03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦੀ ਮੌਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 27-07-2026

ਠੱਠੀ ਭਾਈ, 26 ਜੁਲਾਈ (ਜਗਰੂਪ ਸਿੰਘ ਮਠਾੜੂ)-ਪਿੰਡ ਸੰਗਤਪੁਰਾ ਦੇ ਨਾਮਵਰ ਨੰਬਰਦਾਰ ਪਰਿਵਾਰ ਜਸਵਿੰਦਰ ਸਿੰਘ ਮਾਨ ਦੇ ਸਤਿਕਾਰਯੋਗ ਪਿਤਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੀ ਮੌਤ ’ਤੇ ਜਥੇਦਾਰ ਤੀਰਥ ਸਿੰਘ ਮਾਹਲਾ ਮੁੱਖ ਸੇਵਾਦਾਰ ਹਲਕਾ ਬਾਘਾ ਪੁਰਾਣਾ ਅਤੇ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਬਾਦਲ, ਨਿਹਾਲ ਸਿੰਘ ਭੁੱਲਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਮੋਗਾ, ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਖਣਮੁਖ ਭਾਰਤੀ ਪੱਤੋ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ (ਸ਼ਹਿਰੀ), ਜਥੇਦਾਰ ਬੂਟਾ ਸਿੰਘ ਖਾਲਸਾ ਮੌੜ ਨੌਂਆਬਾਦ, ਪ੍ਰਗਟ ਸਿੰਘ ਧਾਲੀਵਾਲ ਮਾੜੀ ਮੁਸਤਫਾ, ਬਲੌਰ ਸਿੰਘ ਗਿੱਲ ਮਾੜੀ ਮੁਸਤਫਾ, ਚੇਅਰਮੈਨ ਜਥੇਦਾਰ ਹਰਮੇਲ ਸਿੰਘ ਮੌੜ, ਸੁਖਹਰਪ੍ਰੀਤ ਸਿੰਘ ਰੋਡੇ ਸ਼੍ਰੋਮਣੀ ਕਮੇਟੀ ਮੈਂਬਰ, ਸਰਕਲ ਪ੍ਰਧਾਨ ਇਕੱਤਰ ਸਿੰਘ ਥਰਾਜ, ਚੇਅਰਮੈਨ ਜਤਿੰਦਰ ਸਿੰਘ ਬਿੱਟੂ ਚੰਨੂਵਾਲਾ, ਬਲਾਕ ਪ੍ਰਧਾਨ ਦਰਸ਼ਨ ਸਿੰਘ ਥਰਾਜ, ਪ੍ਰਧਾਨ ਰਣਧੀਰ ਸਿੰਘ ਥਰਾਜ, ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਚੀਮਾ ਠੱਠੀ ਭਾਈ, ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਸਰਪੰਚ ਠੱਠੀ ਭਾਈ, ਭਾਈ ਸ਼ਮਸ਼ੇਰ ਸਿੰਘ ਖੋਖਰ ਠੱਠੀ ਭਾਈ, ਭਾਈ ਬਘੇਲ ਸਿੰਘ ਖੋਖਰ ਠੱਠੀ ਭਾਈ, ਗੁਰਤੇਜ ਸਿੰਘ ਮਾਨ ਆੜ੍ਹਤੀ ਮੌੜ ਨੌਂਆਬਾਦ, ਸਰਬਜੀਤ ਸਿੰਘ ਸਾਬਕਾ ਸਰਪੰਚ ਵੈਰੋਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਚ-ਸਰਪੰਚ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਦੁੱਖ ਪ੍ਰਗਟ ਕੀਤਾ।
ਪਿਛਲੀ ਖ਼ਬਰ 6.50 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਹਰਭੁਪਿੰਦਰ ਸਿੰਘ ਲਾਡੀ ਨੂੰ ਸਦਮਾ, ਨੌਜਵਾਨ ਪੁੱਤਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।