02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਪੂਰਨ ਤੌਰ ’ਤੇ ਹਮਾਇਤ

ਅਜੀਤ ਡੈਸਕ 31-07-2026
ਕਿਸ਼ਨਪੁਰਾ ਕਲਾਂ, 30 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਸਰਕਾਰ ‘ਚ ਆਉਣ ਤੋਂ ਪਹਿਲਾਂ ਕਿਹਾ ਕਰਦੀ ਸੀ ਸਾਡੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਦੇ ਵਿਚ ਕਦੀ ਧਰਨਾ ਨਹੀਂ ਲੱਗੇਗਾ। ਪਰ ਹੁਣ ਅੱਧਾ ਪੰਜਾਬ ਧਰਨੇ ‘ਤੇ ਬੈਠਾ ਹੋਇਆ ਹੈ, ਇਸੇ ਤਰ੍ਹਾਂ ਪਿਛਲੇ ਦਿਨੀਂ ਸਫ਼ਾਈ ਸੇਵਕਾਂ ਨੇ ਹੜਤਾਲ ਕੀਤੀ ਹੋਈ ਹੈ ਅਤੇ ਬਰਨਾਲੇ ਦੇ ਵਿਚ ਜੋ ਕੁਝ ਹੋਇਆ ਤੁਸੀਂ ਸਾਰਾ ਵੇਖਿਆ ਉਸ ਤੋਂ ਇਨਸਾਫ ਲੈਣ ਲਈ ਸਫ਼ਾਈ ਸੇਵਕ ਮੁਲਾਜ਼ਮਾਂ ਵਲੋਂ ਅੱਜ ਪੂਰਨ ਤੌਰ ‘ਤੇ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੋਇਆ ਸੀ। ਜਿਸ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਫ਼ਾਈ ਸੇਵਕ ਮੁਲਾਜ਼ਮਾਂ ਦੀ ਹੜਤਾਲ ਨੂੰ ਹਮਾਇਤ ਦਿੱਤੀ। ਕਿਸਾਨ ਜਥੇਬੰਦੀਆਂ ਅਤੇ ਸਫ਼ਾਈ ਸੇਵਕ ਮੁਲਾਜ਼ਮਾਂ ਨੇ ਸਾਰੇ ਧਰਮਕੋਟ ਦੇ ਵਿਚ ਰੋਸ ਮਾਰਚ ਕੀਤਾ। ਸਿਰਫ਼ ਮੈਡੀਕਲ ਸੇਵਾਵਾਂ ਛੱਡ ਕੇ ਸ਼ਹਿਰ ਪੂਰਨ ਤੌਰ ‘ਤੇ ਬੰਦ ਰਿਹਾ। ਇਸ ਹੜਤਾਲ ਨੂੰ ਹਮਾਇਤ ਦੇਣ ਦੇ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਲਵੰਤ ਸਿੰਘ ਕਿਸ਼ਨਪੁਰਾ, ਅਵਤਾਰ ਸਿੰਘ ਕਾਕਾ ਡਾ. ਗੁਰਜਿੰਦਰ ਸਿੰਘ ਰੌਸ਼ਨ ਵਾਲਾ, ਗੁਰਮੇਲ ਸਿੰਘ ਲੋਹਗੜ੍ਹ, ਰਾਜਵਿੰਦਰ ਸਿੰਘ ਫ਼ਤਿਹਪੁਰ, ਮਨਪ੍ਰੀਤ ਸਿੰਘ ਦਾਇਆ, ਸੁਖਰਾਜ ਸਿੰਘ, ਸਜਵਾਰ ਸਿੰਘ ਕੰਨੀਆਂ, ਸੁਖਵਿੰਦਰ ਸਿੰਘ ਸੁੱਖਾ, ਸੁਖਦੇਵ ਸਿੰਘ ਲਾਡੀ, ਮੋਹਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੋਟ ਈਸੇ ਖਾਂ ’ਚ ਸਫ਼ਾਈ ਸੇਵਕਾਂ ਦੇ ਹੱਕ ’ਚ ਸਾਬਕਾ ਵਿਧਾਇਕ ਲੋਹਗੜ੍ਹ, ਅਕਾਲੀ ਦਲ ਹਲਕਾ ਇੰਚਾਰਜ ਮੱਖਣ ਬਰਾੜ ਤੇ ਹੋਰ ਆਗ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਨੇ ਐਸ.ਪੀ.(ਐਚ) ਮੋਗਾ ਨੂੰ ਮੰਗ ਪੱਤਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।