02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ‘ਆਪ’ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਤੋਂ ਲਿਆ ਅਸ਼ੀਰਵਾਦ

ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਣਨ ਤੋਂ ਬਾਅਦ ਆਪਣੀ ਪਲੇਠੀ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨਾਲ ਮਿਲਣੀ ਕੀਤੀ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਸਤਿਕਾਰ ਵਜੋਂ ਬਲਤੇਜ ਪੰਨੂ ਨੂੰ ਬੁੱਕੇ ਭੇਟ ਕੀਤੇ ਅਤੇ ਉਨ੍ਹਾਂ ਨੇ ਵੀ ਮੂੰਹ ਮਿੱਠਾ ਕਰਵਾ ਕੇ ਚੇਅਰਮੈਨ ਬਣਨ ਦੀਆਂ ਵਧਾਈਆਂ ਦਿੱਤੀਆਂ।

‘ਆਪ’ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨਾਲ ਮੁਲਾਕਾਤ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤਪਾਲ ਸਿੰਘ ਖ਼ਾਲਸਾ। ਅਜੀਤ ਤਸਵੀਰ 02-08-2026
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਣਨ ਤੋਂ ਬਾਅਦ ਆਪਣੀ ਪਲੇਠੀ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨਾਲ ਮਿਲਣੀ ਕੀਤੀ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਸਤਿਕਾਰ ਵਜੋਂ ਬਲਤੇਜ ਪੰਨੂ ਨੂੰ ਬੁੱਕੇ ਭੇਟ ਕੀਤੇ ਅਤੇ ਉਨ੍ਹਾਂ ਨੇ ਵੀ ਮੂੰਹ ਮਿੱਠਾ ਕਰਵਾ ਕੇ ਚੇਅਰਮੈਨ ਬਣਨ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਬਲਤੇਜ ਸਿੰਘ ਪੰਨੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਦੇ ਹਿਤਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹਿਣਗੇ ਅਤੇ ਮਾਰਕੀਟ ਕਮੇਟੀ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਯਤਨਸ਼ੀਲ ਰਹਿਣਗੇ। ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਅਤੇ ਪਾਰਟੀ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਲਵਾ ਸੈਂਟਰਲ ਜ਼ੋਨ ਦੇ ਮੀਡੀਆ ਇੰਚਾਰਜ ਅਤੇ ਸਪੋਕਸ ਪਰਸਨ ਅਬਜਿੰਦਰ ਸਿੰਘ ਸੰਘਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ’ ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਸਦਮਾ, ਚਾਚੇ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।