02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਫ਼ਾਈ ਸੇਵਕਾਂ ਵਲੋਂ ਬੰਦ ਦੇ ਸੱਦੇ ’ਤੇ ਕਸਬਾ ਫ਼ਤਿਹਗੜ੍ਹ ਪੰਜਤੂਰ ਲੱਗਾ ਧਰਨਾ, ਸਰਕਾਰ ਖ਼ਿਲਾਫ਼ ਹੋਇਆ ਰੋਸ ਮਾਰਚ

ਅਜੀਤ ਡੈਸਕ 31-07-2026

ਫ਼ਤਿਹਗੜ੍ਹ ਪੰਜਤੂਰ, 30 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਸਫ਼ਾਈ ਸੇਵਕਾਂ ਦੇ ਚੱਲ ਰਹੇ ਸੰਘਰਸ਼ ਦੌਰਾਨ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਭਰ ਦੇ ਸਫ਼ਾਈ ਸੇਵਕਾਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਘਟਨਾ ਦੀ ਨਿਖੇਧੀ ਕਰਦਿਆਂ ਸਫ਼ਾਈ ਸੇਵਕ ਜਥੇਬੰਦੀਆਂ ਵਲੋਂ ਪੰਜਾਬ ਪੱਧਰ ‘ਤੇ ਬੰਦ ਦਾ ਐਲਾਨ ਕੀਤਾ ਗਿਆ। ਇਸੇ ਹੀ ਕੜੀ ਤਹਿਤ ਕਸਬਾ ਫ਼ਤਿਹਗੜ੍ਹ ਪੰਜਤੂਰ ਦੀ ਨਗਰ ਪੰਚਾਇਤ ਦੇ ਦਫ਼ਤਰ ਵਿਖੇ ਸਫ਼ਾਈ ਸੇਵਕਾਂ ਵਲੋਂ ਧਰਨਾ ਅਤੇ ਰੋਸ ਮਹਿਜਾਰਾ ਕੀਤਾ ਗਿਆ। ਇਸ ਰੋਸ ਮੁਜ਼ਾਰੇ ਦੀ ਹਮਾਇਤ ਕਰਦਿਆਂ ਕਾਂਗਰਸ ਪਾਰਟੀ ਦੇ ਯੂਥ ਆਗੂ ਅਮਨਦੀਪ ਸਿੰਘ ਗਿੱਲ, ਨੰਬਰਦਾਰ ਜਗਮੋਹਨ ਸਿੰਘ ਜੱਗਾ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪਤਵੰਤੇ ਸੱਜਣਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਨਗਰ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸਤਵੀਰ ਸਿੰਘ ਨੇ ਕਿਹਾ ਕਿ ਸਫ਼ਾਈ ਸੇਵਕ ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਗੰਭੀਰਤਾ ਨਾਲ ਨਾ ਲੈਣ ਕਾਰਨ ਮੁਲਾਜ਼ਮਾਂ ਵਿਚ ਨਾਰਾਜ਼ਗੀ ਵਧ ਰਹੀ ਹੈ। ਜੇਕਰ ਸਰਕਾਰ ਵਲੋਂ ਮਸਲੇ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਯੂਥ ਆਗੂ ਅਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਬਰਨਾਲਾ ਵਿਚ ਵਾਪਰੀ ਲਾਠੀਚਾਰਜ ਦੀ ਘਟਨਾ ਨੇ ਸਫ਼ਾਈ ਸੇਵਕਾਂ ਦੇ ਮਨਾਂ ਅੰਦਰ ਭਾਰੀ ਸੱਟ ਮਾਰੀ ਹੈ। ਸਫ਼ਾਈ ਸੇਵਕ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਲਾਠੀਚਾਰਜ ਕਰਨਾ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਦੀਆਂ ਮੰਗਾਂ ‘ਤੇ ਤੁਰੰਤ ਗੱਲਬਾਤ ਨਾਲ ਹੱਲ ਕੀਤਾ ਜਾਵੇ। ਇਸ ਦੌਰਾਨ ਸਫ਼ਾਈ ਸੇਵਕਾਂ ਵਲੋਂ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ, ਉੱਥੇ ਹੀ ਸਫ਼ਾਈ ਸੇਵਕਾਂ ਵਲੋਂ ਕਸਬੇ ਦੇ ਗਲੀਆਂ, ਬਾਜ਼ਾਰਾਂ, ਮੁਹੱਲਿਆਂ ਵਿਚ ਰੋਸ ਮਾਰਚ ਕਰਦਿਆ ਪੰਜਾਬ ਸਰਕਾਰ ਖ਼ਿਲਾਫ਼ ਖੁੱਲ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਦੇਖਣ ਵਿਚ ਆਇਆ ਕਿ ਕਸਬੇ ਦੇ ਸਮੂਹ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਰੱਖ ਕੇ ਪੂਰਨ ਸਮਰਥਨ ਦਿੱਤਾ ਗਿਆ। ਰੋਸ ਮਾਰਚ ਕਰਨ ਉਪਰੰਤ ਸਫ਼ਾਈ ਸੇਵਕਾਂ ਵਲੋਂ ਮੁੜ ਫਿਰ ਨਗਰ ਪੰਚਾਇਤ ਦਫ਼ਤਰ ਵਿਖੇ ਧਰਨਾ ਜਾਰੀ ਰੱਖਿਆ। ਇਸ ਮੌਕੇ ਨਗਰ ਪੰਚਾਇਤ ਦੇ ਸਮੂਹ ਸਫ਼ਾਈ ਸੇਵਕ, ਕਿਸਾਨ ਯੂਨੀਅਨ ਦੇ ਆਗੂ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

ਪਿਛਲੀ ਖ਼ਬਰ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ 24×7 ਫਲੱਡ ਕੰਟਰੋਲ ਰੂਮ ਸਥਾਪਤ ਅਗਲੀ ਖ਼ਬਰ 7 ਨੂੰ ਦੇਸ ਭਰ ਦੇ ਵਕੀਲ ਜੰਤਰ ਮੰਤਰ ਦਿੱਲੀ ’ਚ ਕਰਨਗੇ ਰੋਸ ਪ੍ਰਦਰਸ਼ਨ-ਐਡਵੋਕੇਟ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।