02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮਜ਼ਦੂਰ ਜਥੇਬੰਦੀਆਂ ਨੇ ਸਫ਼ਾਈ ਕਰਮਚਾਰੀਆਂ ਦੇ ਪੰਜਾਬ ਬੰਦ ਦਾ ਕੀਤਾ ਸਮਰਥਨ

ਅਜੀਤ ਡੈਸਕ 31-07-2026

ਮੋਗਾ, 30 ਜੁਲਾਈ (ਜਸਪਾਲ ਸਿੰਘ ਬੱਬੀ)-ਮੋਗਾ ਸਮੇਤ ਪੰਜਾਬ ਭਰ ਦੇ ਸਫ਼ਾਈ ਕਰਮਚਾਰੀ ਬੀਤੇ ਕਈ ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਹਨ। ਸਫ਼ਾਈ ਕਰਮਚਾਰੀਆਂ ਦੀ ਮੁੱਖ ਮੰਗ ਹੈ ਕਿ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਦੇ ਉੱਪਰ ਲਾਠੀ ਚਾਰਜ ਕਰਨ ਵਾਲੇ ਅਫ਼ਸਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਐਡਵੋਕੇਟ ਵਿਜੇ ਧੀਰ ਅਤੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਨਾਲ ਸੰਬੰਧਿਤ ਮਜ਼ਦੂਰ ਜਥੇਬੰਦੀਆਂ ਨੇ ਹੜਤਾਲੀ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਸਫ਼ਾਈ ਕਰਮਚਾਰੀਆਂ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ ਅਤੇ ਪੰਜਾਬ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨ ਕੇ ਇਨ੍ਹਾਂ ਦੀ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਸਮਾਪਤ ਕਰਵਾਉਣ ਦੀ ਮੰਗ ਕੀਤੀ। ਈ ਰਿਕਸ਼ਾ ਸਟੈਂਡ ਤੇ ਸੰਬੋਧਨ ਕਰਦਿਆਂ ਮਜ਼ਦੂਰਾਂ ਦੇ ਆਗੂ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਮੰਗ ਸਮਾਜਿਕ ਸੁਰੱਖਿਆ ਨਾਲ ਜੁੜੀ ਹੋਈ ਹੈ ਅਤੇ ਇਸ ਦਾ ਸਿੱਧਾ ਸਬੰਧ ਪੰਜਾਬ ਸਰਕਾਰ ਨਾਲ ਹੈ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸਮੁੱਚੇ ਪੰਜਾਬ ਦੇ ਸ਼ਹਿਰਾਂ ਵਿੱਚ ਜਗ੍ਹਾ ਜਗ੍ਹਾ ਕੂੜਾ ਕਰਕਟ ਦੇ ਢੇਰ ਲੱਗੇ ਹੋਏ ਹਨ। ਸਫ਼ਾਈ ਕਰਮਚਾਰੀ ਵੀ ਪ੍ਰੇਸ਼ਾਨ ਹਨ। ਇਸ ਮੌਕੇ ਰਾਮ ਬਚਨ ਰਾਓ, ਨਿਖਿਲ ਕੁਮਾਰ, ਈ ਰਿਕਸ਼ਾ ਮਜ਼ਦੂਰ ਸੰਘ ਪ੍ਰਧਾਨ ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਮੇਜਰ ਸਿੰਘ, ਰਜਿੰਦਰ ਕਾਲਾ, ਗੁਰਚਰਨ ਸਿੰਘ, ਸੁਖਦੇਵ ਸਿੰਘ, ਜਸਵੰਤ ਸਿੰਘ ਜੱਸਾ, ਰਿੰਪੀ, ਮਦਨ ਲਾਲ, ਰਕੇਸ਼ ਕੁਮਾਰ, ਕਮਲਜੀਤ ਸਿੰਘ ਰੌਲੀ, ਬੱਬੂ, ਗੁਰਚਰਨ ਸਿੰਘ ਬਹੋਨਾ ਨੇ ਮੰਗਾ ਮੰਨਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਵੱਡੀ ਰਾਹਤ ਅਗਲੀ ਖ਼ਬਰ ਕੋਟ ਈਸੇ ਖਾਂ ’ਚ ਸਫ਼ਾਈ ਸੇਵਕਾਂ ਦੇ ਹੱਕ ’ਚ ਸਾਬਕਾ ਵਿਧਾਇਕ ਲੋਹਗੜ੍ਹ, ਅਕਾਲੀ ਦਲ ਹਲਕਾ ਇੰਚਾਰਜ ਮੱਖਣ ਬਰਾੜ ਤੇ ਹੋਰ ਆਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।