ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਜਿਨ੍ਹਾਂ ਲਿੰਕ ਸੜਕਾਂ ਉੱਪਰ ਸਕੂਲ ਸਥਿਤ ਹਨ, ਉਨ੍ਹਾਂ ਸਕੂਲਾਂ ਦੇ ਸਵੇਰੇ ਲੱਗਣ ਦੇ ਸਮੇਂ 6 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਛੁੱਟੀ ਸਮੇਂ ਦੁਪਹਿਰ 1 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਟਿੱਪਰਾਂ ਦੇ ਲੰਘਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸਾਗਰ ਸੇਤੀਆ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਸਕੂਲਾਂ ਦੀ ਛੁੱਟੀ ਦੇ ਸਮੇਂ ਟਿੱਪਰਾਂ ਦੇ ਨਾਲ ਕਿਸੇ ਅਣਸੁਖਾਵੀਂ ਘਟਨਾ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਇਹ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 26 ਸਤੰਬਰ 2026 ਤੱਕ ਲਾਗੂ ਰਹੇਗਾ।