07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ’ਤੇ ਜਾਰੀ

ਅਜੀਤ ਡੈਸਕ 24-07-2026
ਨਿਹਾਲ ਸਿੰਘ ਵਾਲਾ, 23 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜ਼ਮੀਨਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਇਤਿਹਾਸਕ ਉਪਰਾਲੇ ਕਰ ਰਹੀ ਹੈ। ਇਸ ਮੁਹਿੰਮ ਤਹਿਤ ਸੂਬੇ ਭਰ ‘ਚ ਨਹਿਰਾਂ, ਖਾਲ਼ਿਆਂ ਅਤੇ ਪਾਈਪਲਾਈਨ ਨੈੱਟਵਰਕ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਖੇਤੀਯੋਗ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਜਾ ਸਕੇ ਅਤੇ ਕਿਸਾਨਾਂ ਦੀ ਟਿਊਬਵੈੱਲਾਂ ‘ਤੇ ਨਿਰਭਰਤਾ ਘਟਾਈ ਜਾ ਸਕੇ। ਇਸੇ ਕੜੀ ਤਹਿਤ ਪੂਰੇ ਪੰਜਾਬ ਸਮੇਤ ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਵੱਖ-ਵੱਖ ਪਿੰਡਾਂ ‘ਚ ਨਹਿਰੀ ਪਾਣੀ ਪਹੁੰਚਾਉਣ ਲਈ ਖਾਲ਼ਿਆਂ ਦੀ ਉਸਾਰੀ ਅਤੇ ਪਾਈਪਲਾਈਨ ਵਿਛਾਉਣ ਦੇ ਕੰਮ ਤੇਜ਼ੀ ਨਾਲ ਜਾਰੀ ਹਨ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ‘ਚ ਨਹਿਰੀ ਪਾਣੀ ਦੇ 83.64 ਕਰੋੜ ਦੀ ਲਾਗਤ ਵਾਲੇ ਪ੍ਰਜੋਕੈਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਲਗਭਗ 316 ਕਿੱਲੋਮੀਟਰ ਲੰਬੇ ਖਾਲ਼ਿਆਂ ਅਤੇ ਪਾਈਪ-ਲਾਈਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ 56 ਪਿੰਡਾਂ ਦੀਆਂ ਖੇਤੀਯੋਗ ਜ਼ਮੀਨਾਂ ਨੂੰ ਸਿੱਧਾ ਨਹਿਰੀ ਪਾਣੀ ਮੁਹੱਈਆ ਹੋਵੇਗਾ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਉਪਰੰਤ ਨਹਿਰੀ ਸਿੰਚਾਈ ਹੇਠ ਆਉਣ ਵਾਲਾ ਰਕਬਾ ਕਰੀਬ 25872 ਏਕੜ ਵਧੇਗਾ। ਇਸ ਨਾਲ ਕਿਸਾਨਾਂ ਨੂੰ ਸਸਤੀ, ਭਰੋਸੇਯੋਗ ਅਤੇ ਸਮੇਂ ਸਿਰ ਸਿੰਚਾਈ ਦੀ ਸਹੂਲਤ ਮਿਲੇਗੀ, ਜਦ ਕਿ ਧਰਤੀ ਹੇਠਲੇ ਪਾਣੀ ਦੀ ਬੇਲੋੜੀ ਵਰਤੋਂ ‘ਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਦੇ ਵਿਸਥਾਰ ਨਾਲ ਕਿਸਾਨਾਂ ਦੇ ਸਿੰਚਾਈ ਖਰਚੇ ਘਟਣਗੇ, ਬਿਜਲੀ ਦੀ ਬੱਚਤ ਹੋਵੇਗੀ ਅਤੇ ਭੂ-ਜਲ ਪੱਧਰ ਨੂੰ ਸੰਭਾਲਣ ‘ਚ ਵੀ ਮਹੱਤਵਪੂਰਨ ਮਦਦ ਮਿਲੇਗੀ। ਉਦਘਾਟਨੀ ਪ੍ਰਜੋਕੈਟਾਂ ਬਾਰੇ ਹੋਰ ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਪਿੰਡ ਰਾਊਕੇ ਕਲਾਂ ਵਿਖੇ 20 ਖਾਲ਼ਿਆਂ ਅਤੇ ਪਾਈਪਲਾਈਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਪਾਈਪਲਾਈਨ ਦੀ ਲੰਬਾਈ 42.27 ਕਿੱਲੋਮੀਟਰ ਅਤੇ ਖਾਲ਼ਿਆਂ ਦੀ ਲੰਬਾਈ 95.85 ਕਿੱਲੋਮੀਟਰ ਹੈ। ਜਿਸ ਉੱਪਰ ਲਗਭਗ 36.84 ਕਰੋੜ ਰੁਪਏ ਲਗਾਏ ਗਏ ਹਨ। ਇਸ ਨਾਲ 22 ਪਿੰਡਾਂ ਨੂੰ ਲਾਭ ਪ੍ਰਾਪਤ ਹੋਵੇਗਾ ਅਤੇ 10340 ਏਕੜ ਰਕਬਾ ਨਹਿਰੀ ਸਿੰਚਾਈ ਅਧੀਨ ਆ ਜਾਵੇਗਾ। ਇਸ ਨਾਲ 13212 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਨਾਲ ਜੋੜਿਆ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਆਗੂਆਂ ਵਲੋਂ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਵਲੋਂ ਮੱਛਰ ਮੁਕਤ ਮੋਗਾ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਪੰਚਾਇਤ ਵਿਭਾਗ ਵਲੋਂ ਇਕ ਚੋਣਵੇਂ ਬੈਂਕ ’ਚ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਅਤੇ ਗ੍ਰਾਮ ਪੰਚਾਇਤਾਂ ਨੂੰ ਓ.ਆਰ.ਐੱਸ. ਖਾਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।