02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਡੀ.ਐਸ.ਪੀ. ਬਾਘਾ ਪੁਰਾਣਾ ਨੇ ਪੁਲਿਸ ਚੌਕੀ ਨੱਥੂਵਾਲਾ ਗਰਬੀ ਦਾ ਕੀਤਾ ਦੌਰਾ

ਅਜੀਤ ਡੈਸਕ 01-08-2026

ਨੱਥੂਵਾਲਾ ਗਰਬੀ, 31 ਜੁਲਾਈ (ਨਵਦੀਪ ਸਿੰਘ)-ਆਜ਼ਾਦੀ ਦਿਵਸ 15 ਅਗਸਤ ਦੇ ਮੱਦੇਨਜ਼ਰ ਇਲਾਕੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਡੀ.ਐਸ.ਪੀ. ਬਾਘਾ ਪੁਰਾਣਾ ਜਸਬਿੰਦਰ ਸਿੰਘ ਖਹਿਰਾ ਨੇ ਪੁਲਿਸ ਚੌਕੀ ਨੱਥੂਵਾਲਾ ਗਰਬੀ ਦਾ ਦੌਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਜਸਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਚੌਕੀ ਇੰਚਾਰਜ ਸੁਰਜੀਤ ਸਿੰਘ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੀ ਸੁਰੱਖਿਆ ਨੂੰ ਹਰ ਹਾਲ ਵਿਚ ਯਕੀਨੀ ਬਣਾਇਆ ਜਾਵੇ ਅਤੇ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਕੜੀ ਨਜ਼ਰ ਰੱਖੀ ਜਾਵੇ, ਤਾਂ ਜੋ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨਾ ਵਾਪਰੇ। ਇਸ ਮੌਕੇ ਚੌਕੀ ਇੰਚਾਰਜ ਸੁਰਜੀਤ ਸਿੰਘ, ਮੁੱਖ ਮੁਨਸ਼ੀ ਸਤਨਾਮ ਸਿੰਘ ਅਤੇ ਹਵਾਲਦਾਰ ਮਨਪ੍ਰੀਤ ਕੌਰ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਮਾਨਵਤਾ ਦੀ ਸੇਵਾ ਹੀ ਸਭ ਤੋਂ ਉੱਤਮ ਕਰਮ-ਮਹੰਤ ਕਮਲਜੀਤ ਸਿੰਘ ਸ਼ਾਸਤਰੀ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਬ-ਡਵੀਜ਼ਨ ਧਰਮਕੋਟ ’ਚ 12 ਮੁਕੱਦਮੇ ਦਰਜ, 18 ਦੋਸ਼ੀ ਗ੍ਰਿਫ਼ਤਾਰ-ਜ਼ਿਲ੍ਹਾ ਪੁਲਿਸ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।