04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੇਪਰ ਲੀਕ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਿਹਾ ਖਿਲਵਾੜ ਬਰਦਾਸ਼ਤ ਨਹੀਂ-ਬਠਲਾ

ਅਜੀਤ ਡੈਸਕ 28-07-2026
ਮੋਗਾ, 27 ਜੁਲਾਈ (ਅਸ਼ੋਕ ਬਾਂਸਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ, ਆਈ.ਟੀ. ਸੈਲ ਮੋਗਾ ਸੰਜੀਵ ਕੁਮਾਰ ਬਠਲਾ ਨੇ ਪੰਜਾਬ ਵਿਚ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲਿਆਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾਵਾਂ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਸਿੱਧਾ ਖਿਲਵਾੜ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਤੇ ਭਰੋਸੇ ਯੋਗਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਸੰਜੀਵ ਕੁਮਾਰ ਬਠਲਾ ਨੇ ਕਿਹਾ ਕਿ ਜਿਹੜੀਆਂ ਸਰਕਾਰਾਂ ਹੋਰਨਾਂ ਤੋਂ ਨੈਤਿਕ ਜ਼ਿੰਮੇਵਾਰੀ ਦੇ ਆਧਾਰ ‘ਤੇ ਅਸਤੀਫ਼ਿਆਂ ਦੀ ਮੰਗ ਕਰਦੀਆਂ ਹਨ, ਉਹ ਪੰਜਾਬ ਵਿਚ ਭਰਤੀ ਪ੍ਰੀਖਿਆਵਾਂ ਨਾਲ ਜੁੜੇ ਪੇਪਰ ਲੀਕ ਦੇ ਮਾਮਲਿਆਂ ‘ਤੇ ਆਪਣੀ ਜਵਾਬ ਦੇਹੀ ਤੋਂ ਨਹੀਂ ਬਚ ਸਕਦੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਮਾਮਲਿਆਂ ਲਈ ਜ਼ਿੰਮੇਵਾਰ ਕੌਣ ਹੈ ਅਤੇ ਦੋਸ਼ੀਆਂ ਖ਼ਿਲਾਫ਼ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਪੇਪਰ ਲੀਕ ਦੇ ਹਰ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਅਤੇ ਸਥਾਈ ਪ੍ਰਬੰਧ ਕੀਤੇ ਜਾਣ। ਭਾਰਤੀ ਜਨਤਾ ਪਾਰਟੀ ਹਮੇਸ਼ਾ ਨੌਜਵਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੇ ਭਵਿੱਖ ਦੀ ਰੱਖਿਆ ਲਈ ਆਵਾਜ਼ ਬੁਲੰਦ ਕਰਦੀ ਰਹੇਗੀ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮਿਲਿਆ ਅਗਲੀ ਖ਼ਬਰ ਚੱਕ ਕੰਨੀਆਂ ਕਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।