06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅਕਾਲੀ ਦਲ ਵਾਰਿਸ ਪੰਜਾਬ ਦੇ ਸ਼ਾਨਦਾਰ ਇਕੱਠ ਲਈ ਹਲਕਾ ਧਰਮਕੋਟ ਵਾਸੀਆਂ ਦਾ ਧੰਨਵਾਦ-ਜਸਵਿੰਦਰ ਸਿੰਘ ਸਿੱਧੂ

ਅਜੀਤ ਡੈਸਕ 22-07-2026
ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਹਲਕਾ ਧਰਮਕੋਟ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਦੀ ਤੇਜ ਕੀਤੀ ਗਈ ਰਫ਼ਤਾਰ ਦੇ ਤਹਿਤ ਬੀਤੇ ਕੱਲ੍ਹ ਵਾਲੀਆ ਪੈਲੇਸ, ਕੋਟ ਈਸੇ ਖਾਂ ਵਿਖੇ ਹੋਈ ਸ਼ਾਨਦਾਰ ਰੈਲੀ, ਜਿਸ ਵਿਚ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਮਨਪ੍ਰੀਤ ਸਿੰਘ ਇਆਲ਼ੀ ਵਿਧਾਇਕ ਦਾਖਾ ਤੇ ਹੋਰ ਸੀਨੀਅਰ ਲੀਡਰਸ਼ਿਪ ਪੁੱਜੀ, ਵਿਚ ਹਲਕਾ ਧਰਮਕੋਟ ਵਾਸੀਆਂ ਵਲੋਂ ਮਿਲੇ ਵੱਡੇ ਸਹਿਯੋਗ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਇਹ ਪ੍ਰਗਟਾਵਾ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪੰਥ ਤੇ ਪੰਜਾਬ ਪ੍ਰਤੀ ਚੰਗੀ ਸੋਚ ਨੂੰ ਅੱਗੇ ਲਿਜਾਣ ਲਈ ਜਥੇਬੰਦੀ ਦੀ ਹਲਕਾ ਧਰਮਕੋਟ ਦੀ ਪੰਜ ਮੈਂਬਰੀ ਕਮੇਟੀ ਦੇ ਸਹਿਯੋਗ ਨਾਲ ਉਨ੍ਹਾਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਗਿਆ ਤੇ ਆਸ ਨਾਲੋਂ ਵੀ ਕਿਤੇ ਵੱਧ ਮਿਲੇ ਹੁੰਗਾਰੇ ਨਾਲ ਸਾਡੇ ਹੌਸਲੇ ਹੋਰ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਲਹਿਰ ਬਣ ਚੁੱਕੀ ਹੈ, ਕਿਉਂਕਿ ਸਚਾਈ, ਇਮਾਨਦਾਰੀ ਤੇ ਨਿਡਰ ਸੋਚ ਲੈ ਕੇ ਚੱਲੀ ਜਥੇਬੰਦੀ ਤੋਂ ਲੋਕਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਸੂਬੇ ਦੇ ਕਿਸਾਨ, ਵਪਾਰੀ, ਮਜ਼ਦੂਰ ਸਮੇਤ ਹਰ ਵਰਗ ਧਰਮ ਦੇ ਲੋਕ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਵਿਚ ਅਗਲੇਰੀ ਰਣਨੀਤੀ ਦੇ ਤਹਿਤ ਹੁਣ ਤੋਂ ਹੀ ਵੱਖ-ਵੱਖ ਪਿੰਡਾਂ ‘’ਚ ਪੰਥ ਤੇ ਪੰਜਾਬ ਦਰਦੀ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਪਿੰਡ ਮਾਣੂੰਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸਮਾਜ ਸੇਵੀ ਡਾ. ਸੰਜੀਵ ਕੁਮਾਰ ਸੈਣੀ ਨੇ 10ਵੇਂ ਠੰਢੀ ਛਾਂ ਦੇ ਲੰਗਰ ਦਾ ਕਾਰਡ ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।