03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਿਸਲ ਕੀਤੇ ਆਈਲਟਸ ਵਿਚੋਂ 7 ਬੈਂਡ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜਿਸ ਦੀ 4. 9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ।

ਅਜੀਤ ਡੈਸਕ 03-08-2026
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜਿਸ ਦੀ 4.9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ। ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਅਤੇ ਆਫ਼ਲਾਈਨ ਕਲਾਸਾਂ ਦੇ ਰਹੀ ਹੈ। ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ। ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ। ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ। ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ। ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ। ਸੰਸਥਾ ਦੇ ਆਫ਼ਲਾਈਨ ਵਿਦਿਆਰਥੀ ਨਵਤਾਜ ਬੈਸ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 7.5, ਲਿਸਨਿੰਗ ਵਿਚੋਂ 7.5, ਸਪੀਕਿੰਗ ਵਿਚੋਂ 6.5, ਰਾਈਟਿੰਗ ਵਿਚੋਂ 6 ਅਤੇ ਓਵਰਆਲ 7 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸਫਲਤਾ ‘’ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ
ਪਿਛਲੀ ਖ਼ਬਰ ਖੁੱਲ੍ਹੀ ਗਊਸ਼ਾਲਾ ਦੇ ਪ੍ਰਧਾਨ ਲਵਲੀ ਬਾਂਸਲ ਅਤੇ ਪ੍ਰਧਾਨ ਦਵਿੰਦਰ ਬਾਂਸਲ ਦੀ ਮਾਤਾ ਦਰਸ਼ਨਾ ਦੇਵੀ ਨਮ ਅੱਖਾਂ ਨਾਲ ਅੰਤਿਮ ਵਿ... ਅਗਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਜਾਏ ਗਏ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ‘ਰੋਡ ਸ਼ੋਅ’ ਦੱਸਣਾ ਸਿੱਖ ਸੰਗਤ ਦੀਆਂ ਭਾਵਨਾਵਾਂ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।