06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਹੇਮਕੁੰਟ ਸਕੂਲ ਨੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਕੀਤਾ ਸਨਮਾਨਿਤ

ਅਜੀਤ ਡੈਸਕ 19-07-2026
ਕੋਟ ਈਸੇ ਖਾਂ, 18 ਜੁਲਾਈ (ਗੁਰਮੀਤ ਸਿੰਘ ਖਾਲਸਾ)- ਇਲਾਕੇ ਦੀ ਮੋਹਰੀ, ਨਾਮਵਰ ਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਚੰਗੇ ਅਨੁਸ਼ਾਸਨ ਵਜੋਂ ਜਾਣੀ ਜਾਂਦੀ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਹੀ ਨਹੀਂ, ਸਗੋਂ ਅਨੁਸ਼ਾਸਨ, ਸਿਰਜਣਾਤਮਿਕ, ਸੁੰਦਰ ਲਿਖਾਈ, ਗੁਣਵੱਤਾ ਪੂਰਨ ਸਿੱਖਿਆ ਰਾਹੀ ਹਰ ਪੱਖੋਂ ਨਿਖਾਰਦਾ ਹੈ। ਸਕੂਲ ਅਧਿਆਪਕ ਵਿਦਿਆਰਥੀਆਂ ਨੂੰ ਹਮੇਸ਼ਾ ਮਿਹਨਤ, ਲਗਨ ਲਈ ਪ੍ਰੇਰਿਤ ਕਰਦੇ ਹਨ। ਸਕੂਲ ਵਿਚ ਕੀਤੀਆਂ ਜਾਂਦੀਆਂ ਚੰਗੀਆਂ ਗਤੀਵਿਧੀਆਂ ਦੇ ਤਹਿਤ ਪ੍ਰਿੰਸੀਪਲ ਰਮਨਜੀਤ ਕੌਰ ਨੇ ਆਪਣੇ ਰੋਜ਼ਾਨਾ ਦੇ ਨਿਰੀਖਣ ਦੌਰਾਨ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਕਲਾਸਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਜੂਨ ਦੀਆਂ ਛੁੱਟੀਆਂ ਦੌਰਾਨ ਮਿਲੇ ਹੋਮਵਰਕ ਦੀ ਜਾਂਚ ਕੀਤੀ। ਜਾਂਚ ਦੌਰਾਨ ਵਿਦਿਆਰਥੀਆਂ ਦੀ ਸੁੰਦਰ ਲਿਖਾਈ, ਸਾਫ ਕੰਮ, ਵਿਸ਼ਿਆਂ ਦੀ ਵਧੀਆ ਪੇਸ਼ਕਾਰੀ ਅਤੇ ਕਾਪੀਆਂ ਦੀ ਸ਼ਾਨਦਾਰ ਸੰਭਾਲ ਨੂੰ ਦੇਖ ਕੇ ਬਹੁਤ ਪ੍ਰਭਾਵਿਤ ਹੋਏ। ਇਸ ਤੋਂ ਇਲਾਵਾ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਵਿਸ਼ਾ-ਅਧਾਰਿਤ ਮਾਡਲਾਂ ਦੀ ਵੀ ਪ੍ਰਸ਼ੰਸਾ ਕੀਤੀ। ਹਰਜਾਪ ਅਤੇ ਦਿਲਪ੍ਰੀਤ ਨੇ ਦਿਸ਼ਮਤਿ ਤੇ ਵਿਸ਼ੇਸ਼ਣ ਅਤੇ ਮਹਿਕ ਨੇ ਨਾਵ ਨਾਲ ਸਬੰਧਿਤ ਬਹੁਤ ਹੀ ਰਚਨਾਤਮਿਕ ਅਤੇ ਗਿਆਨ ਵਰਧਕ ਮਾਡਲ ਤਿਆਰ ਕੀਤੇ, ਜਿੰਨ੍ਹਾਂ ਦੀ ਪ੍ਰਿੰਸੀਪਲ ਮੈਡਮ ਨੇ ਵਿਸ਼ੇਸ਼ ਸ਼ਲਾਘਾ ਕੀਤੀ। ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਪ੍ਰਦਰਸ਼ਨ ਨੂੰ ਉਤਸ਼ਾਹਿਤ ਕਰਨ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ ਅਗਲੀ ਖ਼ਬਰ ਇਸ ਵਾਰ ਅਕਾਲੀ, ਕਾਂਗਰਸ, ਭਾਜਪਾ ਤੇ ‘ਆਪ’ ਦੀ ਨਹੀਂ ਸਿਰਫ ਬਸਪਾ ਦੀ ਵਾਰੀ-ਪ੍ਰਧਾਨ ਜੱਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।