06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮੀਰੀ-ਪੀਰੀ ਖਾਲਸਾ ਮਾਰਚ ਦਾ ਧਰਮਕੋਟ ਹਲਕੇ ਵਿਚ ਸ਼ਾਨਦਾਰ ਸਵਾਗਤ

ਅਜੀਤ ਡੈਸਕ 29-07-2026
ਧਰਮਕੋਟ, 28 ਜੁਲਾਈ (ਪਰਮਜੀਤ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਇਤਿਹਾਸਕ ਮੀਰੀ-ਪੀਰੀ ਖਾਲਸਾ ਮਾਰਚ ਜਦੋਂ ਧਰਮਕੋਟ ਵਿਧਾਨ ਸਭਾ ਹਲਕੇ ਵਿਚ ਦਾਖਲ ਹੋਇਆ ਤਾਂ ਸਮੁੱਚੇ ਇਲਾਕੇ ਵਿਚ ਧਾਰਮਿਕ ਜਜ਼ਬੇ, ਸ਼ਰਧਾ ਅਤੇ ਉਤਸ਼ਾਹ ਦਾ ਵਿਲੱਖਣ ਮਾਹੌਲ ਦੇਖਣ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਸੰਗਤਾਂ ਨੇ ਮਾਰਚ ਦਾ ਨਿੱਘਾ ਅਤੇ ਭਰਪੂਰ ਸਵਾਗਤ ਕੀਤਾ। ਮਾਰਚ ਦੇ ਰੂਟ ਦੌਰਾਨ ਥਾਂ-ਥਾਂ ਸਵਾਗਤੀ ਗੇਟ ਸਜਾਏ ਗਏ, ਫੁਲਾਂ ਦੀ ਵਰਖਾ ਕੀਤੀ ਗਈ ਅਤੇ ਸੰਗਤਾਂ ਵਲੋਂ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ। ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਸਵੇਰ ਤੋਂ ਹੀ ਤਿਆਰੀਆਂ ਵਿਚ ਰੁੱਝੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਏ ਇਸ ਪਵਿੱਤਰ ਮਾਰਚ ਦਾ ਸਵਾਗਤ ਕਰਨਾ ਹਰ ਸਿੱਖ ਲਈ ਮਾਣ ਅਤੇ ਖੁਸ਼ਕਿਸਮਤੀ ਦੀ ਗੱਲ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਬਖਸ਼ੇ ਗਏ ਮੀਰੀ-ਪੀਰੀ ਦੇ ਮਹਾਨ ਸਿਧਾਂਤ ਨਾਲ ਜੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰਮਤਿ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਿੱਖੀ ਸਰੂਪ, ਗੁਰਬਾਣੀ ਅਤੇ ਗੁਰੂ ਘਰ ਨਾਲ ਹੋਰ ਮਜ਼ਬੂਤੀ ਨਾਲ ਜੁੜਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਗੁਰਸਿੱਖੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਨ। ਮੀਰੀ-ਪੀਰੀ ਖਾਲਸਾ ਮਾਰਚ ਨੇ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਕੀਤਾ ਜਿੱਥੇ ਮੁੱਖ ਸੇਵਾਦਾਰ ਬਾਬਾ ਮੰਗਾ ਸਿੰਘ ਵਲੋਂ ਸ਼ਾਨਦਾਰ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਇਲਾਵਾ ਪਿੰਡ ਕੰਨੀਆਂ ਅਤੇ ਢੋਲੇਵਾਲਾ ਸਮੇਤ ਵੱਖ-ਵੱਖ ਪਿੰਡਾਂ ਵਿਚ ਵੀ ਸੰਗਤਾਂ ਨੇ ਮਾਰਚ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੁਰਮੇਲ ਸਿੰਘ ਸਿੱਧੂ ਸਰਕਲ ਪ੍ਰਧਾਨ, ਰਜਿੰਦਰ ਸਿੰਘ ਡੱਲਾ ਸੀਨੀਅਰ ਅਕਾਲੀ ਆਗੂ, ਇਕਬਾਲਦੀਪ ਸਿੰਘ ਹੈਰੀ, ਗੁਰਜੰਟ ਸਿੰਘ ਚਾਹਲ, ਨੰਬਰਦਾਰ ਬਲਜੀਤ ਸਿੰਘ ਕੰਗ, ਪਰਮਜੀਤ ਸਿੰਘ ਵਿਰਕ, ਬਲਵਿੰਦਰ ਸਿੰਘ ਔਲਖ, ਮਨਫੂਲ ਸਿੰਘ ਲਾਡੀ ਮਸਤੇਵਾਲਾ, ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ, ਲਖਜਿੰਦਰ ਸਿੰਘ ਮਾਨ, ਰਣਜੀਤ ਸਿੰਘ ਸੰਧੂ, ਗੁਰਮੀਤ ਸਿੰਘ ਖਾਲਸਾ, ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਨਿਸ਼ਾਨ ਸਿੰਘ ਮੂਸੇਵਾਲੀਆ, ਸਰਕਲ ਪ੍ਰਧਾਨ ਸਮੇਤ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖਸੀਅਤਾਂ ਹਾਜ਼ਰ ਰਹੀਆਂ। ਇਸ ਤੋਂ ਇਲਾਵਾ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਹਸਕਾ ਇੰਚਾਰਜ ਕਾਂਗਰਸ, ਇੰਦਰਪ੍ਰੀਤ ਸਿੰਘ ਬੰਟੀ ਨੇ ਵੀ ਮਾਰਚ ਦਾ ਨਿੱਘਾ ਸਵਾਗਤ ਕਰਦਿਆਂ ਸੰਗਤਾਂ ਦਾ ਸਤਿਕਾਰ ਕੀਤਾ।
ਪਿਛਲੀ ਖ਼ਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਸਵਾਗਤ ਲਈ ਫ਼ਤਿਹਗੜ੍ਹ ਪੰਜਤੂਰ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਵੱਡੇ ਪੱਧਰ ’ਤੇ ਸ਼ਮੂਲੀਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।