ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਉੱਘੇ ਸਮਾਜ ਸੇਵੀ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਬੀਤੀ ਰਾਤ ਉਨ੍ਹਾਂ ਦੇ ਹੋਣਹਾਰ ਇਕਲੌਤੇ ਸਪੁੱਤਰ ਐਡਵੋਕੇਟ ਅਮਨਿੰਦਰ ਸਿੰਘ ਅਚਾਨਕ ਸਦੀਵੀ ਵਿਛੋੜਾ ਦੇ ਗਏ। ਇਸ ਦੁਖਦਾਈ ਖ਼ਬਰ ਨੂੰ ਸੁਣਦਿਆਂ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਤੇ ਵੱਖ-ਵੱਖ ਰਾਜਸੀ, ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਹਰਭੁਪਿੰਦਰ ਸਿੰਘ ਲਾਡੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜ ਰਹੇ ਹਨ ਜਿਨ੍ਹਾਂ ਵਿਚ ਮੈਂਬਰ ਰਾਜ ਸਭਾ ਤੇ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਸਤਨਾਮ ਸਿੰਘ ਸੰਧੂ, ਰਛਪਾਲ ਸਿੰਘ ਧਾਲੀਵਾਲ ਚਾਂਸਲਰ ਯੂਨੀਵਰਸਿਟੀ ਤੇ ਚੇਅਰਮੈਨ ਲਾਂਡਰਾ ਕਾਲਜ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ, ਤੀਰਥ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਇੰਚਾਰਜ ਧਰਮਕੋਟ, ਖਣਮੁਖ ਭਾਰਤੀ ਪੱਤੋ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਬੀਬੀ ਨਰਿੰਦਰ ਕੌਰ ਰਣੀਆ ਮੈਂਬਰ ਸ਼੍ਰੋਮਣੀ ਕਮੇਟੀ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ, ਸਾਬਕਾ ਬਾਰ ਪ੍ਰਧਾਨ ਐਡਵੋਕੇਟ ਰਣਜੀਤ ਧਾਲੀਵਾਲ, ਰਾਜਵਿੰਦਰ ਸਿੰਘ ਧਰਮਕੋਟ ਸੀਨੀਅਰ ਅਕਾਲੀ ਆਗੂ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਸੀਨੀਅਰ ਅਕਾਲੀ ਆਗੂ, ਰਜਿੰਦਰ ਸਿੰਘ ਡੱਲਾ ਸੀਨੀਅਰ ਅਕਾਲੀ ਆਗੂ, ਗੁਰਮੀਤ ਸਿੰਘ ਗਿੱਲ ਵਿੱਤ ਸਕੱਤਰ ਲਾਂਡਰਾ ਕਾਲਜ, ਰਾਜਵਿੰਦਰ ਸਿੰਘ ਸੋਢੀ ਜਨਰਲ ਸਕੱਤਰ ਲਾਂਡਰਾ ਕਾਲਜ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਇੰਦਰਜੀਤ ਸਿੰਘ ਬੀੜ ਚੜਿੱਕ ਸਾਬਕਾ ਚੇਅਰਮੈਨ, ਉਪਿੰਦਰ ਸਿੰਘ ਗਿੱਲ ਸੀਨੀਅਰ ਕਾਂਗਰਸੀ ਆਗੂ, ਦਵਿੰਦਰ ਸਿੰਘ ਰਣੀਆ, ਕੈਨੇਡਾ ਤੋਂ ਗੁਰੂ ਨਾਨਕ ਟਰੈਵਲ ਐਡਵਾਈਜ਼ਰ ਦੇ ਐਮ.ਡੀ. ਸਰਬਜੀਤ ਸਿੰਘ, ਪ੍ਰਿੰਸੀਪਲ ਚਰਨਜੀਤ ਸਿੰਘ ਗਿੱਲ, ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ, ਹਰਪ੍ਰੀਤ ਸਿੰਘ ਲਵਲੀ ਘੋਲੀਆ, ਡਾ. ਰਵਿੰਦਰ ਸਿੰਘ ਨੈਸਲੇ, ਜਸਪਿੰਦਰ ਕੌਰ ਰਣੀਆਂ, ਅਮਨਿੰਦਰ ਸਿੰਘ ਵਿੱਕੀ ਧਾਲੀਵਾਲ, ਪਰਮਜੀਤ ਸਿੰਘ ਡਾਲਾ ਸਾਬਕਾ ਏ.ਈ.ਓ., ਜਗਰੂਪ ਸਿੰਘ ਘੱਲ ਕਲਾਂ ਸੀਨੀਅਰ ਅਕਾਲੀ ਆਗੂ, ਰਾਕੇਸ਼ ਸਿਤਾਰਾ ਸਮਾਜ ਸੇਵੀ, ਮਨਜੀਤ ਧੰਮੂ ਕੌਂਸਲਰ, ਗਵਰਧਨ ਪੋਪਲੀ ਕੌਂਸਲਰ, ਸੁਭਾਸ਼ ਪਲਤਾ ਚੇਅਰਮੈਨ ਗੋਲਡਨ ਟਰੈਵਲ ਐਡਵਾਈਜ਼ਰ, ਰਾਕੇਸ਼ ਕੁਮਾਰ ਜੈਸਵਾਲ ਐਮ.ਡੀ. ਜੈਸਵਾਲ ਹੋਟਲ, ਡਾ. ਪੰਕਜ ਬਾਂਸਲ, ਪ੍ਰੇਮ ਚੰਦ ਚੱਕੀ ਵਾਲੇ ਸ਼ਹਿਰੀ ਪ੍ਰਧਾਨ, ਗੁਰਮੇਲ ਸਿੰਘ ਸਿੱਧੂ ਸਾਬਕਾ ਪ੍ਰਧਾਨ ਧਰਮਕੋਟ, ਸਰਬਜੀਤ ਸਿੰਘ ਸਿੱਧੂ, ਗੁਰਜੰਟ ਸਿੰਘ ਰਾਮੂੰਵਾਲਾ, ਲਖਵਿੰਦਰ ਸਿੰਘ ਰੌਲੀ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ, ਸ਼ਹਿਰ ਤੇ ਇਲਾਕੇ ਦੇ ਪਤਵੰਤੇ ਸ਼ਾਮਿਲ ਹਨ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ ਨੇ ਦੱਸਿਆ ਕਿ ਸਵ: ਐਡਵੋਕੇਟ ਅਮਨਿੰਦਰ ਸਿੰਘ ਸੋਢੀ ਦਾ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰਸਮਾਂ ਨਾਲ ਅੱਜ ਮਿਤੀ 28 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10:30 ਵਜੇ ਸ਼ਮਸ਼ਾਨਘਾਟ ਬੁੱਟਰ ਕਲਾਂ ਵਿਖੇ ਕੀਤਾ ਜਾਵੇਗਾ ਜਿੱਥੇ ਵੱਖ-ਵੱਖ ਵਰਗਾਂ ਦੇ ਲੋਕ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣਗੇ।