06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਪੀ.ਟੀ.ਈ. ਵਿਚੋਂ ਹਾਸਿਲ ਕੀਤੇ ਮਨ ਚਾਹੇ ਸਕੋਰ

ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ. ਟੀ.

ਲਾਲਾ ਲਾਜਪਤ ਰਾਏ ਮੈਮੋਰੀਅਲ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਕੰਪਿਊਟਰ ਸਾਇੰਸ ਅਜੀਤਵਾਲ (ਮੋਗਾ) ਦੀਆਂ ਬੀ.ਸੀ.ਏ. ‘ਚੋਂ ਅੱਵਲ ਵਿਦਿਆਰਥਣਾਂ। 06-08-2026
ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ।ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ। ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ। ਐਮ.ਡੀ. ਪਰਮਿੰਦਰ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ। ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ। ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ। ਸੰਸਥਾ ਦੇ ਆਫ਼ਲਾਈਨ ਪੀ.ਟੀ.ਈ. ਕਲਾਸਾਂ ਦੇ ਵਿਦਿਆਰਥੀ ਸੁਖਮਨਪ੍ਰੀਤ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਮਨ ਚਾਹੇ ਸਕੋਰ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸਫਲਤਾ ‘ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਨਾਥੇਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ, ਚੇਅਰਪਰਸਨ ਨੱਥੂਵਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।