05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਿੰਗਜ਼ਵੇਅ ਗਲੋਬਲ ਸਕੂਲ ਵਿਖੇ ਧਰਮਕੋਟ ਜ਼ੋਨ ਦੇ ਗਤਕਾ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ

ਕਿਸ਼ਨਪੁਰਾ ਕਲਾਂ, 4 ਅਗਸਤ (ਅਮੋਲਕ ਸਿੰਘ ਕਲਸੀ)-ਕਿੰਗਜ਼ਵੇ ਗਲੋਬਲ ਸਕੂਲ, ਕਿਸ਼ਨਪੁਰਾ ਖ਼ੁਰਦ ਵਿਖੇ ਧਰਮਕੋਟ ਜੋਨ ਦੇ ਗਤਕਾ ਮੁਕਾਬਲੇ ਬਹੁਤ ਹੀ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਲੜਕਿਆਂ ਅਤੇ ਲੜਕੀਆਂ ਨੇ ਭਾਗ ਲਿਆ।

ਅਜੀਤ ਡੈਸਕ 05-08-2026
ਕਿਸ਼ਨਪੁਰਾ ਕਲਾਂ, 4 ਅਗਸਤ (ਅਮੋਲਕ ਸਿੰਘ ਕਲਸੀ)-ਕਿੰਗਜ਼ਵੇ ਗਲੋਬਲ ਸਕੂਲ, ਕਿਸ਼ਨਪੁਰਾ ਖ਼ੁਰਦ ਵਿਖੇ ਧਰਮਕੋਟ ਜੋਨ ਦੇ ਗਤਕਾ ਮੁਕਾਬਲੇ ਬਹੁਤ ਹੀ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਲੜਕਿਆਂ ਅਤੇ ਲੜਕੀਆਂ ਨੇ ਭਾਗ ਲਿਆ। ਜੋਨ ਦੇ ਕੁੱਲ ਛੇ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿੱਚ ਕਿੰਗਜ਼ਵੇ ਗਲੋਬਲ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ਆਪਣੇ ਨਾਮ ਕੀਤੀ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਗਤਕਾ ਟੀਮ ਦੀ ਤਿਆਰੀ ਅਤੇ ਸਿਖਲਾਈ ਕਿੰਗਜ਼ਵੇ ਗਲੋਬਲ ਸਕੂਲ ਦੇ ਧਾਰਮਿਕ ਅਧਿਆਪਕ ਅਤੇ ਮੁੱਖ ਗਤਕਾ ਕੋਚ ਗੁਰਮੇਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਸਟੇਜ ਸਕੱਤਰ ਅਤੇ ਸਹਿਯੋਗੀ ਵਜੋਂ ਜਗਜੀਤ ਸਿੰਘ ਅਤੇ ਸਤਨਾਮ ਸਿੰਘ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਮੁਕਾਬਲਿਆਂ ਦਾ ਨਿਰਪੱਖ ਫ਼ੈਸਲਾ ਜੱਜ ਸਾਹਿਬਾਨ ਹਰਦੀਪ ਸਿੰਘ ਭਿੰਡਰ, ਮਨਦੀਪ ਸਿੰਘ ਜਲਾਲਾਬਾਦ ਪੂਰਬੀ ਅਤੇ ਅਵਤਾਰ ਸਿੰਘ ਭਿੰਡਰ ਵਲੋਂ ਕੀਤਾ ਗਿਆ। ਸਮੁੱਚੇ ਮੁਕਾਬਲਿਆਂ ਦੀ ਦੇਖ-ਰੇਖ ਧਰਮਕੋਟ ਸਮੁੱਚੀ ਖੇਡ ਪ੍ਰਬੰਧਕ ਦੇ ਹਰਜੀਤ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਕਿੰਗਜ਼ਵੇ ਗਲੋਬਲ ਸਕੂਲ ਦੇ ਪ੍ਰੈਜ਼ੀਡੈਂਟ ਜਸਵਿੰਦਰ ਸਿੰਘ ਸਿੱਧੂ, ਚੇਅਰਮੈਨ ਬਲਜੀਤ ਸਿੰਘ ਸਿੱਧੂ, ਐਮ. ਡੀ. ਸਿਮਰਜੀਤ ਸਿੰਘ ਸਿੱਧੂ, ਪ੍ਰਿੰਸੀਪਲ ਡਾ. ਵਿਜੇ ਨਾਗੇਸ਼ ਅਤੇ ਵਾਈਸ ਪ੍ਰਿੰਸੀਪਲ ਜਸਵਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗਤਕਾ ਸਾਡੀ ਸਿੱਖ ਵਿਰਾਸਤ ਦੀ ਅਨਮੋਲ ਧਰੋਹਰ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਨਾਲ ਜੋੜਨਾ ਸਮੇਂ ਦੀ ਲੋੜ ਹੈ। ਖਾਣ ਪੀਣ ਦਾ ਵਧੀਆ ਪ੍ਰਬੰਧ, ਖੇਡ ਭਾਵਨਾ ਅਤੇ ਅਨੁਸ਼ਾਸਨ ਨਾਲ ਮੁਕਾਬਲੇ ਸੰਪੰਨ ਹੋਏ, ਜਿਸ ਲਈ ਸਾਰੇ ਪ੍ਰਬੰਧਕਾਂ, ਕੋਚਾਂ, ਜੱਜ ਸਾਹਿਬਾਨ ਅਤੇ ਭਾਗ ਲੈਣ ਵਾਲੇ ਸਕੂਲਾਂ ਦੀ ਪ੍ਰਿੰਸੀਪਲ ਵਿਜੈ ਨਾਗੇਸ਼ ਦੁਆਰਾ ਆਪਣੇ ਭਾਸ਼ਣ ਵਿਚ ਭਰਪੂਰ ਸ਼ਲਾਘਾ ਕੀਤੀ ਗਈ। ਸਮਾਪਤੀ ਦੌਰਾਨ ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਰਟੀਫਿਕੇਟ, ਕੋਚ ਅਤੇ ਜੱਜ ਸਾਹਿਬਾਨਾਂ ਨੂੰ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਅੱਜ ਮੋਗਾ ’ਚ ਪਈ ਮੋਹਲੇਧਾਰ ਬਾਰਿਸ਼ ਨੇ ਖੋਲ੍ਹੀ ਨਗਰ ਨਿਗਮ ਦੇ ਪ੍ਰਬੰਧਾਂ ਦੀ ਪੋਲ ਸਫ਼ਾਈ ਕਰਮਚਾਰੀਆਂ ਦੇ ਧਰਨੇ ਕਾਰਨ ਸਫ਼ਾ... ਅਗਲੀ ਖ਼ਬਰ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਪਿੰਡ ਖੰਬੇ ਵਿਖੇ ਕਾਂਗਰਸੀ ਵਰਕਰਾਂ ਨਾਲ ਵਿਸ਼ੇਸ਼ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।