04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਕਾਰਗਿਲ ਵਿਜੇ ਦਿਵਸ ਮੌਕੇ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਸਮਾਗਮ

ਅਜੀਤ ਡੈਸਕ 28-07-2026
ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ)-ਕਾਰਗਿਲ ਵਿਜੇ ਦਿਵਸ ਦੇ ਮੌਕੇ ‘ਤੇ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮੂਹ ਸਕੂਲ ਪਰਿਸਰ ਦੇਸ਼-ਭਗਤੀ ਦੇ ਰੰਗਾਂ ਨਾਲ ਰੰਗਿਆ ਹੋਇਆ ਨਜ਼ਰ ਆਇਆ ਅਤੇ ਵਿਦਿਆਰਥੀਆਂ ਨੇ ਭਾਰਤ ਦੀ ਏਕਤਾ, ਅਖੰਡਤਾ ਦੀ ਰੱਖਿਆ ਲਈ ਸਦਾ ਸਮਰਪਿਤ ਰਹਿਣ ਦਾ ਸੰਕਲਪ ਲਿਆ। ਸਮਾਗਮ ਦੀ ਸ਼ੁਰੂਆਤ ਕਾਰਗਿਲ ਯੁੱਧ ਦੇ ਅਮਰ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਦੇਸ਼-ਭਗਤੀ ਗੀਤ, ਕਵਿਤਾਵਾਂ, ਭਾਸ਼ਣ, ਨਾਟਕ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਭਾਰਤੀ ਫ਼ੌਜ ਦੀ ਬਹਾਦਰੀ ਅਤੇ ਬਲੀਦਾਨ ਨੂੰ ਨਮਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਕਾਰਗਿਲ ਯੁੱਧ ਦੇ ਇਤਿਹਾਸ, ਭਾਰਤੀ ਸੈਨਾ ਦੀ ਵੀਰਤਾ, ਸਰਹੱਦਾਂ ‘ਤੇ ਤਾਇਨਾਤ ਜਵਾਨਾਂ ਦੇ ਸੰਘਰਸ਼ਮਈ ਜੀਵਨ ਅਤੇ ਭਾਰਤ ਦੀ ਆਧੁਨਿਕ ਰੱਖਿਆ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਾਰਗਿਲ ਵਿਜੇ ਸਿਰਫ਼ ਇਕ ਜੰਗ ਦੀ ਜਿੱਤ ਨਹੀਂ, ਸਗੋਂ ਭਾਰਤ ਦੀ ਅਟੱਲ ਇੱਛਾ-ਸ਼ਕਤੀ, ਸਾਡੇ ਸੈਨਿਕਾਂ ਦੀ ਬਹਾਦਰੀ ਅਤੇ ਰਾਸ਼ਟਰੀ ਸਨਮਾਨ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਵਿਦਿਆਰਥੀ ਨੂੰ ਚੰਗੀ ਸਿੱਖਿਆ, ਅਨੁਸ਼ਾਸਨ ਅਤੇ ਰਾਸ਼ਟਰ ਸੇਵਾ ਰਾਹੀਂ ਭਾਰਤ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਦੇਸ਼-ਭਗਤੀ ਸਿਰਫ਼ ਸਰਹੱਦਾਂ ‘ਤੇ ਲੜਨ ਤੱਕ ਸੀਮਤ ਨਹੀਂ, ਸਗੋਂ ਆਪਣੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣਾ, ਅਨੁਸ਼ਾਸਿਤ ਜੀਵਨ ਜਿਊਣਾ, ਉੱਤਮ ਸਿੱਖਿਆ ਪ੍ਰਾਪਤ ਕਰਨਾ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਾ ਵੀ ਸੱਚੀ ਰਾਸ਼ਟਰ ਸੇਵਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿਚ ਤਿਰੰਗਾ ਫੜ ਕੇ ਭਾਰਤ ਮਾਤਾ ਕੀ ਜੈ, ਵੰਦੇ ਮਾਤਰਮ ਅਤੇ ਜੈ ਹਿੰਦ ਦੇ ਨਾਅਰਿਆਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨਕ ਮੁੱਲਾਂ ਦੀ ਰੱਖਿਆ ਲਈ ਹਮੇਸ਼ਾ ਸਮਰਪਿਤ ਰਹਿਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਐਨ.ਸੀ.ਸੀ. ਕੈਡਿਟਾਂ ਨੇ ਮਨਾਇਆ ਕਾਰਗਿਲ ਵਿਜੇ ਦਿਵਸ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵਲੋਂ ਸਕੂਲਾਂ ਵਾਲੀਆਂ ਲਿੰਕ ਸੜਕਾਂ ਉੱਪਰੋਂ ਸਕੂਲ ਲੱਗਣ ‘ਤੇ ਛੁੱਟੀ ਦੌਰਾਨ ਟਿੱਪਰਾਂ ਦੇ ਲੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।