ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਮੋਗਾ ਪੁਲਿਸ ਨੇ 9 ਮੁਕੱਦਮੇ ਦਰਜ ਕਰਕੇ 13 ਦੋਸ਼ੀ ਕੀਤੇ ਗ੍ਰਿਫ਼ਤਾਰ-ਜ਼ਿਲ੍ਹਾ ਪੁਲਿਸ ਮੁਖੀ
ਮੋਗਾ, 4 ਅਗਸਤ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੋਗਾ ਪੁਲਿਸ ਵਲੋਂ ਸਬ ਡਵੀਜ਼ਨ ਮੋਗਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਮਿਤੀ : 29 ਜੁਲਾਈ ਤੋਂ ਲੈ ਕੇ 04 ਅਗਸਤ ਤੱਕ ਨਸ਼ਿਆਂ ਦੇ 09 ਮੁਕੱਦਮੇ ਦਰਜ ਕਰਕੇ 13 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 82 ਗ੍ਰਾਮ ਹੈਰੋਇਨ, 140 ਨਸ਼ੀਲੀਆਂ ਗੋਲੀਆਂ, 146 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮੋਟਾ ਸੰਤਰਾ ਅਤੇ ਹੀਰ ਬਰਾਮਦ ਕੀਤੀ ਅਤੇ ਸੀ. ਆਈ.
ਜ਼
ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ
05-08-2026
ਮੋਗਾ, 4 ਅਗਸਤ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੋਗਾ ਪੁਲਿਸ ਵਲੋਂ ਸਬ ਡਵੀਜ਼ਨ ਮੋਗਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਮਿਤੀ : 29 ਜੁਲਾਈ ਤੋਂ ਲੈ ਕੇ 04 ਅਗਸਤ ਤੱਕ ਨਸ਼ਿਆਂ ਦੇ 09 ਮੁਕੱਦਮੇ ਦਰਜ ਕਰਕੇ 13 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 82 ਗ੍ਰਾਮ ਹੈਰੋਇਨ, 140 ਨਸ਼ੀਲੀਆਂ ਗੋਲੀਆਂ, 146 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮੋਟਾ ਸੰਤਰਾ ਅਤੇ ਹੀਰ ਬਰਾਮਦ ਕੀਤੀ ਅਤੇ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ 80 ਕਿੱਲੋ ਭੁੱਕੀ ਸਮੇਤ ਕੈਂਟਰ ਬਰਾਮਦ ਕੀਤਾ। ਇਸ ਤੋਂ ਇਲਾਵਾ ਨਸ਼ਾ ਛੁਡਾਉਣ ਲਈ 12 ਦੇ ਕਰੀਬ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਭਰਤੀ ਕਰਵਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਥਾਣਾ ਸਿਟੀ ਮੋਗਾ ਦੇ ਏਰੀਆ ਵਿਚ ਖੋਹ ਅਤੇ ਚੋਰੀ ਕਰਨ ਵਾਲੇ 4 ਦੋਸ਼ੀਆਂ ਨੂੰ ਕਾਬੂ ਕਰਕੇ ਇਕ ਮੋਟਰਸਾਈਕਲ, ਇਕ ਸੋਨੇ ਦੀ ਵਾਲੀ, ਇਕ ਸਕੂਟਰੀ, ਇਕ ਮੋਬਾਈਲ ਫ਼ੋਨ ਅਤੇ ਇਕ ਚੋਰੀ ਕੀਤਾ ਲੈਪਟਾਪ ਬਰਾਮਦ ਕੀਤਾ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡਾਂ ਦੇ ਸਰਪੰਚਾਂ, ਮੁਹਤਬਰਾਂ ਅਤੇ ਸਪੋਰਟਸ ਕਲੱਬਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਮੋਗਾ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਜੰਗ ਲਗਾਤਾਰ ਜਾਰੀ ਹੈ ਅਤੇ ਨਸ਼ਿਆਂ ਦੀ ਰੋਕਥਾਮ ਲਈ ਠੋਸ ਤੇ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।