05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਡੀ.ਏ.ਵੀ, ਕੇ.ਆਰ.ਬੀ ਪਬਲਿਕ ਸਕੂਲ ਵਲੋਂ ਮੀਰੀ ਪੀਰੀ ਖਾਲਸਾ ਮਾਰਚ ਦਾ ਨਿੱਘਾ ਸਵਾਗਤ

ਅਜੀਤ ਡੈਸਕ 29-07-2026
ਕੋਟ ਈਸੇ ਖਾਂ, 28 ਜੁਲਾਈ (ਗੁਰਮੀਤ ਸਿੰਘ ਖਾਲਸਾ)-ਮੀਰੀ ਪੀਰੀ ਖਾਲਸਾ ਮਾਰਚ ਦੇ ਸ਼ਰਧਾਲੂਆਂ ਦੇ ਸਵਾਗਤ ਲਈ ਡੀ.ਏ.ਵੀ ਕੇ.ਆਰ.ਬੀ ਪਬਲਿਕ ਸਕੂਲ ਕੋਟ ਈਸੇ ਖਾਂ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਮਾਰਚ ਵਿਚ ਸ਼ਾਮਲ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮਾਰਚ ਵਿਚ ਮੌਜੂਦ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੱਚਿਆਂ ਦੀ ਸੇਵਾ ਭਾਵਨਾ ਨੂੰ ਦੇਖਦਿਆਂ ਉਨ੍ਹਾਂ ਦੀ ਸਰਾਹਨਾ ਕੀਤੀ। ਸਕੂਲ ਦੀ ਪ੍ਰਿੰਸੀਪਲ ਰੀਤੂ ਅਹੂਜਾ ਨੇ ਸੰਗਤਾਂ ਦਾ ਹਾਰਦਿਕ ਸਵਾਗਤ ਕੀਤਾ| ਇਸ ਮੌਕੇ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਧੀਰ ਅਤੇ ਵਿਸ਼ੇਸ਼ ਤੌਰ ’ਤੇ ਮੌਜੂਦ ਨਗਰ ਪੰਚਾਇਤ ਦੇ ਪ੍ਰਧਾਨ ਸਚਿਨ ਧੀਰ ਨੇ ਵੀ ਖਾਲਸਾ ਮਾਰਚ ਵਿਚ ਸ਼ਾਮਲ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸੇਵਾ ਕਾਰਜ ਵਿਚ ਯੋਗਦਾਨ ਪਾਉਣ ਵਾਲੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਮਾਰਚ ਨਾਲ ਪੁੱਜੀਆਂ ਸ਼ਖਸੀਅਤਾਂ ਨੂੰ ਡੀ.ਏ.ਵੀ ਦੀ ਮੈਨੇਜਮੈਂਟ ਕਮੇਟੀ, ਚੇਅਰਮੈਨ, ਪ੍ਰਿੰਸੀਪਲ ਤੇ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ’ਚ ਪੇਪਰ ਲੀਕ ਦੇ ਦੋਸ਼, ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ-ਡਾ. ਹਰਜੋਤ ਕਮਲ ਅਗਲੀ ਖ਼ਬਰ ਗਣਤੰਤਰ ਦਿਵਸ-2027 ਮੌਕੇ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਐਵਾਰਡਾਂ ਲਈ ਅਰਜ਼ੀਆਂ/ਨਾਮਜ਼ਦਗੀਆਂ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।