03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕਾਰ ਸਕੂਟਰੀ ਦੀ ਟੱਕਰ ’ਚ ਸਕੂਟਰੀ ਸਵਾਰ ਗੰਭੀਰ ਜ਼ਖ਼ਮੀ

ਅਜੀਤ ਡੈਸਕ 20-07-2026

ਬਾਘਾ ਪੁਰਾਣਾ, 19 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ ‘ਤੇ ਕਾਲੇਕੇ ਵਾਲੇ ਸੂਏ ਦੇ ਨਜ਼ਦੀਕ ਇਕ ਨਿੱਜੀ ਪੈਲੇਸ ਦੇ ਸਾਹਮਣੇ ਕਾਰ ਅਤੇ ਸਕੂਟਰੀ ਦੀ ਭਿਆਨਕ ਟੱਕਰ ‘ਚ ਸਕੂਟਰੀ ਸਵਾਰ ਵਿਅਕਤੀਆਂ ਦੇ ਗੰਭੀਰ ਸੱਟਾਂ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਘਟਨਾ ਸਥਾਨ ‘ਤੇ ਹਾਜ਼ਰ ਲੋਕਾਂ ਦੇ ਦੱਸਣ ਮੁਤਾਬਿਕ ਸਕੂਟਰੀ ਸਵਾਰ ਵਿਅਕਤੀ ਜੋ ਕਿ ਘੋਲੀਆ ਕਲਾਂ ਦੇ ਦੱਸੇ ਜਾ ਰਹੇ ਸਨ। ਆਪਣੇ ਨਿੱਜੀ ਕੰਮ ਲਈ ਪਾਣੀ ਵਾਲੀ ਲੋਹੇ ਦੇ ਪਾਈਪ ਲੈ ਕੇ ਨਿਹਾਲ ਸਿੰਘ ਵਾਲਾ ਰੋਡ ਨੂੰ ਜਾ ਰਹੇ ਸਨ ਅਤੇ ਜਦੋਂ ਸਕੂਟਰੀ ਸਵਾਰ ਵਿਅਕਤੀ ਇਕ ਨਿੱਜੀ ਪੈਲੇਸ ਦੇ ਨਜ਼ਦੀਕ ਪਹੁੰਚੇ ਤਾਂ ਮਗਰੋਂ ਬਾਘਾ ਪੁਰਾਣਾ ਸਾਈਡ ਤੋਂ ਆ ਰਹੀ ਕਾਰ ਦੀ ਲੋਹੇ ਦੀ ਪਾਈਪ ਨਾਲ ਟੱਕਰ ਹੋ ਗਈ ਜਿਸ ਦੇ ਚੱਲਦਿਆਂ ਸਕੂਟਰੀ ਸਵਾਰ ਵਿਅਕਤੀਆਂ ਗੰਭੀਰ ਜ਼ਖ਼ਮੀ ਹੋ ਗਏ। ਉਕਤ ਘਟਨਾ ਸਥਾਨ ‘ਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਅਤੇ ਥਾਣਾ ਬਾਘਾ ਪੁਰਾਣਾ ਦੇ ਪੁਲਿਸ ਅਧਿਕਾਰੀ ਪੁੱਜੇ ਜਿਨ੍ਹਾਂ ਨੇ ਜ਼ਖ਼ਮੀ ਸਕੂਟਰੀ ਸਵਾਰ ਵਿਅਕਤੀਆਂ ਨੂੰ ਐਂਬੂਲੈਂਸ ਰਾਹੀ ਸਰਕਾਰੀ ਹਸਪਤਾਲ ਬਾਘਾ ਪੁਰਾਣਾ ਵਿਖੇ ਦਾਖਲ ਕਰਵਾਇਆ ਅਤੇ ਘਟਨਾ ਕਾਰਨਾਂ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਗਾਰੰਟੀਆਂ ਪੂਰੀਆਂ ਕਰ ਕੇ ਲੋਕਾਂ ਦਾ ਭਰੋਸਾ ਜਿੱਤਿਆ, 2027 ’ਚ ਮੁੜ ਬਣੇਗੀ ‘ਆਪ’ ਸਰਕਾਰ-ਜਗਦੇਵ ਸਿੰ... ਅਗਲੀ ਖ਼ਬਰ ਥਾਣਾ ਫ਼ਤਿਹਗੜ੍ਹ ਪੰਜਤੂਰ ਪੁਲਿਸ ਵਲੋਂ 60 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇਕ ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।