05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬਲੌਜ਼ਮਜ਼ ਕਾਨਵੈਂਟ ਸਕੂਲ ਦੀ ਵਿਦਿਆਰਥਣ ਮੁਸਕਾਨਦੀਪ ਕੌਰ ਬਣੀ ਮਿਸ ਤੀਜ 2026

ਅਜੀਤ ਡੈਸਕ 28-07-2026
ਕਿਸ਼ਨਪੁਰਾ ਕਲਾਂ, 27 ਜੁਲਾਈ (ਅਮੋਲਕ ਸਿੰਘ ਕਲਸੀ)-ਬੀਤੇ ਦਿਨ ਉਰੇਨ ਇੰਸਟੀਚਿਊਟ ਵਲੋਂ ਸਨਮਤੀ ਹਾਲ, ਜਗਰਾਉਂ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਜਗਰਾਉਂ ਦੀ ਵਿਧਾਇਕਾ ਸ਼੍ਰੀਮਤੀ ਸਰਬਜੀਤ ਕੌਰ ਮਾਣੂੰਕੇ ਅਤੇ ਪ੍ਰਸਿੱਧ ਗਾਇਕ ਸਿੱਪੀ ਗਿੱਲ ਦੀ ਧਰਮ-ਪਤਨੀ ਸ਼੍ਰੀਮਤੀ ਅਰਲੀਨ ਕੌਰ ਨੇ ਸ਼ਿਰਕਤ ਕੀਤੀ। ਇਸ ਰੰਗਾਰੰਗ ਸਮਾਗਮ ਵਿਚ ਇਲਾਕੇ ਦੇ ਕਈ ਨਾਮਵਰ ਸਕੂਲਾਂ ਨੇ ਭਾਗ ਲਿਆ, ਜਿਨ੍ਹਾਂ ਵਿਚ ਬਲੌਜ਼ਮਜ਼ ਕਾਨਵੈਂਟ ਸਕੂਲ ਦੀ ਗਿੱਧਾ ਟੀਮ ਨੇ ਵੀ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਬਲੌਜ਼ਮਜ਼ ਕਾਨਵੈਂਟ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਮੁਸਕਾਨਦੀਪ ਕੌਰ ਨੂੰ ਉਸ ਦੀ ਸ਼ਾਨਦਾਰ ਗਿੱਧਾ ਪੇਸ਼ਕਾਰੀ ਲਈ ਸ਼੍ਰੀਮਤੀ ਸਰਬਜੀਤ ਕੌਰ ਮਾਣੂੰਕੇ ਵਲੋਂ ‘ਮਿਸ ਤੀਜ 2026’ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਪਹੁੰਚਣ ‘ਤੇ ਵਿਦਿਆਰਥਣ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਮੁਸਕਾਨਦੀਪ ਕੌਰ, ਉਸ ਦੇ ਮਾਪਿਆਂ ਅਤੇ ਗਿੱਧਾ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਕੂਲ ਲਈ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਹੀ ਨਹੀਂ, ਸਗੋਂ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਬਣਦੀਆਂ ਹਨ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਮੁਸਕਾਨਦੀਪ ਕੌਰ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਉਸ ਦੇ ਰੌਸ਼ਨ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਮਿਸ਼ਨ 2027 ਤਹਿਤ ਪਿੰਡ ਸੈਦੇਸ਼ਾਹ ਵਿਖੇ ਵਰਕਰਾਂ ਨਾਲ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।