02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜੂਡੋ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਪਹਿਲੇ ਸਥਾਨ ’ਤੇ

ਅਜੀਤ ਡੈਸਕ 01-08-2026
ਨੱਥੂਵਾਲਾ ਗਰਬੀ, 31 ਜੁਲਾਈ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅੰਜਨਾ ਕੌਸਲ ਦੀ ਅਗਵਾਈ ਹੇਠ ਸ਼ੁਰੂ ਹੋਈਆਂ ਜੋਨ ਪੱਧਰ ਦੀਆਂ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜੂਡੋ ਦੇ ਮੁਕਾਬਲਿਆਂ ‘ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਗੱਲਬਾਤ ਕਰਦਿਆ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਜੂਡੋ ਦੇ ਮੁਕਾਬਲਿਆਂ ਵਿਚ ਉਮਰ ਵਰਗ ਅੰਡਰ-14, 17 ਤੇ 19 (ਲੜਕੀਆਂ) ਵਿਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਮਾਣ-ਮੱਤੀਆਂ ਪ੍ਰਾਪਤੀਆਂ ਕੀਤੀਆਂ। ਕੈਂਪਸ ਇੰਚਾਰਜ ਮਨਜੀਤ ਕੌਰ ਨੇ ਇੰਨਾ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਤੇ ਜੇਤੂ ਖਿਡਾਰੀਆਂ ਦੀ ਖੇਡਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਹੌਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਖੇਡ ਕੋਆਰਡੀਨੇਟਰ ਰਾਜ ਕੁਮਾਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੀ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਪ੍ਰਿੰਸੀਪਲ ਮੈਡਮ ਰੇਣੂਕਾ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਗੁਰਮੇਜ ਸਿੰਘ, ਪ੍ਰਭਜੋਤ ਸ਼ਰਮਾ ਤੇ ਸਮੂਹ ਸਟਾਫ਼ ਵਲੋਂ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਸੀਤਾ ਸਵੰਬਰ ਕਲਾ ਕੇਂਦਰ ਵਲੋਂ ਰਾਮ-ਲੀਲ੍ਹਾ ਦੀ ਰਿਹਰਸਲ 4 ਤੋਂ ਸ਼ੁਰੂ ਅਗਲੀ ਖ਼ਬਰ ਗੁਰਜੀਤ ਸਿੰਘ ਸੋਨਾ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ’ਚ ਸੂਬੇ ਦਾ ਜਨਰਲ ਸਕੱਤਰ ਦੀ ਮਿਲੀ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।