ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਅੱਜ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕਥਾਮ) ਐਕਟ 1989 ਸਬੰਧੀ ਗਠਿਤ ਕੀਤੀ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਕਰਦਿਆਂ ਇਸ ਐਕਟ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਅਤੇ ਸਖਤੀ ਨਾਲ ਲਾਗੂ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਿਤ ਵਿਅਕਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਖਿਲਾਫ ਹੋਣ ਵਾਲੇ ਅੱਤਿਆਚਾਰਾਂ ਨੂੰ ਰੋਕਣਾ ਹੈ। ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਐਕਟ ਦੀਆਂ ਧਾਰਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਪੁਲਿਸ ਅਤੇ ਹੋਰ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਕੇਸਾਂ ਦੀ ਜਾਂਚ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਕੇ ਅਦਾਲਤ ਵਿਚ ਚਲਾਨ ਪੇਸ਼ ਕੀਤੇ ਜਾਣ ਤਾਂ ਜੋ ਪੀੜਤਾਂ ਨੂੰ ਇਨਸਾਫ ਮਿਲ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਅੱਤਿਆਚਾਰ ਦੇ ਪੀੜਤਾਂ ਨੂੰ ਸਰਕਾਰ ਵਲੋਂ ਨਿਰਧਾਰਿਤ ਵਿੱਤੀ ਸਹਾਇਤਾ ਅਤੇ ਬਣਦਾ ਮੁਆਵਜ਼ਾ ਬਿਨਾਂ ਕਿਸੇ ਦੇਰੀ ਦੇ ਮੁਹੱਈਆ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਮੇਟੀ ਕੋਲ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਹੱਲ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਹੋ ਚੁੱਕਾ ਹੈ ਉਨ੍ਹਾਂ ਦੀ ਥਾਂ ਕਮੇਟੀ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਯੋਗ ਮੈਂਬਰਾਂ ਨੂੰ ਨਾਮਜ਼ਦ ਕੀਤਾ ਜਾ ਵੇਗਾ ਤਾਂ ਜੋ ਕਮੇਟੀ ਦੀ ਕਾਰਗੁਜ਼ਾਰੀ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਦੇ ਹਰ ਵਰਗ ਨੂੰ ਨਿਆਂ, ਸੁਰੱਖਿਆ ਅਤੇ ਬਰਾਬਰੀ ਦੇ ਅਧਿਕਾਰ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਐਕਟ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਅੱਜ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕਥਾਮ) ਐਕਟ 1989 ਸਬੰਧੀ ਗਠਿਤ ਕੀਤੀ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਕਰਦਿਆਂ ਇਸ ਐਕਟ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਅਤੇ ਸਖਤੀ ਨਾਲ ਲਾਗੂ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਿਤ ਵਿਅਕਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਖਿਲਾਫ ਹੋਣ ਵਾਲੇ ਅੱਤਿਆਚਾਰਾਂ ਨੂੰ ਰੋਕਣਾ ਹੈ।
ਅਜੀਤ ਡੈਸਕ
04-08-2026