03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਨਿਊ ਗਰੀਨ ਗਰੋਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੰਡਰਲੈਂਡ ਜਲੰਧਰ ਵਿਖੇ ਮਨਾਇਆ ਯਾਦਗਾਰ ਸਿੱਖਿਆਤਮਿਕ ਟਰਿੱਪ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਲਈ ਵੰਡਰਲੈਂਡ ਜਲੰਧਰ ਦਾ ਇਕ ਰੋਮਾਂਚਕ ਅਤੇ ਸਿੱਖਿਆਤਮਿਕ ਟਰਿੱਪ ਕਰਵਾਇਆ ਗਿਆ। ਇਸ ਟਰਿੱਪ ਵਿਚ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਨਿਗਰਾਨੀ ਹੇਠ ਵੱਖ-ਵੱਖ ਮਨੋਰੰਜਕ ਅਤੇ ਸਿੱਖਿਆਤਮਿਕ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਭਰਪੂਰ ਅਨੰਦ ਮਾਣਿਆ।

ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਅਤੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ। 03-08-2026
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਲਈ ਵੰਡਰਲੈਂਡ ਜਲੰਧਰ ਦਾ ਇਕ ਰੋਮਾਂਚਕ ਅਤੇ ਸਿੱਖਿਆਤਮਿਕ ਟਰਿੱਪ ਕਰਵਾਇਆ ਗਿਆ। ਇਸ ਟਰਿੱਪ ਵਿਚ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਨਿਗਰਾਨੀ ਹੇਠ ਵੱਖ-ਵੱਖ ਮਨੋਰੰਜਕ ਅਤੇ ਸਿੱਖਿਆਤਮਿਕ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਭਰਪੂਰ ਅਨੰਦ ਮਾਣਿਆ। ਬੱਚਿਆਂ ਨੇ ਵਾਟਰ ਰਾਈਡਜ਼, ਐਮਿਊਜ਼ਮੈਂਟ ਰਾਈਡਜ਼ ਅਤੇ ਹੋਰ ਆਕਰਸ਼ਕ ਗਤੀਵਿਧੀਆਂ ਦਾ ਲੁਤਫ਼ ਉਠਾਇਆ। ਸਕੂਲ ਵਲੋਂ ਵਿਦਿਆਰਥੀਆਂ ਲਈ ਨਾਸ਼ਤੇ ਅਤੇ ਦੁਪਹਿਰ ਦੇ ਭੋਜਨ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਨਿਸ਼ਾ ਅਰੋੜਾ ਨੇ ਕਿਹਾ ਕਿ ਅਜਿਹੇ ਸਿੱਖਿਆਤਮਿਕ ਟਰਿੱਪ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਰਾਹੀਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਵਰਕ, ਆਪਸੀ ਸਹਿਯੋਗ ਅਤੇ ਸਮਾਜਿਕ ਗੁਣਾਂ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਿਊ ਗਰੀਨ ਗਰੋਵ ਪਬਲਿਕ ਸਕੂਲ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਦੇ ਨਾਲ-ਨਾਲ ਵਿਹਾਰਕ ਅਤੇ ਅਨੁਭਵਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ। ਟਰਿੱਪ ਦੇ ਅੰਤ ਵਿਚ ਵਿਦਿਆਰਥੀ ਖ਼ੁਸ਼ਗਵਾਰ ਯਾਦਾਂ ਨਾਲ ਵਾਪਸ ਪਰਤੇ। ਮਾਪਿਆਂ ਨੇ ਵੀ ਸਕੂਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣ ਕੇ ਸੰਘਰਸ਼ ਕਰੇਗਾ ਅਕਾਲੀ ਦਲ ਵਾਰਿਸ ਪੰਜਾਬ ਦੇ-ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ... ਅਗਲੀ ਖ਼ਬਰ ਮੋਗਾ ਦੇ ਟੀ.ਐਲ.ਐਫ. ਸਕੂਲ ਵਿਚ ਵਿਦਿਆਰਥਣਾਂ ਲਈ ਮਾਹਵਾਰੀ ਸਿਹਤ ਅਤੇ ਸਫ਼ਾਈ ਜਾਗਰੂਕਤਾ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।