ਫਤਿਹਗੜ੍ਹ ਪੰਜਤੂਰ, 24 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਫਤਿਹਗੜ੍ਹ ਪੰਜਤੂਰ ਵਿਖੇ ਚਿਤਕਾਰਾ ਯੂਨੀਵਰਸਿਟੀ ਵਲੋਂ ਕਰੀਅਰ ਕਾਊਂਸਲਿੰਗ ਅਤੇ ਗਾਈਡੈਂਸ ਦੇ ਉੱਪਰ ਇਕ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਟੀਚਾ ਬੱਚਿਆਂ ਨੂੰ ਆਉਣ ਵਾਲੇ ਭਵਿੱਖ ਬਾਰੇ ਜਾਗਰੂਕ ਕਰਨਾ ਕਿ ਉਹ ਇਕ ਸਹੀ ਕੋਰਸ ਲੈ ਕੇ ਸਾਰੇ ਜੀਵਨ ਨੂੰ ਸਫਲ ਬਣਾਉਣਾ ਅਤੇ ਕਿਸ ਤਰ੍ਹਾਂ ਇਕ ਵਧੀਆ ਕੋਰਸ ਦੀ ਚੋਣ ਕਰ ਸਕਦੇ ਬਾਰੇ ਜਾਣੂ ਕਰਵਾਉਣਾ ਸੈਮੀਨਾਰ ਦਾ ਮੁੱਖ ਟੀਚਾ ਰਿਹਾ। ਇਸ ਸੈਮੀਨਾਰ ਵਿਚ ਚਿਤਕਾਰਾ ਯੂਨੀਵਰਸਿਟੀ ਦੇ ਮਾਹਿਰ ਪ੍ਰੋਫੈਸਰ ਮਨਦੀਪ ਸਿੰਘ ਅਤੇ ਸਾਹਿਲ ਡੋਗਰਾ ਵਲੋਂ ਵਿਦਿਆਰਥੀਆਂ ਦੇ ਨਾਲ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਗਏ ਅਤੇ ਉਨ੍ਹਾਂ ਨੂੰ ਇਕ ਚੰਗਾ ਕੋਰਸ ਚੁਣਨ ਦੇ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਦਾ ਸਤਿਕਾਰ ਕੀਤਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।