ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਫ਼ਾਈ ਸੇਵਕ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਕਰ ਕੇ ਹਰ ਵਰਗ ਦੇ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਪ੍ਰਧਾਨ ਜਗਦੀਪ ਧਾਲੀਵਾਲ
ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ‘100 ਦਿਨ ਪੋਸ਼ਣ ਕੇ ਕੈਂਪੇਨ’ ਅਨੀਮੀਆ ਮੁਕਤ ਮੋਗਾ ਦੀ ਸ਼ੁਰੂਆਤ
ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਬੱਚਿਆਂ ਅਤੇ ਕਿਸ਼ੋਰੀਆਂ ਵਿਚ ਅਨੀਮੀਆ ਦੀ ਸਮੱਸਿਆ ਨੂੰ ਘਟਾਉਣ ਅਤੇ ਉਨ੍ਹਾਂ ਦੀ ਪੋਸ਼ਣ ਸਥਿਤੀ ਵਿਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਅੱਜ ਦਿਨ ਪੋਸ਼ਣ ਕੇ ਕੈਂਪੇਨ ਅਨੀਮੀਆ ਮੁਕਤ ਮੋਗਾ ਦੀ ਸ਼ੁਰੂਆਤ ਕੀਤੀ ਗਈ। ਇਹ ਜ਼ਿਲ੍ਹਾ ਪੱਧਰੀ ਕਨਵਰਜੈਂਸ ਮੁਹਿੰਮ ਸਿਹਤ, ਸਿੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਉਪਰਾਲੇ ਨਾਲ ਚਲਾਈ ਜਾ ਰਹੀ ਹੈ।
ਪ
ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਫ਼ਾਈ ਸੇਵਕ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਕਰ ਕੇ ਹਰ ਵਰਗ ਦੇ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਪ੍ਰਧਾਨ ਜਗਦੀਪ ਧਾਲੀਵਾਲ
ਸਰਕਾਰੀ ਸਕੂਲ ਡਾਲਾ ਵਿਖੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਤਹਿਤ ਬੂਟੇ ਲਗਾਉਂਦੇ ਹੋਏ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਹੋਰ ਅਧਿਕਾਰੀ। ਤਸਵੀਰ: ਹਰਜੀਤ ਸਿੰਘ
07-08-2026
ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਬੱਚਿਆਂ ਅਤੇ ਕਿਸ਼ੋਰੀਆਂ ਵਿਚ ਅਨੀਮੀਆ ਦੀ ਸਮੱਸਿਆ ਨੂੰ ਘਟਾਉਣ ਅਤੇ ਉਨ੍ਹਾਂ ਦੀ ਪੋਸ਼ਣ ਸਥਿਤੀ ਵਿਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਅੱਜ ਦਿਨ ਪੋਸ਼ਣ ਕੇ ਕੈਂਪੇਨ ਅਨੀਮੀਆ ਮੁਕਤ ਮੋਗਾ ਦੀ ਸ਼ੁਰੂਆਤ ਕੀਤੀ ਗਈ। ਇਹ ਜ਼ਿਲ੍ਹਾ ਪੱਧਰੀ ਕਨਵਰਜੈਂਸ ਮੁਹਿੰਮ ਸਿਹਤ, ਸਿੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਉਪਰਾਲੇ ਨਾਲ ਚਲਾਈ ਜਾ ਰਹੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਡਾਲਾ ਵਿਖੇ ਕਰਵਾਏ ਗਏ ਉਦਘਾਟਨੀ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਮੋਗਾ ਨੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਸਥਾਨਕ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ), ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਸਿਹਤ, ਸਿੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਅਤੇ ਪਿੰਡ ਦੇ ਸਰਪੰਚ ਹਾਜ਼ਰ ਸਨ। ਮੁਹਿੰਮ ਦੀ ਸ਼ੁਰੂਆਤ ਪਛਾਣੇ ਗਏ ਲਾਭਪਾਤਰੀਆਂ ਨੂੰ ਪੌਸ਼ਟਿਕ ਲੱਡੂ, ਪੌਸ਼ਟਿਕ ਥੇਪਲੇ ਅਤੇ ਚਣੇ ਵੰਡ ਕੇ ਕੀਤੀ ਗਈ। ਪਹਿਲੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਡਾਲਾ ਦੀਆਂ 20 ਵਿਦਿਆਰਥਣਾਂ, ਸਰਕਾਰੀ ਪ੍ਰਾਇਮਰੀ ਸਕੂਲ ਦੇ ਇਕ ਵਿਦਿਆਰਥੀ ਅਤੇ ਸਥਾਨਕ ਆਂਗਣਵਾੜੀ ਕੇਂਦਰ ਦੇ ਦੋ ਬੱਚਿਆਂ ਨੂੰ ਪੌਸ਼ਟਿਕ ਆਹਾਰ ਪ੍ਰਦਾਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਨੀਮੀਆ ਸਿਰਫ਼ ਇਕ ਸਿਹਤ ਸੰਬੰਧੀ ਸਮੱਸਿਆ ਨਹੀਂ, ਸਗੋਂ ਇਹ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ, ਸਿੱਖਣ ਦੀ ਸਮਰੱਥਾ ਅਤੇ ਭਵਿੱਖੀ ਉਤਪਾਦਕਤਾ ਨੂੰ ਵੀ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ 100 ਦਿਨਾਂ ਦੀ ਵਿਸ਼ੇਸ਼ ਮੁਹਿੰਮ ਰਾਹੀਂ ਵਿਗਿਆਨਕ ਸਿਹਤ ਜਾਂਚ ਦੇ ਆਧਾਰ ‘ਤੇ ਪਛਾਣੇ ਗਏ ਹਰ ਲਾਭਪਾਤਰੀ ਤੱਕ ਪੌਸ਼ਟਿਕ ਆਹਾਰ ਪਹੁੰਚਾ ਕੇ ਅਨੀਮੀਆ ਦੇ ਖ਼ਾਤਮੇ ਵੱਲ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਇਸ ਉਪਰਾਲੇ ਵਿਚ ਸਰਗਰਮ ਭਾਗੀਦਾਰੀ ਲਈ ਅਪੀਲ ਕਰਦਿਆਂ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਹੀ ਅਨੀਮੀਆ ਮੁਕਤ ਮੋਗਾ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ। ਮੁਹਿੰਮ ਤਹਿਤ ਰਾਸ਼ਟਰੀ ਬਾਲ ਸਵਾਸਥ ਕਾਰਜ-ਕਰਮ ਅਧੀਨ ਸਿਹਤ ਜਾਂਚ ਦੌਰਾਨ ਪਛਾਣੇ ਗਏ 1030 ਲਾਭਪਾਤਰੀਆਂ ਨੂੰ ਅਗਲੇ 100 ਦਿਨਾਂ ਤੱਕ ਨਿਯਮਤ ਤੌਰ ‘ਤੇ ਪੌਸ਼ਟਿਕ ਆਹਾਰ ਪ੍ਰਦਾਨ ਕੀਤਾ ਜਾਵੇਗਾ।