03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ਸਰਕਾਰ ਨੇ ਗਾਰੰਟੀਆਂ ਪੂਰੀਆਂ ਕਰ ਕੇ ਲੋਕਾਂ ਦਾ ਭਰੋਸਾ ਜਿੱਤਿਆ, 2027 ’ਚ ਮੁੜ ਬਣੇਗੀ ‘ਆਪ’ ਸਰਕਾਰ-ਜਗਦੇਵ ਸਿੰਘ

ਅਜੀਤ ਡੈਸਕ 20-07-2026

ਬਾਘਾ ਪੁਰਾਣਾ, 19 ਜੁਲਾਈ (ਟਿੰਕੂ ਕਾਠਪਾਲ)-ਆਮ ਆਦਮੀ ਪਾਰਟੀ ਦੇ ਬਾਘਾ ਪੁਰਾਣਾ ਯੂਥ ਬਲਾਕ ਪ੍ਰਧਾਨ ਜਗਦੇਵ ਸਿੰਘ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਵੱਡੇ ਪੱਧਰ ‘ਤੇ ਪੂਰਾ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਕਾਰਨ ਪੰਜਾਬ ਦੇ ਲੋਕ ਸੰਤੁਸ਼ਟ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਆਪਣਾ ਫ਼ਤਵਾ ਦੇਣਗੇ। ਜਗਦੇਵ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਅਤੇ ਲੋਕ ਭਲਾਈ ਦੀਆਂ ਹੋਰ ਕਈ ਯੋਜਨਾਵਾਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਨੇ ਹਰ ਵਰਗ ਦੇ ਲੋਕਾਂ ਦੀ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹਨ ਅਤੇ ਉਹ ਵਿਕਾਸ ਦੇ ਆਧਾਰ ‘ਤੇ ਆਪਣਾ ਫ਼ੈਸਲਾ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੇ ਜੋ ਕਿਹਾ, ਉਹ ਕਰਕੇ ਵਿਖਾਇਆ ਹੈ ਅਤੇ ਇਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਬਲਾਕ ਪ੍ਰਧਾਨ ਨੇ ਕਿਹਾ ਕਿ ਪਾਰਟੀ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਦੇ ਆਧਾਰ ‘ਤੇ ਇਕ ਵਾਰ ਫਿਰ ਆਮ ਆਦਮੀ ਪਾਰਟੀ ‘ਤੇ ਆਪਣਾ ਭਰੋਸਾ ਜਤਾਉਣਗੇ।

ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਸੁਖਾਨੰਦ ਵਿਖੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਕਾਰ ਸਕੂਟਰੀ ਦੀ ਟੱਕਰ ’ਚ ਸਕੂਟਰੀ ਸਵਾਰ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।