03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਿਹਤ ਵਿਭਾਗ ਦੀ ਟੀਮ ਨੇ ਪਿੰਡ ਸੁਖਾਨੰਦ ਵਿਖੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

ਅਜੀਤ ਡੈਸਕ 20-07-2026

ਠੱਠੀ ਭਾਈ, 19 ਜੁਲਾਈ (ਜਗਰੂਪ ਸਿੰਘ ਮਠਾੜੂ)-ਸਿਵਲ ਸਰਜਨ ਮੋਗਾ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨਰੇਸ਼ ਆਂਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਠੱਠੀ ਭਾਈ ਦੇ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਸੁਖਾਨੰਦ ਵਿਖੇ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਟੀਮ ਵਲੋਂ ਪਿੰਡ ਦੇ ਵੱਖ-ਵੱਖ ਘਰਾਂ, ਸਹਿਕਾਰੀ ਸਭਾ, ਖਾਣ-ਪੀਣ ਦੀਆਂ ਦੁਕਾਨਾਂ ਅਤੇ ਹੋਰ ਥਾਵਾਂ ਦੀ ਜਾਂਚ ਕਰਕੇ ਪਾਣੀ ਇਕੱਠਾ ਹੋਣ ਵਾਲੇ ਬਰਤਨਾਂ, ਕੂਲਰਾਂ, ਟੈਂਕੀਆਂ, ਗਮਲਿਆਂ, ਫ਼ਰਿਜ ਦੀਆਂ ਟਰੇਆਂ, ਟਾਇਰਾਂ ਅਤੇ ਹੋਰ ਸੰਭਾਵਿਤ ਥਾਵਾਂ ‘ਤੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਜਾਗਰੂਕ ਕੀਤਾ ਗਿਆ। ਚੈਕਿੰਗ ਦੌਰਾਨ ਸੁਖਾਨੰਦ ਸਥਿਤ ਬੰਗਾਲੀ ਸਵੀਟਸ ‘ਤੇ ਸਫ਼ਾਈ ਪ੍ਰਬੰਧਾਂ ਵਿਚ ਕਮੀਆਂ ਪਾਈਆਂ ਗਈਆਂ। ਸਿਹਤ ਵਿਭਾਗ ਦੀ ਟੀਮ ਨੇ ਦੁਕਾਨ ਸੰਚਾਲਕ ਨੂੰ ਖਾਣ-ਪੀਣ ਵਾਲੀਆਂ ਵਸਤਾਂ ਨੂੰ ਸਾਫ਼-ਸੁਥਰੇ ਢੰਗ ਨਾਲ ਰੱਖਣ, ਦੁਕਾਨ ਦੀ ਨਿਯਮਤ ਸਫ਼ਾਈ ਕਰਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਹੈਲਥ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਆਮ ਤੌਰ ‘ਤੇ ਦਿਨ ਦੇ ਸਮੇਂ ਕੱਟਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਫ਼ਤੇ ਵਿਚ ਇਕ ਦਿਨ ‘ਡਰਾਈ ਡੇ’ ਮਨਾਉਂਦੇ ਹੋਏ ਕੂਲਰਾਂ, ਟੈਂਕੀਆਂ ਅਤੇ ਹੋਰ ਪਾਣੀ ਵਾਲੇ ਬਰਤਨਾਂ ਨੂੰ ਪੂਰੀ ਤਰ੍ਹਾਂ ਖਾਲੀ ਕਰਕੇ ਸਾਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਰੀਰ ਦਰਦ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ ਜਾਂ ਚਮੜੀ ‘ਤੇ ਲਾਲ ਧੱਬੇ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ ਅਤੇ ਆਪਣਾ ਟੈੱਸਟ ਕਰਵਾਇਆ ਜਾਵੇ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਰਾਕੇਸ਼ ਕੰਬੋਜ, ਹੈਲਥ ਵਰਕਰ ਹਰਪ੍ਰੀਤ ਸਿੰਘ ਸੁਖਾਨੰਦ, ਬਰੀਡ ਚੈੱਕਰ ਜਗਰੂਪ ਸਿੰਘ ਅਤੇ ਬਰੀਡ ਚੈੱਕਰ ਸੁਰਿੰਦਰ ਸਿੰਘ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਠੱਠੀ ਭਾਈ ਵਿਖੇ ਕੱਪੜੇ ਦੀ ਦੁਕਾਨ ਵਿਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਗਾਰੰਟੀਆਂ ਪੂਰੀਆਂ ਕਰ ਕੇ ਲੋਕਾਂ ਦਾ ਭਰੋਸਾ ਜਿੱਤਿਆ, 2027 ’ਚ ਮੁੜ ਬਣੇਗੀ ‘ਆਪ’ ਸਰਕਾਰ-ਜਗਦੇਵ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।