ਅਰਸ਼ ਮੱਲਕੇ ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਯੂਥ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ
ਠੱਠੀ ਭਾਈ, 3 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨੌਜਵਾਨ ਆਗੂ ਅਰਸ਼ ਮੱਲਕੇ (ਕੈਨੇਡਾ) ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਮੋਗਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਖ਼ਾਸ ਕਰਕੇ ਯੂਥ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਵੱਖ-ਵੱਖ ਆਗੂਆਂ ਤੇ ਸਮਰਥਕਾਂ ਵਲੋਂ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਅ
ਅਰਸ਼ ਮੱਲਕੇ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਮੋਗਾ
04-08-2026
ਠੱਠੀ ਭਾਈ, 3 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨੌਜਵਾਨ ਆਗੂ ਅਰਸ਼ ਮੱਲਕੇ (ਕੈਨੇਡਾ) ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਮੋਗਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਖ਼ਾਸ ਕਰਕੇ ਯੂਥ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਵੱਖ-ਵੱਖ ਆਗੂਆਂ ਤੇ ਸਮਰਥਕਾਂ ਵਲੋਂ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਆਪਣੀ ਨਿਯੁਕਤੀ ਤੋਂ ਬਾਅਦ ਅਰਸ਼ ਮੱਲਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉੱਤਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਅਰਸ਼ ਮੱਲਕੇ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਦੀ ਰਾਜਨੀਤੀ ਵਿਚ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਹ ਜ਼ਿਲ੍ਹਾ ਮੋਗਾ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਯੂਥ ਅਕਾਲੀ ਦਲ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਉਣਗੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ।