04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਰਕਾਰ ਬਿਜਲੀ ਦੀ ਸਪਲਾਈ ਵਿਚ ਸੁਧਾਰ ਕਰੇ-ਨਿਰਮਲ ਸਿੰਘ ਮਾਣੂੰਕੇ

ਅਜੀਤ ਡੈਸਕ 20-07-2026

ਮੋਗਾ, 19 ਜੁਲਾਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਜ਼ਿਲ੍ਹਾ ਸਰਪ੍ਰਸਤ ਗੁਲਜ਼ਾਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਖੇਤੀ ਸੈਕਟਰ ਵਾਸਤੇ ਬਿਜਲੀ ਸਪਲਾਈ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਇਸ ਸਮੇਂ ਬਿਜਲੀ ਕਾਰਪੋਰੇਸ਼ਨ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਲਾਕ ਮੋਗਾ-1 ਦੇ ਪਿੰਡਾਂ ਵਿਚ 5 ਘੰਟੇ, ਮੋਗਾ 2 ਦੇ ਪਿੰਡਾਂ ਵਿਚ 6 ਘੰਟੇ, ਕੋਟ ਈਸੇ ਖਾਂ ਦੇ ਪਿੰਡਾਂ ਵਿਚ 6 ਘੰਟੇ, ਬਾਘਾ ਪੁਰਾਣਾ ਦੇ ਪਿੰਡਾਂ ਵਿਚ 5 ਘੰਟੇ ਅਤੇ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਵਿਚ 4 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਇਹ ਬਿਜਲੀ ਸਪਲਾਈ ਵੀ ਲਗਾਤਾਰ ਨਹੀਂ ਕੀਤੀ ਜਾ ਰਹੀ ਹੈ, ਸਗੋਂ ਟੁੱਟਵੀਂ ਕੀਤੀ ਜਾ ਰਹੀ ਹੈ। ਜਿਸ ਕਰਕੇ ਸਮੁੱਚੇ ਜ਼ਿਲ੍ਹੇ ਦੇ ਕਿਸਾਨ ਨੂੰ ਫ਼ਸਲ ਪਾਲਣ ਵਿਚ ਮੁਸ਼ਕਿਲ ਆ ਰਹੀ ਹੈ। ਝੋਨੇ ਦੀ ਪਹਿਲਾ ਲਗਾਈ ਫ਼ਸਲ ਪਾਣੀ ਦੀ ਘਾਟ ਕਾਰਨ ਸੁੱਕਣ ਦੀ ਕਗਾਰ ‘ਤੇ ਪਹੁੰਚ ਗਈ ਹੈ ਅਤੇ ਮੱਕੀ ਦੀ ਕਟਾਈ ਤੋਂ ਬਾਦ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨ ਵੀ ਬਿਜਲੀ ਦੀ ਸਪਲਾਈ ਵਿਚ ਸੁਧਾਰ ਦੀ ਉਡੀਕ ਵਿਚ ਹਨ। ਸਰਕਾਰਾਂ ਵਲੋਂ ਲਗਾਏ ਗਏ ਵਾਧੂ ਟੈਕਸਾਂ ਕਰਕੇ ਮਹਿੰਗੇ ਭਾਅ ਵਿਕਣ ਵਾਲਾ ਡੀਜ਼ਲ ਫੂਕਣ ਲਈ ਮਜਬੂਰ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਘਰੇਲੂ ਖਪਤਕਾਰਾਂ ਤੇ ਵੀ ਲਗਾਤਾਰ 2 -3 ਘੰਟੇ ਕਰਕੇ 6 ਤੋ 7 ਘੰਟੇ ਦੇ ਬਿਜਲੀ ਕੱਟ ਲਗਾ ਰਹੇ ਹਨ। ਜਿਸ ਕਰਕੇ ਜ਼ਿਲ੍ਹੇ ਦੇ ਵਪਾਰੀ, ਦੁਕਾਨਦਾਰ ਅਤੇ ਆਮ ਆਦਮੀ ਬਹੁਤ ਪ੍ਰੇਸ਼ਾਨ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਬਿਜਲੀ ਦੀ ਸਪਲਾਈ ਵਿਚ ਸੁਧਾਰ ਕਰੇ।
ਪਿਛਲੀ ਖ਼ਬਰ ਦਿੜ੍ਹਬਾ ਵਿਖੇ ਆਦਰਸ਼ ਸਕੂਲ ਐਸੋਸੀਏਸ਼ਨ ਦਾ ਵਿਸ਼ਾਲ ਰੋਸ ਧਰਨਾ, 29 ਨੂੰ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਅਗਲੀ ਖ਼ਬਰ ਠੱਠੀ ਭਾਈ ਵਿਖੇ ਕੱਪੜੇ ਦੀ ਦੁਕਾਨ ਵਿਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।