11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਚੇਅਰਮੈਨ ਬਣਨ ’ਤੇ ਆਪ ਆਗੂਆਂ ਨੇ ਦਿੱਤੀ ਵਧਾਈ

ਅਜੀਤ ਡੈਸਕ 17-07-2026
ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਨਵ-ਨਿਯੁਕਤ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਨਿਯੁਕਤੀ ‘ਤੇ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਚੇਅਰਮੈਨ ਰਵੀਇੰਦਰ ਸਿੰਘ ਰਵੀ ਗਿੱਲ, ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਮਨਦੀਪ ਸਿੰਘ ਮਾਨ, ਸਰਪੰਚ ਅਤੇ ਪ੍ਰਧਾਨ ਟਰੱਕ ਯੂਨੀਅਨ ਧਰਮਕੋਟ ਸਤਵੀਰ ਸਿੰਘ ਸੱਤੀ, ਸਰਪੰਚ ਗੁਰਵਿੰਦਰ ਸਿੰਘ ਰਾਮੂੰਵਾਲਾ, ਸਰਪੰਚ ਕਮਲ ਮਹਿਰੋ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਜੈਮਲ ਵਾਲਾ ਨੇ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਦਾ ਸਨਮਾਨ ਹੈ। ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਅੰਮ੍ਰਿਤਪਾਲ ਸਿੰਘ ਖ਼ਾਲਸਾ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਦੀ ਭਲਾਈ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ ਅਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਪਾਰਟੀ ਹਾਈਕਮਾਨ ਅਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵਲੋਂ ਜਤਾਏ ਗਏ ਵਿਸ਼ਵਾਸ ‘ਤੇ ਪੂਰੀ ਤਰ੍ਹਾਂ ਖਰਾ ਉੱਤਰਨ ਦਾ ਯਤਨ ਕਰਨਗੇ ਅਤੇ ਲੋਕ ਹਿਤਾਂ ਨੂੰ ਹਮੇਸ਼ਾ ਪਹਿਲ ਦੇਣਗੇ।
ਪਿਛਲੀ ਖ਼ਬਰ ਪਿੰਡ ਰਾਏਸਰ ਪੰਜਾਬ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਔਰਤਾਂ ਨੇ ਦੂਸਰੇ ਦਿਨ ਰੋਸ ਪ੍ਰਦਰਸ਼ਨ ਰੱਖਿਆ ਬਰਕਰਾਰ ਅਗਲੀ ਖ਼ਬਰ ਮਿੱਤਲ ਹਸਪਤਾਲ ਤੇ ਹਾਰਟ ਸੈਂਟਰ ਵਿਖੇ ਪਿਸ਼ਾਬ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।