02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਬੰਦ ਦੀ ਕਾਲ ’ਤੇ ਮੋਗਾ ਵੀ ਬੰਦ ਰਿਹਾ

ਅਜੀਤ ਡੈਸਕ 31-07-2026

ਮੋਗਾ, 30 ਜੁਲਾਈ (ਜਸਪਾਲ ਸਿੰਘ ਬੱਬੀ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੰਜਾਬ ਬੰਦ ਦੀ ਕਾਲ ਅਨੁਸਾਰ ਮੋਗਾ ਵੀ ਬੰਦ ਰਿਹਾ। ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰ ਵਿਚ ਰੋਸ ਮਾਰਚ ਕੀਤਾ ਗਿਆ। ਜਿਸ ਵਿਚ ਮੋਗੇ ਜ਼ਿਲ੍ਹੇ ਦੀਆਂ ਵੱਖ-ਵੱਖ ਧਾਰਮਿਕ ਸਮਾਜਿਕ ਭਰਾਤਰੀ ਅਤੇ ਕ੍ਰਾਂਤੀਕਾਰੀ ਜਥੇਬੰਦੀਆਂ ਨੇ ਇਸ ਪੰਜਾਬ ਬੰਦ ਨੂੰ ਅਤੇ ਇਸ ਰੋਸ ਮਾਰਚ ਨੂੰ ਆਪਣਾ ਸਮਰਥਨ ਦਿੱਤਾ। ਨਗਰ ਨਿਗਮ ਦਫ਼ਤਰ ਤੋਂ ਨਿਕਲਦਾ ਹੋਇਆ ਇਹ ਰੋਸ ਮਾਰਚ ਪੂਰੇ ਸ਼ਹਿਰ ਦਾ ਚੱਕਰ ਲਗਾ ਕੇ ਨਗਰ ਨਿਗਮ ਮੋਗਾ ਵਿਖੇ ਹੀ ਸਮਾਪਤ ਹੋਇਆ ਇਸ ਰੋਸ ਮਾਰਚ ਚ ਵੱਡੀ ਗਿਣਤੀ ਵਿਚ ਮਿਊਂਸੀਪਲ ਕਰਮਚਾਰੀ ਸਮਾਜ ਸੇਵੀ ਅਤੇ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ। ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਆਏ ਸਾਥੀਆਂ, ਸ਼ਹਿਰ ਵਾਸੀਆਂ, ਦੁਕਾਨਦਾਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਪੰਜਾਬ ਬੰਦ ਪਿਛਲੇ ਦਿਨੀਂ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਤੇ ਹੋਏ ਲਾਠੀਚਾਰਜ ਦੇ ਰੋਸ ਵਿਚ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਤੱਕ ਬਰਨਾਲਾ ਦੇ ਸਾਥੀਆਂ ਨੂੰ ਇਨਸਾਫ ਨਹੀਂ ਮਿਲ ਜਾਂਦਾ ਅਤੇ ਸਬੰਧਿਤ ਦੋਸ਼ੀਆਂ ਤੇ ਕਾਰਵਾਈ ਨਹੀਂ ਹੁੰਦੀ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਜਨਰਲ ਸਕੱਤਰ ਵਿੱਕੀ ਬੋਹਤ, ਚੇਅਰਮੈਨ ਸਿਕੰਦਰ ਗੁੱਲ, ਚੀਫ਼ ਸਕੱਤਰ ਨਰੋਤਮ ਬੋਹਤ, ਕੈਸ਼ੀਅਰ ਜੋਗਿੰਦਰ ਭੁੱਲਰ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਜਨਰਲ ਸਕੱਤਰ ਵਿਸ਼ਵਾਨਾਥ ਜੋਨੀ, ਚੇਅਰਮੈਨ ਰਜਿੰਦਰ ਬੋਹਤ, ਕੈਸ਼ੀਅਰ ਅਜੇ ਪੰਤਮੋਲੀ, ਚੀਫ਼ ਸਕੱਤਰ ਰਵੀ ਸਾਰਵਾਨ, ਸੀਨੀਅਰ ਆਗੂ ਮਦਨ ਲਾਲ ਬੋਹਤ, ਰਿਟਾਇਰਮੈਂਟ ਯੂਨੀਅਨ ਦੇ ਪ੍ਰਧਾਨ ਹਰਕ੍ਰਿਸ਼ਨ ਬੋਹਤ ਹਰਬੰਸ ਸਾਗਰ, ਸੰਯੁਕਤ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਚਾਂਵਰੀਆ, ਬੇਲਦਾਰ ਯੂਨੀਅਨ ਤੋਂ ਜਸਮੇਲ ਸਿੰਘ, ਪ੍ਰਵੀਨ ਕੁਮਾਰ, ਸੀਵਰੇਜ ਯੂਨੀਅਨ ਤੋਂ ਸਤੀਸ਼ ਕੁਮਾਰ, ਜਸਪਾਲ, ਰਾਜ ਕੁਮਾਰ ਚਿੰਡਾਲੀਆ, ਅਸ਼ੋਕ ਪੰਤਮੋਲੀ, ਰਘੁਵੀਰ ਅਨਾਰਿਆ, ਅਜੇ ਚਾਂਵਰੀਆ, ਕੁਲਵੰਤ ਰਾਏ, ਸੁਰੇਸ਼ ਕਰੋਤੀਆ, ਸੁਰੇਸ਼ ਰਾਜਪੂਤ, ਅਭੀਜੀਤ ਰਾਜਪੂਤ, ਵਾਲਮੀਕਿ ਸਭਾ ਦੇ ਪ੍ਰਧਾਨ ਹੈਪੀ ਚੋਬੜ, ਨਰੇਸ਼ ਦੁਲਗੱਚ, ਸ਼ੰਮੀ ਬੋਹਤ, ਅਸ਼ੋਕ ਸਫ਼ਰੀ, ਵਿਨੇ ਉਜੀਨਵਾਲ, ਸਾਹਿਲ ਉਜੀਨਵਾਲ, ਅਵਿਨਾਸ਼ ਉਜੀਨਵਾਲ, ਸੁਖੀ ਸਫ਼ਰੀ ਅਤੇ ਮੁਲਾਜ਼ਮ ਸਾਥੀਆਂ ਨੇ ਹਿੱਸਾ ਲਿਆ।

ਪਿਛਲੀ ਖ਼ਬਰ 7 ਨੂੰ ਦੇਸ ਭਰ ਦੇ ਵਕੀਲ ਜੰਤਰ ਮੰਤਰ ਦਿੱਲੀ ’ਚ ਕਰਨਗੇ ਰੋਸ ਪ੍ਰਦਰਸ਼ਨ-ਐਡਵੋਕੇਟ ਸਿੱਧੂ ਅਗਲੀ ਖ਼ਬਰ ਖ਼ਤਰਨਾਕ ਹੋ ਸਕਦਾ ਹੈ ਲੰਮੇ ਸਮੇਂ ਤੱਕ ਬੈਠਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।