06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਧਾਇਕ ਬਿਲਾਸਪੁਰ ਨੇ ਹਿੰਮਤਪੁਰਾ ਦੇ ਵਿਕਾਸ ਕਾਰਜਾਂ ਲਈ ਸੌਂਪੇ ਚੈੱਕ

ਹਲਕੇ ਦੇ ਵਿਕਾਸ ਨੂੰ ਗਤੀ ਦੇਣ ਦਾ ਕੀਤਾ ਵਾਅਦਾ ਨਿਹਾਲ ਸਿੰਘ ਵਾਲਾ, 4 ਅਗਸਤ ( ਪਲਵਿੰਦਰ ਸਿੰਘ ਟਿਵਾਣਾ)-ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਹਿੰਮਤਪੁਰਾ ਦਾ ਦੌਰਾ ਕਰਦਿਆਂ ਵੱਖ-ਵੱਖ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਪਿੰਡ ਪੰਚਾਇਤ ਅਤੇ ਸਬੰਧਿਤ ਕਮੇਟੀਆਂ ਨੂੰ ਸੌਂਪੇ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ।

ਅਜੀਤ ਡੈਸਕ 06-08-2026
ਹਲਕੇ ਦੇ ਵਿਕਾਸ ਨੂੰ ਗਤੀ ਦੇਣ ਦਾ ਕੀਤਾ ਵਾਅਦਾ ਨਿਹਾਲ ਸਿੰਘ ਵਾਲਾ, 4 ਅਗਸਤ ( ਪਲਵਿੰਦਰ ਸਿੰਘ ਟਿਵਾਣਾ)-ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਹਿੰਮਤਪੁਰਾ ਦਾ ਦੌਰਾ ਕਰਦਿਆਂ ਵੱਖ-ਵੱਖ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਪਿੰਡ ਪੰਚਾਇਤ ਅਤੇ ਸਬੰਧਿਤ ਕਮੇਟੀਆਂ ਨੂੰ ਸੌਂਪੇ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗਰਾਂਟਾਂ ਪਿੰਡ ਵਿਚ ਸੜਕਾਂ, ਗਲੀਆਂ-ਨਾਲੀਆਂ, ਕਮਿਊਨਿਟੀ ਢਾਂਚੇ ਅਤੇ ਹੋਰ ਲੋਕ ਭਲਾਈ ਦੇ ਕੰਮਾਂ ‘ਤੇ ਖ਼ਰਚ ਕੀਤੀਆਂ ਜਾਣਗੀਆਂ ਤਾਂ ਜੋ ਪਿੰਡ ਵਾਸੀਆਂ ਨੂੰ ਵਧੀਆ ਸਹੂਲਤਾਂ ਮਿਲ ਸਕਣ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਲ ੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਪੰਚਾਇਤ ਦੇ ਨੁਮਾਇੰਦਿਆਂ ਅਤੇ ਪਤਵੰਤਿਆਂ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਾਰੀ ਕੀਤੀਆਂ ਗਰਾਂਟਾਂ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਲੋਕਾਂ ਨੂੰ ਸਿੱਧਾ ਲਾਭ ਹੋਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਸਰਪੰਚ ਬਾਦਲ ਸਿੰਘ ਅਤੇ ਪੰਚਾਇਤ ਮੈਂਬਰ, ਪਾਰਟੀ ਆਗੂ, ਸਮਾਜਿਕ ਆਗੂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ 20 ਅਗਸਤ ਨੂੰ ਲਗਾਏ ਜਾ ਰਹੇ ਤੀਸਰੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਸੰਬੰਧੀ ਮੋਗਾ ਸ਼ਹਿਰ ਦੀਆਂ ਸਮਾਜ ਸੇਵੀ ਤੇ ਧਾਰਮਿਕ ਜਥੇ... ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਖੇ ਨਵੇਂ ਵਿਦਿਆਰਥੀਆਂ ਲਈ ਦੀਕਸ਼ਾਰੰਭ ਪ੍ਰੋਗਰਾਮ ਦਾ ਸ਼ਾਨਦਾਰ ਆਗਾਜ਼ ਆਈ.ਐਸ.ਐਫ. ਕਾਲਜ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।