04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧਰਮਕੋਟ ਵਿਖੇ 13 ਮੁਕੱਦਮੇ ਦਰਜ ਕਰਕੇ 13 ਦੋਸੀ ਗ੍ਰਿਫ਼ਤਾਰ-ਜ਼ਿਲ੍ਹਾ ਪੁਲਿਸ ਮੁਖੀ

ਅਜੀਤ ਡੈਸਕ 18-07-2026

ਮੋਗਾ, 17 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਬ ਡਵੀਜ਼ਨ ਧਰਮਕੋਟ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਮਿਤੀ : 10 ਜੁਲਾਈ ਤੋਂ ਲੈ ਕੇ 17 ਜੁਲਾਈ ਤੱਕ ਡਰੱਗ ਦੇ 12 ਮੁਕੱਦਮੇ ਦਰਜ ਕਰਕੇ 12 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 110 ਗ੍ਰਾਮ ਹੈਰੋਇਨ, 703 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਅਤੇ ਇਸ ਤੋਂ ਇਲਾਵਾ ਐਕਸਰਸਾਈਜ਼ ਦਾ ਇਕ ਮੁਕੱਦਮਾ ਦਰਜ ਕੀਤਾ ਅਤੇ ਦੋਸ਼ੀ ਕੋਲੋਂ 25 ਲੀਟਰ ਲਾਹਣ, 5 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਪਿੰਡਾਂ ਦੇ ਸਰਪੰਚਾਂ, ਮੋਹਤਬਰਾਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਨਸ਼ਾ ਛੱਡਣ ਦੇ ਚਾਹਵਾਨ ਦੋ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਠੋਸ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ ਸਫ਼ਾਈ ਸੇਵਕ ਯੂਨੀਅਨ ਨੇ ਬਾਘਾ ਪੁਰਾਣਾ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਜਸਵਿੰਦਰ ਸਿੰਘ ਸਿੱਧੂ ਦੇ ਤੂਫ਼ਾਨੀ ਦੌਰਿਆਂ ਨੇ ਹਲਕਾ ਧਰਮਕੋਟ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਨਵੀਂ ਰੂਹ ਫੂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।