04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮਹਿੰਦਰਪਾਲ ਹਲਕਾ ਮੋਗਾ ਪਰਜਾਪਤ ਸਮਾਜ ਵੈਲਫੇਅਰ ਕਮੇਟੀ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 30-07-2026

ਮੋਗਾ, 29 ਜੁਲਾਈ (ਅਸ਼ੋਕ ਬਾਂਸਲ)-ਪਰਜਾਪਤ ਸਮਾਜ ਲਈ ਖ਼ੁਸ਼ੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਰਜਾਪਤ ਮਹਾਸੰਘ ਪੰਜਾਬ ਦੇ ਯੂਥ ਪ੍ਰਧਾਨ ਮਹਿੰਦਰਪਾਲ ਨੂੰ ਹਲਕਾ ਮੋਗਾ ਪਰਜਾਪਤ ਸਮਾਜ ਵੈਲਫੇਅਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਸਮੁੱਚੇ ਪਰਜਾਪਤ ਸਮਾਜ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਮਹਿੰਦਰਪਾਲ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਮਹਿੰਦਰਪਾਲ ਨੇ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਇਹ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪਰਜਾਪਤ ਸਮਾਜ ਦੇ ਆਗੂਆਂ ਅਤੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਹਿੰਦਰਪਾਲ ਨੂੰ ਮਿਲੀ ਇਹ ਜ਼ਿੰਮੇਵਾਰੀ ਸਮਾਜ ਦੀ ਭਲਾਈ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗੀ।

ਪਿਛਲੀ ਖ਼ਬਰ ਅਕਾਲੀਆਂ ਵਾਲਾ ’ਚ ਸੁਖਜੀਤ ਸਿੰਘ ਲੋਹਗੜ੍ਹ ਦੇ ਹੱਕ ’ਚ ਪਿੰਡ ਵਾਸੀਆਂ ਦੀ ਹੋਈ ਵਿਸ਼ਾਲ ਇਕੱਤਰਤਾ * ਨਿੱਕੇ ਜਿਹੇ ਸੱਦੇ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਆਰਸੇਟੀ ਦੇ ਮੁਫ਼ਤ ਹੁਨਰ ਸਿਖਲਾਈ ਕੋਰਸਾਂ ਦਾ ਪ੍ਰਚਾਰ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।