04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਜਸਵਿੰਦਰ ਸਿੰਘ ਸਿੱਧੂ ਦੇ ਤੂਫ਼ਾਨੀ ਦੌਰਿਆਂ ਨੇ ਹਲਕਾ ਧਰਮਕੋਟ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਨਵੀਂ ਰੂਹ ਫੂਕੀ

ਅਜੀਤ ਡੈਸਕ 18-07-2026

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਜਿਵੇਂ ਜਿਵੇਂ 2027 ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਸਾਰੀਆਂ ਹੀ ਰਾਜਸੀ ਪਾਰਟੀਆਂ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਵੋਟਰਾਂ ਤੱਕ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤੇ ਹਰ ਪਾਰਟੀ ਇਸ ਵਾਰ ਆਪਣਾ ਚੰਗਾ ਪ੍ਰਦਰਸ਼ਨ ਕਰਨ ਨੂੰ ਲੈ ਕੇ ਦਿਨ ਰਾਤ ਇਕ ਕਰ ਰਹੀ ਹੈ। ਇਨ੍ਹਾਂ ਚੋਣਾਂ ਵਿਚ ਜਿੱਥੇ ਸੱਤਾਧਾਰੀ ਆਪ ਪਾਰਟੀ, ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਮੀਟਿੰਗਾਂ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਧਰਮਕੋਟ ਦੇ ਇੰਚਾਰਜ ਜਸਵਿੰਦਰ ਸਿੰਘ ਸਿੱਧੂ ਨੇ ਵੀ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਉਨ੍ਹਾਂ ਵਲੋਂ ਹਲਕਾ ਧਰਮਕੋਟ ਦੇ ਪਿੰਡਾਂ ਦੇ ਤੂਫ਼ਾਨੀ ਦੌਰੇ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੇ ਕੀਤੇ ਜਾ ਰਹੇ ਵਿਸ਼ੇਸ਼ ਦੌਰਿਆਂ ਨਾਲ ਹਲਕਾ ਧਰਮਕੋਟ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਨਵੀਂ ਰੂਹ ਫੂਕੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜਸਵਿੰਦਰ ਸਿੰਘ ਸਿੱਧੂ ਜੋ ਕਿ ਈ.ਟੀ.ਟੀ. ਦੇ ਸੂਬਾ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਤੇ ਉਨ੍ਹਾਂ ਵਲੋਂ ਕੀਤੇ ਸੰਘਰਸ਼ ਤਹਿਤ ਹਜ਼ਾਰਾਂ ਦੀ ਤਾਦਾਦ ਵਿਚ ਨੌਜਵਾਨਾਂ ਨੂੰ ਪੱਕੀਆਂ ਅਧਿਆਪਕਾਂ ਦੀਆਂ ਨੌਕਰੀਆਂ ਮਿਲੀਆਂ ਸਨ ਤੇ ਹੁਣ ਵੀ ਪੰਜਾਬ ਦੇ ਅਧਿਆਪਕ ਵਰਗ ਤੇ ਸਿੱਖਿਆ ਜਗਤ ਵਿਚ ਉਨ੍ਹਾਂ ਦਾ ਵੱਡਾ ਜਨ ਆਧਾਰ ਹੈ ਤੇ ਇਸ ਵਾਰ ਉਹ ਹਲਕਾ ਧਰਮਕੋਟ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਤੋਂ ਚੋਣ ਲੜ ਸਕਦੇ ਹਨ। ਜਸਵਿੰਦਰ ਸਿੰਘ ਸਿੱਧੂ ਵਲੋਂ 19 ਜੁਲਾਈ ਐਤਵਾਰ ਨੂੰ ਸਵੇਰੇ 10 ਵਜੇ ਵਾਲੀਆ ਪੈਲੇਸ ਮੋਗਾ ਰੋਡ ਕੋਟ ਈਸੇ ਖਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਭਾਰੀ ਇਕੱਠ ਕੀਤਾ ਜਾ ਰਿਹਾ ਹੈ ਜਿਸ ਵਿਚ ਹਲਕੇ ਤੋਂ ਵੱਡੀ ਗਿਣਤੀ ਵਿਚ ਲੋਕਾਂ ਦੇ ਪੁੱਜਣ ਦੀ ਆਸ ਹੈ ਤੇ ਇਹ ਇਕੱਠ ਇਤਿਹਾਸਕ ਹੋਣ ਦੀ ਸੰਭਾਵਨਾ ਵੀ ਹੈ ਜਿਸ ਵਿਚ ਜਸਵਿੰਦਰ ਸਿੰਘ ਸਿੱਧੂ ਜੋ ਸਿੱਖਿਆ ਜਗਤ ਦੀ ਜਿੱਥੇ ਮਾਣਮੱਤੀ ਸ਼ਖ਼ਸੀਅਤ ਹਨ ਤੇ ਹਲਕਾ ਧਰਮਕੋਟ ਵਿਚ ਵਿੱਦਿਆ ਦਾ ਚਾਨਣ ਵੰਡਦੇ ਹਨ ਉੱਥੇ ਰਾਜਨੀਤੀ ਵਿਚ ਵੀ ਉਹ ਆਪਣਾ ਵਿਲੱਖਣ ਸਥਾਨ ਰੱਖਦੇ ਹਨ। ਇਹ ਸਮਾਂ ਹੀ ਦੱਸੇਗਾ ਕਿ 19 ਜੁਲਾਈ ਵਾਲੀਆ ਪੈਲੇਸ ਕੋਟ ਈਸੇ ਖਾਂ ਵਿਚ ਹੋਣ ਵਾਲਾ ਇਕੱਠ ਉਨ੍ਹਾਂ ਨੂੰ ਕਿੰਨੀ ਸ਼ਕਤੀ ਪ੍ਰਦਾਨ ਕਰਦਾ ਹੈ।

ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧਰਮਕੋਟ ਵਿਖੇ 13 ਮੁਕੱਦਮੇ ਦਰਜ ਕਰਕੇ 13 ਦੋਸੀ ਗ੍ਰਿਫ਼ਤਾਰ-ਜ਼ਿਲ੍ਹਾ ਪੁ... ਅਗਲੀ ਖ਼ਬਰ ਨਿਹਾਲ ਸਿੰਘ ਵਾਲਾ ਵਿਖੇ ਸਫ਼ਾਈ ਸੇਵਕ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।