07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਰਨਾਲਾ ’ਚ ਸਫ਼ਾਈ ਸੇਵਕ ਕਰਮਚਾਰੀਆਂ ਉੱਪਰ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਸੂਬਾ ਸਰਕਾਰ ਦੇ ਪੁਤਲੇ ਫੂਕੇ

ਅਜੀਤ ਡੈਸਕ 24-07-2026

ਨਿਹਾਲ ਸਿੰਘ ਵਾਲਾ, 23 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਬੀਤੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਸੇਵਕ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਔਰਤਾਂ ਅਤੇ ਆਦਮੀਆਂ ‘ਤੇ ਕੀਤੇ ਬੇਤਹਾਸ਼ਾ ਲਾਠੀਚਾਰਜ ਦੇ ਰੋਸ ਵਜੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਦਿੱਤੇ ਸੱਦੇ ‘ਤੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰੱਤੀ ਰਾਮ ਦੀ ਅਗਵਾਈ ਹੇਠ ਸਫ਼ਾਈ ਕਾਮਿਆਂ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ ਅਤੇ ਸ਼ਹਿਰ ਦੇ ਮੁੱਖ ਚੌਂਕ ‘ਚ ਸੂਬਾ ਸਰਕਾਰ ਦੇ ਪੁਤਲੇ ਫੂਕਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰੱਤੀ ਰਾਮ, ਚੇਅਰਮੈਨ ਸੁੰਦਰਪਾਲ ਸਿੰਘ, ਸਕੱਤਰ ਕ੍ਰਿਸ਼ਨ ਕੁਮਾਰ ਅਤੇ ਜਨਰਲ ਕੌਂਸਲ ਮੈਂਬਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਪੁਲਿਸ ਪ੍ਰਸ਼ਾਸਨ ਦੇ ਮਾੜੇ ਵਤੀਰੇ ਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਸੂਬਾ ਸਰਕਾਰ ਜਿੰਨਾਂ ਮਰਜ਼ੀ ਸਫ਼ਾਈ ਸੇਵਕਾਂ ‘ਤੇ ਜ਼ੁਲਮ ਕਰ ਲਵੇ, ਜੇਲ੍ਹਾਂ ਭਰ ਲਵੇ ਪਰ ਅਸੀਂ ਆਪਣੀਆਂ ਮੰਗਾਂ ‘ਤੇ ਦ੍ਰਿੜ ਰਹਾਂਗੇ ਅਤੇ ਮੰਗਾਂ ਨਾ ਮੰਨਣ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਮੂਹ ਸਫ਼ਾਈ ਸੇਵਕ ਯੂਨੀਅਨ ਪੰਜਾਬ ਇਹ ਮੰਗ ਕਰਦੀ ਹੈ ਕਿ ਜਿਸ ਪੁਲਿਸ ਪ੍ਰਸ਼ਾਸਨ ਦੇ ਡੀ.ਐਸ.ਪੀ. ਬਰਨਾਲਾ ਨੇ ਸਫ਼ਾਈ ਸੇਵਕਾਂ ‘ਤੇ ਲਾਠੀ ਚਾਰਜ ਕੀਤਾ ਹੈ ਜਿਸ ਨੇ ਬਜ਼ੁਰਗ ਮਹਿਲਾਵਾਂ ਦੇ ਸਿਰਾਂ ਦੇ ‘ਚ ਡੰਡੇ ਮਾਰੇ ਹਨ, ਜਿਨ੍ਹਾਂ ਚਿਰ ਤੱਕ ਸੂਬਾ ਸਰਕਾਰ ਉਸ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਦੀ ਤਦ ਤੱਕ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਬੂਟਾ ਸਿੰਘ, ਮੰਦਰ ਸਿੰਘ, ਜਗਸੀਰ ਸਿੰਘ, ਸ਼ਨੀ ਰਾਮ, ਰਾਹੁਲ, ਇੰਦਰ ਕੁਮਾਰ ਮਨਪ੍ਰੀਤ ਕੌਰ, ਪੱਪੂ ਰਾਮ, ਮਨਦੀਪ ਸਿੰਘ, ਮਨਜੀਤ ਸਿੰਘ, ਘਣਸ਼ਾਮ, ਛਤਿਰ ਸਿੰਘ, ਰਜਿੰਦਰ ਕੁਮਾਰ, ਰਾਜੇਸ਼, ਜਤਿੰਦਰ ਕੁਮਾਰ, ਬਲਜਿੰਦਰ ਭੱਟੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਅੱਗ ਸੁਰੱਖਿਆ ਸੰਬੰਧੀ ਮੌਕ ਡ੍ਰਿੱਲ ਕਰਵਾਈ ਅਗਲੀ ਖ਼ਬਰ ਬਿਜਲੀ ਨਾ ਆਉਣ ਕਾਰਨ ਅੱਧੀ ਰਾਤ ਨੂੰ ਚਾਰ ਪਿੰਡਾਂ ਦੇ ਲੋਕਾਂ ਨੇ ਮਾੜੀ ਮੁਸਤਫ਼ਾ ਗਰਿੱਡ ਦਾ ਕੀਤਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।