04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕੋਟਲਾ ਮਿਹਰ ਸਿੰਘ ਵਾਲਾ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਮੋਗਾ, 3 ਅਗਸਤ (ਗੁਰਤੇਜ ਸਿੰਘ ਬੱਬੀ)-ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਕੋਟਲਾ ਮਿਹਰ ਸਿੰਘ ਬਰਾੜ ਵਾਲਾ ਕੋਲ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਬਾਘਾ ਪੁਰਾਣਾ ਨੇ ਦੱਸਿਆ ਕਿ ਸਾਨੂੰ ਪਿੰਡ ਦੇ ਕਿਸੇ ਵਿਅਕਤੀ ਨੇ ਇਸ ਬਾਰੇ ਫ਼ੋਨ ਕਰਕੇ ਦੱਸਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟੇ ਲਈ ਸ਼ਨਾਖ਼ਤ ਵਾਸਤੇ ਸਿਵਲ ਹਸਪਤਾਲ ਮੋਗਾ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ ਅਤੇ ਉਸ ਵਿਅਕਤੀ ਦੀ ਸ਼ਨਾਖ਼ਤ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਅਜੀਤ ਡੈਸਕ 04-08-2026
ਮੋਗਾ, 3 ਅਗਸਤ (ਗੁਰਤੇਜ ਸਿੰਘ ਬੱਬੀ)-ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਕੋਟਲਾ ਮਿਹਰ ਸਿੰਘ ਬਰਾੜ ਵਾਲਾ ਕੋਲ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਬਾਘਾ ਪੁਰਾਣਾ ਨੇ ਦੱਸਿਆ ਕਿ ਸਾਨੂੰ ਪਿੰਡ ਦੇ ਕਿਸੇ ਵਿਅਕਤੀ ਨੇ ਇਸ ਬਾਰੇ ਫ਼ੋਨ ਕਰਕੇ ਦੱਸਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟੇ ਲਈ ਸ਼ਨਾਖ਼ਤ ਵਾਸਤੇ ਸਿਵਲ ਹਸਪਤਾਲ ਮੋਗਾ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ ਅਤੇ ਉਸ ਵਿਅਕਤੀ ਦੀ ਸ਼ਨਾਖ਼ਤ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਚੰਡੀਗੜ੍ਹ ਮਹਾਂ ਰੋਸ ਰੈਲੀ ’ਚ ਹੋਵੇਗੀ ਵੱਡੀ ਸ਼ਮੂਲੀਅਤ ਬੀ.ਐੱਡ ਫ਼ਰੰਟ ਕਿਸ਼ਨਪੁਰਾ ਕਲਾਂ, 3 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਾਂਝੇ ਮੁਲਾਜ਼ਮ ਫ਼ਰੰਟ ਅਤੇ ਪੈਨਸ਼ਨਰ ਐਸੋਸੀਏਸ਼ਨ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਮਹਾਂ ਰੋਸ ਰੈਲੀ ’ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੇ ਕਾਫ਼ਲਿਆਂ ਦੇ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਬੀ. ਐੱਡ ਅਧਿਆਪਕ ਫ਼ਰੰਟ ਦੇ ਪੰਜਾਬ ਪ੍ਰਧਾਨ ਪ੍ਰਗਟਜੀਤ ਸਿੰਘ ਕਿਸ਼ਨਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲ ਤੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਤੋਂ ਕਿਨਾਰਾ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮ ਵਰਗ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਗਈ ਸਗੋਂ ਮੁਲਾਜ਼ਮ ਵਰਗ ਦੀ ਆਵਾਜ਼ ਦਬਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਮੁਲਾਜ਼ਮਾਂ ਉੱਪਰ ਤਸ਼ੱਦਦ ਕਰਨ ਦੀ ਖੁੱਲ ਦਿੱਤੀ ਜਾ ਰਹੀ ਹੈ। ਇਸ ਮੌਕੇ ਤੇਜਿੰਦਰ ਸਿੰਘ ਮੋਹਾਲੀ ਜਨਰਲ ਸਕੱਤਰ, ਪਰਮਜੀਤ ਸਿੰਘ ਫ਼ਿਰੋਜ਼ਪੁਰ ਸੀਨੀਅਰ ਆਗੂ ਨੇ ਕਿਹਾ ਕਿ 18 ਪ੍ਰਤੀਸ਼ਤ ਡੀ.ਏ., ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਬੰਦ ਹੋਏ ਭੱਤਿਆਂ ਦੀ ਬਹਾਲੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਉਣ ਲਈ ਸਾਂਝੀ ਤਾਲਮੇਲ ਕਮੇਟੀ ਵਲੋਂ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾਂ ਰੋਸ ਰੈਲੀ ਵਿਚ ਲੱਖਾਂ ਮੁਲਾਜ਼ਮ ਇਕੱਤਰ ਹੋਣਗੇ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨਗੇ ਅਤੇ ਸਰਕਾਰ ਨੂੰ ਮੁਲਾਜ਼ਮ ਮੰਗਾਂ ਨੂੰ ਮੰਨਣ ਲਈ ਮਜਬੂਰ ਕਰ ਦੇਣਗੇ।
ਪਿਛਲੀ ਖ਼ਬਰ ਈ ਰਿਕਸ਼ਾ ਯੂਨੀਅਨ ਦੇ ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਪੁਲਿਸ ਚੌਂਕੀ ਬਿਲਾਸਪੁਰ ਵਲੋਂ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।