਰਦੂਸ਼ਣ ਘਟਾਉਣ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਰੱਖਿਆ ਲਈ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਹਰਿਆਲੇ ਭਵਿੱਖ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦੀ ਸਹੁੰ ਵੀ ਚੁੱਕੀ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਿਰਫ਼ ਸਾਡੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਸਾਡਾ ਨੈਤਿਕ ਫ਼ਰਜ਼ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤ ਪ੍ਰਤੀ ਸੰਵੇਦਨਸ਼ੀਲ ਬਣਨ, ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਅਤੇ ਊਰਜਾ ਦੀ ਬੱਚਤ ਕਰਨ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਸਕਾਰਾਤਮਿਕ ਯਤਨ ਮਿਲ ਕੇ ਵੱਡਾ ਬਦਲਾਅ ਲਿਆ ਸਕਦੇ ਹਨ ਅਤੇ ਜੇਕਰ ਹਰ ਵਿਦਿਆਰਥੀ ਵਾਤਾਵਰਨ ਸੰਭਾਲ ਦਾ ਸੰਕਲਪ ਲੈ ਲਵੇ ਤਾਂ ਸਾਫ਼-ਸੁਥਰੇ, ਹਰਿਆਲੇ ਅਤੇ ਸਿਹਤਮੰਦ ਭਾਰਤ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ। ਸਕੂਲ ਦੀ ਪ੍ਰਿੰਸੀਪਲ ਨੀਤੂ ਡਾਂਡੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ਆਪਣੇ ਜਨਮ ਦਿਨ ‘ਤੇ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਏ ਅਤੇ ਉਸ ਦੀ ਸੰਭਾਲ ਵੀ ਕਰੇ। ਉਨ੍ਹਾਂ ਕਿਹਾ ਕਿ ਧਰਤੀ ਨੂੰ ਦਿੱਤਾ ਜਾਣ ਵਾਲਾ ਸਭ ਤੋਂ ਵੱਡਾ ਤੋਹਫ਼ਾ ਹਰਿਆਲਾ ਅਤੇ ਸਾਫ਼-ਸੁਥਰਾ ਭਵਿੱਖ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਵਾਤਾਵਰਨ ਸੰਭਾਲ ਨੂੰ ਆਪਣੀ ਜੀਵਨ-ਸ਼ੈਲੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਚੇਅਰਮੈਨ ਇੰਜ: ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ ਅਤੇ ਡੀਨ ਅਕਾਦਮਿਕ ਰਵਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਕਰਵਾਏ ਗਏ ਇਸ ਜਾਗਰੂਕਤਾ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਸਭ ਨੂੰ ਵਾਤਾਵਰਨ ਸੰਭਾਲ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਬਣਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮਿੱਤਲ ਹਸਪਤਾਲ ਤੇ ਹਾਰਟ ਸੈਂਟਰ ਵਿਖੇ ਪਿਸ਼ਾਬ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ 18 ਨੂੰ ਅਗਲੀ ਖ਼ਬਰ ਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ, ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।