04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 12 ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ

ਅਜੀਤ ਡੈਸਕ 28-07-2026
ਨਿਹਾਲ ਸਿੰਘ ਵਾਲਾ, 27 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ 12 ਅਗਸਤ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਕੌਰ ਪੱਤੋ ਅਤੇ ਬਲਾਕ ਪ੍ਰਧਾਨ ਕੁਲਵੰਤ ਕੌਰ ਲੁਹਾਰਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ‘ਚ ਆਂਗਣਵਾੜੀ ਵਰਕਰ ਹੈਲਪਰ ਵੱਡੀ ਗਿਣਤੀ ‘ਚ ਭਾਗ ਲੈਣਗੀਆਂ । ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰ ਹੈਲਪਰਾਂ ਆਪਣੀਆਂ ਵੱਖ-ਵੱਖ ਮੰਗਾਂ ਆਂਗਣਵਾੜੀ ਕੇਂਦਰਾਂ ਦੇ ‘ਚੋਂ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਕੇਂਦਰਾਂ ਦੇ ‘ਚ ਭੇਜੇ ਜਾਣ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ, ਹੈਲਪਰ ਨੂੰ ਚੌਥੇ ਦਰਜੇ ਦਾ ਮੁਲਾਜ਼ਮ ਕਰਾਰ ਦਿੱਤਾ ਜਾਵੇ, ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਵੇ, ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰੇ, ਐਨ.ਜੀ.ਓ. ਕੋਲ ਚਲਦੇ ਤਿੰਨ ਬਲਾਕਾਂ ਦਾ ਨੋਟੀਫ਼ਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ, ਆਂਗਣਵਾੜੀ ਕੇਂਦਰਾਂ ‘ਚ ਆ ਰਿਹਾ ਘਟੀਆ ਕਿਸਮ ਦਾ ਰਾਸ਼ਨ ਬੰਦ ਕਰਕੇ ਪ੍ਰਾਈਵੇਟ ਕੰਪਨੀਆਂ ਤੇ ਐਨ.ਜੀ.ਓ. ਦੀ ਜਗ੍ਹਾ ਆਂਗਣਵਾੜੀ ਕੇਂਦਰਾਂ ਦੇ ‘ਚ ਸਿੱਧਾ ਰਾਸ਼ਨ ਸਪਲਾਈ ਕੀਤਾ ਜਾਵੇ, ਆਂਗਣਵਾੜੀ ਕੇਂਦਰਾਂ ‘ਚ ਰਾਸ਼ਨ ਪਕਾਇਆ ਜਾਵੇ, ਆਂਗਣਵਾੜੀ ਵਰਕਰ ਨੂੰ ਰਿਟਾਇਰਮੈਂਟ ਪੈਨਸ਼ਨ ਦਿੱਤੀ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਮਿਲ ਰਹੀ ਐਕਸ ਗਰੇਸ਼ੀਆ ਗਰਾਂਟ ਵਰਕਰ ਲਈ 3 ਲੱਖ ਤੇ ਹੈਲਪਰ ਲਈ 2 ਲੱਖ ਕੀਤੀ ਜਾਵੇ, ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਿਕ ਗ੍ਰੈਚੁਟੀ ਦੇ ਲਾਭ ਦਿੱਤੇ ਜਾਣ ਅਤੇ ਆਂਗਣਵਾੜੀ ਹੈਲਪਰ ਤੋਂ ਵਰਕਰ ਦੀ ਪ੍ਰਮੋਸ਼ਨ ਵਾਸਤੇ ਸਿੱਖਿਆ ਮੈਟ੍ਰਿਕ ਅਤੇ ਤਜਰਬਾ ਸਮਾਂ ਤਿੰਨ ਸਾਲ ਕੀਤਾ ਜਾਵੇ ਆਦਿ ਲਈ ਲੰਬੇ ਸਮੇਂ ਤੋਂ ਸੰਘਰਸ਼ ਜਾਰੀ ਹੈ।
ਪਿਛਲੀ ਖ਼ਬਰ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਗਰੋਹ ਨਾਲ ਜੁੜੇ 4 ਤਸਕਰ ਕਾਬੂ ਅਗਲੀ ਖ਼ਬਰ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਮੋਗਾ ਵਲੋਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਦੇ ਸ਼ਾਂਤਮਈ ਢੰਗ ਨਾਲ ਕੀਤੇ ਲਾਠੀਚਾਰਜ ਦੇ ਰੋਸ ਵਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।