06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਕੂਲੀ ਬੱਚਿਆਂ ਵਾਲੀ ਵੈਨ ਨੂੰ ਘੇਰ ਕੇ ਡਰਾਈਵਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਠੱਠੀ ਭਾਈ, 5 ਅਗਸਤ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਥਾਣਾ ਸਮਾਲਸਰ ਹੇਠਲੇ ਪਿੰਡ ਸੇਖਾ ਕਲਾਂ ਵਿਖੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਵੈਨ ਨੂੰ ਘੇਰ ਕੇ ਵੈਨ ਚਾਲਕ ‘ਤੇ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰਾਂ ਅਤੇ ਬੇਸਬਾਲਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਕਾਰਨ ਪਿੰਡ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਜਦ ਕਿ ਘਟਨਾ ਸਮੇਂ ਵੈਨ ਵਿਚ ਸਵਾਰ ਬੱਚੇ ਵੀ ਡਰ ਦੇ ਸਾਏ ਹੇਠ ਆ ਗਏ।

ਅਜੀਤ ਡੈਸਕ 06-08-2026
ਠੱਠੀ ਭਾਈ, 5 ਅਗਸਤ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਥਾਣਾ ਸਮਾਲਸਰ ਹੇਠਲੇ ਪਿੰਡ ਸੇਖਾ ਕਲਾਂ ਵਿਖੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਵੈਨ ਨੂੰ ਘੇਰ ਕੇ ਵੈਨ ਚਾਲਕ ‘ਤੇ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰਾਂ ਅਤੇ ਬੇਸਬਾਲਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਕਾਰਨ ਪਿੰਡ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਜਦ ਕਿ ਘਟਨਾ ਸਮੇਂ ਵੈਨ ਵਿਚ ਸਵਾਰ ਬੱਚੇ ਵੀ ਡਰ ਦੇ ਸਾਏ ਹੇਠ ਆ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਸਾਬਕਾ ਪੰਚ ਬਾਬੂ ਸਿੰਘ ਦਸਮੇਸ਼ ਪਬਲਿਕ ਸਕੂਲ ਦੇ ਬੱਚਿਆਂ ਨੂੰ ਵੈਨ ਰਾਹੀਂ ਸਕੂਲ ਲਿਜਾਣ ਅਤੇ ਵਾਪਸ ਘਰ ਛੱਡਣ ਦਾ ਕੰਮ ਕਰਦਾ ਹੈ। ਦੱਸਿਆ ਜਾਂਦਾ ਹੈ ਕਿ ਜਦੋਂ ਉਹ ਬੱਚਿਆਂ ਨੂੰ ਲੈ ਕੇ ਪਿੰਡ ਸੇਖਾ ਕਲਾਂ ਵਿਖੇ ਪਹੁੰਚਿਆ ਤਾਂ ਵੈਨ ਵਿਚ ਕਰੀਬ ਪੰਜ-ਸੱਤ ਬੱਚੇ ਮੌਜੂਦ ਸਨ। ਇਸ ਦੌਰਾਨ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਪੁਰਾਣੀ ਰੰਜਸ਼ ਦੇ ਚੱਲਦਿਆਂ 8-10 ਅਣਪਛਾਤੇ ਵਿਅਕਤੀਆਂ ਸਮੇਤ ਉਸ ਦੀ ਵੈਨ ਨੂੰ ਘੇਰ ਲਿਆ ਗਿਆ। ਮਨਪ੍ਰੀਤ ਸਿੰਘ ਵਲੋਂ ਦਿੱਤੇ ਬਿਆਨਾਂ ਅਨੁਸਾਰ ਮਨਜੋਤ ਸਿੰਘ ਪੁੱਤਰ ਚੜ੍ਹਤ ਸਿੰਘ ਸਮੇਤ ਹੋਰ ਕਥਿਤ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਬੇਸਬਾਲਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਉਸ ਨੇ ਕਥਿਤ ਤੌਰ ‘ਤੇ ਹਮਲਾਵਰਾਂ ਨੂੰ ਵਾਰ-ਵਾਰ ਕਿਹਾ ਕਿ ਜੇਕਰ ਉਸ ਨਾਲ ਕੋਈ ਨਿੱਜੀ ਰੰਜਸ਼ ਹੈ ਤਾਂ ਬੱਚਿਆਂ ਨੂੰ ਪਹਿਲਾਂ ਘਰੋ-ਘਰੀਂ ਉਤਾਰ ਲੈਣ ਦਿੱਤਾ ਜਾਵੇ, ਪਰ ਉਸ ਦੀ ਗੱਲ ਨਹੀਂ ਮੰਨੀ ਗਈ। ਉਸ ਦੇ ਅਨੁਸਾਰ ਬੱਚਿਆਂ ਦੀ ਮੌਜੂਦਗੀ ਵਿਚ ਹੀ ਉਸ ‘ਤੇ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਸਕੂਲੀ ਵੈਨ ਯੂਨੀਅਨ ਨਾਲ ਸਬੰਧਿਤ ਡਰਾਈਵਰਾਂ ਅਤੇ ਬੱਚਿਆਂ ਦੇ ਮਾਪਿਆਂ ਵਲੋਂ ਵੈਨ ਚਾਲਕ ਮਨਪ੍ਰੀਤ ਸਿੰਘ ਦੇ ਹੱਕ ਵਿਚ ਥਾਣਾ ਸਮਾਲਸਰ ਵਿਖੇ ਲਿਖਤੀ ਸ਼ਿਕਾਇਤ ਦਿੱਤੀ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਥਿਤ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਘਟਨਾ ਸਬੰਧੀ ਥਾਣਾ ਸਮਾਲਸਰ ਦੀ ਪੁਲਿਸ ਵਲੋਂ ਘਟਨਾ ਦੀ ਨਿਰਪੱਖ ਜਾਂਚ ਕੀਤੇ ਜਾਣ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਗੱਲ ਆਖੀ ਗਈ ਹੈ।
ਪਿਛਲੀ ਖ਼ਬਰ ਕਿਸਾਨਾਂ ਦੇ ਬੈਂਕਾਂ ’ਚ ਪਏ ਚੈੱਕ ਵਾਪਸ ਕੀਤੇ ਜਾਣ ਨਹੀ ਤਾਂ ਘਿਰਾਓ ਲਈ ਤਿਆਰ ਰਹਿਣ-ਬਹਿਰਾਮ ਕੇ, ਗਿੱਲ ਕਿਹਾ-ਕਿਸਾਨਾਂ,... ਅਗਲੀ ਖ਼ਬਰ 20 ਅਗਸਤ ਨੂੰ ਲਗਾਏ ਜਾ ਰਹੇ ਤੀਸਰੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਸੰਬੰਧੀ ਮੋਗਾ ਸ਼ਹਿਰ ਦੀਆਂ ਸਮਾਜ ਸੇਵੀ ਤੇ ਧਾਰਮਿਕ ਜਥੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।