05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਾਂਗਰਸ ਪਾਰਟੀ ਮਿਸ਼ਨ-2027 ਨੂੰ ਮਿਲੇਗੀ ਨਵੀਂ ਰਫ਼ਤਾਰ-ਜਗਸੀਰ ਸਿੰਘ ਕਾਲੇਕੇ

ਬਾਘਾ ਪੁਰਾਣਾ, 4 ਅਗਸਤ (ਟਿੰਕੂ ਕਾਠਪਾਲ)-ਕਾਂਗਰਸ ਪਾਰਟੀ ਵਲੋਂ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਦਿੰਦਿਆਂ ਪੰਜਾਬ ਭਰ ਵਿਚ ਹਲਕਾ ਪੱਧਰ ‘ਤੇ ਸਿਆਸੀ ਸਰਗਰਮੀਆਂ ਨੂੰ ਮੁੱਖ ਰੱਖਦਿਆਂ 5 ਅਗਸਤ ਨੂੰ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ‘ਮਿਸ਼ਨ-2027’ ਅਧੀਨ ਇਕ ਵਿਸ਼ੇਸ਼ ਵਰਕਰ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਹਲਕੇ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਨੇ ਦੱਸਿਆ ਕਿ ਬਾਘਾ ਪੁਰਾਣਾ ਹਲਕੇ ਤੋਂ ਹਜ਼ਾਰਾਂ ਵਰਕਰਾਂ ਦੇ ਵੱਡੇ ਕਾਫ਼ਲੇ ਨਾਲ ਮੋਗਾ ਵਰਕਰ ਮਿਲਣੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ।

ਜਗਸੀਰ ਸਿੰਘ ਕਾਲੇਕੇ 05-08-2026
ਬਾਘਾ ਪੁਰਾਣਾ, 4 ਅਗਸਤ (ਟਿੰਕੂ ਕਾਠਪਾਲ)-ਕਾਂਗਰਸ ਪਾਰਟੀ ਵਲੋਂ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਦਿੰਦਿਆਂ ਪੰਜਾਬ ਭਰ ਵਿਚ ਹਲਕਾ ਪੱਧਰ ‘ਤੇ ਸਿਆਸੀ ਸਰਗਰਮੀਆਂ ਨੂੰ ਮੁੱਖ ਰੱਖਦਿਆਂ 5 ਅਗਸਤ ਨੂੰ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ‘ਮਿਸ਼ਨ-2027’ ਅਧੀਨ ਇਕ ਵਿਸ਼ੇਸ਼ ਵਰਕਰ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਹਲਕੇ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਨੇ ਦੱਸਿਆ ਕਿ ਬਾਘਾ ਪੁਰਾਣਾ ਹਲਕੇ ਤੋਂ ਹਜ਼ਾਰਾਂ ਵਰਕਰਾਂ ਦੇ ਵੱਡੇ ਕਾਫ਼ਲੇ ਨਾਲ ਮੋਗਾ ਵਰਕਰ ਮਿਲਣੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਨੂੰ ਸਫਲ ਬਣਾਉਣ ਲਈ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ ਹੈ। ਬੂਥ ਪੱਧਰ ‘ਤੇ ਮਜ਼ਬੂਤੀ ਹੀ ਜਿੱਤ ਦਾ ਆਧਾਰ ਕਾਲੇਕੇ ਨੇ ਆਖਿਆ ਕਿ ਕਾਂਗਰਸ ਪਾਰਟੀ ਦਾ ਮੁੱਖ ਟੀਚਾ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਹੈ। ਇਸੇ ਉਦੇਸ਼ ਨਾਲ ਜ਼ਿਲ੍ਹੇ ਵਿਚ ਹਰ ਬੂਥ ‘ਤੇ ਕਾਂਗਰਸ ਮਜ਼ਬੂਤ ਮੁਹਿੰਮ ਚਲਾਈ ਜਾ ਰਹੀ ਹੈ, ਜੋ ਚੋਣਾਂ ਵਿਚ ਜਿੱਤ ਦਾ ਆਧਾਰ ਬਣੇਗੀ। ਉਨ੍ਹਾਂ ਕਿਹਾ ਕਿ ਮੋਗਾ ਵਿਚ ਹੋਣ ਵਾਲਾ ਇਹ ਇਜਲਾਸ ਨਾ ਸਿਰਫ਼ ਵਰਕਰਾਂ ਵਿਚ ਨਵਾਂ ਜੋਸ਼ ਭਰੇਗਾ, ਸਗੋਂ ਚੋਣ ਰਣਨੀਤੀ ਨੂੰ ਵੀ ਨਵੀਂ ਦਿਸ਼ਾ ਦੇਵੇਗਾ। ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਸਮੁੱਚੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ। ਅੰਤ ਵਿਚ ਜਗਸੀਰ ਸਿੰਘ ਕਾਲੇਕੇ ਨੇ ਸਮੂਹ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 5 ਅਗਸਤ ਨੂੰ ਮੋਗਾ ਵਿਖੇ ਪਹੁੰਚ ਕੇ ਪਾਰਟੀ ਦੀ ਏਕਤਾ ਅਤੇ ਮਜ਼ਬੂਤੀ ਦਾ ਸੁਨੇਹਾ ਦੇਣ।
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਵਲੋਂ 7 ਅਗਸਤ ਦੀ ਚੰਡੀਗੜ੍ਹ ਰੈਲੀ ’ਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ... ਅਗਲੀ ਖ਼ਬਰ ਨਾਟਕ ਰੰਗਮੰਚ ਭਾਸ਼ਾ ਬੋਲੀ ਨੂੰ ਅੱਗੇ ਲਿਜਾਣ ਦਾ ਕਾਰਗਰ ਸਾਧਨ-ਮੋਹੀ ਅਮਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।