06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅੱਜ ਦੀ ਮਹਾਂ ਰੈਲੀ ’ਚ ਚੰਡੀਗੜ੍ਹ ਵਿਖੇ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ ਸਿਹਤ ਵਿਭਾਗ ਦੇ ਮੁਲਾਜ਼ਮ

ਠੱਠੀ ਭਾਈ, 6 ਅਗਸਤ (ਜਗਰੂਪ ਸਿੰਘ ਮਠਾੜੂ)-ਸਾਂਝੇ ਮੁਲਾਜ਼ਮ ਫ਼ਰੰਟ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਰਕਾਰ ਵਿਰੁੱਧ ਚੰਡੀਗੜ੍ਹ ਵਿਖੇ 7 ਅਗਸਤ ਨੂੰ ਮਹਾਂ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਜ਼ਿਲ੍ਹਿਆਂ ਤੋਂ ਮੁਲਾਜ਼ਮ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ। ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਆਗੂ ਜਸਵਿੰਦਰ ਸਿੰਘ ਚੇਅਰਮੈਨ, ਅਮਨਦੀਪ ਕੌਰ ਕਨਵੀਨਰ, ਮਨਵਿੰਦਰ ਕਟਾਰੀਆ ਸਹਿ ਕਨਵੀਨਰ ਨੇ ਦੱਸਿਆ ਪੰਜਾਬ ਸਰਕਾਰ ਵਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਕਿਨਾਰਾ ਕੀਤਾ ਜਾ ਰਿਹਾ ਹੈ ਤੇ ਮੁੱਖ ਮੰਤਰੀ ਵਲੋਂ ਮੁਲਾਜ਼ਮ ਜਥੇਬੰਦੀਆਂ ਮੀਟਿੰਗ ਕਰਨਾ ਵੀ ਉਚਿੱਤ ਨਹੀਂ ਸਮਝਿਆ ਜਾ ਰਿਹਾ।

ਅਜੀਤ ਡੈਸਕ 07-08-2026
ਠੱਠੀ ਭਾਈ, 6 ਅਗਸਤ (ਜਗਰੂਪ ਸਿੰਘ ਮਠਾੜੂ)-ਸਾਂਝੇ ਮੁਲਾਜ਼ਮ ਫ਼ਰੰਟ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਰਕਾਰ ਵਿਰੁੱਧ ਚੰਡੀਗੜ੍ਹ ਵਿਖੇ 7 ਅਗਸਤ ਨੂੰ ਮਹਾਂ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਜ਼ਿਲ੍ਹਿਆਂ ਤੋਂ ਮੁਲਾਜ਼ਮ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ। ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਆਗੂ ਜਸਵਿੰਦਰ ਸਿੰਘ ਚੇਅਰਮੈਨ, ਅਮਨਦੀਪ ਕੌਰ ਕਨਵੀਨਰ, ਮਨਵਿੰਦਰ ਕਟਾਰੀਆ ਸਹਿ ਕਨਵੀਨਰ ਨੇ ਦੱਸਿਆ ਪੰਜਾਬ ਸਰਕਾਰ ਵਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਕਿਨਾਰਾ ਕੀਤਾ ਜਾ ਰਿਹਾ ਹੈ ਤੇ ਮੁੱਖ ਮੰਤਰੀ ਵਲੋਂ ਮੁਲਾਜ਼ਮ ਜਥੇਬੰਦੀਆਂ ਮੀਟਿੰਗ ਕਰਨਾ ਵੀ ਉਚਿੱਤ ਨਹੀਂ ਸਮਝਿਆ ਜਾ ਰਿਹਾ। ਜਿਸ ਕਰਕੇ 7 ਅਗਸਤ ਨੂੰ ਸਰਕਾਰ ਵਿਰੁੱਧ ਮਹਾਂ ਰੈਲੀ ਕਰਕੇ ਵੱਡੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਇਸ ਮੌਕੇ ਜਥੇਬੰਦਕ ਆਗੂਆਂ ਨੇ ਦੱਸਿਆ ਕਿ ਉਪਰੋਕਤ ਸਾਰੀਆਂ ਮੰਗਾਂ, ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵੋਟਾਂ ਵੇਲੇ ਸਰਕਾਰ ਬਣਨ ਤੋਂ ਬਾਅਦ ਤੁਰੰਤ ਪੂਰੀਆਂ ਕਰਨ ਦਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਜੋ ਕਿ ਅੱਜ ਸਾਢੇ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਪੀ.ਓ., ਇਕਬਾਲ ਸਿੰਘ ਜਨਰਲ ਸਕੱਤਰ, ਮਨਦੀਪ ਕੌਰ, ਸੋਨੂੰ ਰਾਮ, ਗੁਰਸਿਮਰਨ ਸਿੰਘ ਸੀ.ਐਚ.ਓ., ਕੁਲਵਿੰਦਰ ਕੌਰ ਐਮ.ਪੀ.ਐਚ.ਐਸ., ਗੁਰਚਰਨ ਸਿੰਘ ਐਮ.ਪੀ.ਐਚ.ਐਸ., ਨਵਜੋਤ ਕੌਰ ਐਮ . ਪੀ.ਐਚ.ਡਬਲਿਊ, ਪੂਰਨ ਚੰਦ ਐਮ.ਪੀ.ਐਚ. ਡਬਲਿਊ, ਮਨਜੀਤ ਸਿੰਘ ਐਮ.ਪੀ.ਐਚ. ਡਬਲਿਊ, ਬਸੰਤ ਕੁਮਾਰ ਐਮ.ਪੀ.ਐਚ.ਡਬਲਿਊ, ਹਰਮਨ ਕੌਰ ਐਮ.ਐਲ.ਟੀ. ਤੇ ਹੋਰ ਮੁਲਾਜ਼ਮ ਤੇ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਵ: ਜੋਗਾ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਸਮਾਜਿਕ, ਧਾਰਮਿਕ ਕਾਰਜਾਂ ’ਚ ਉਨ੍ਹਾਂ ਨੇ ਵਧੀਆ ਸੇਵਾਵਾਂ ਨਿਭਾਈਆਂ-ਬੁਲਾਰੇ ਅਗਲੀ ਖ਼ਬਰ ਬੂਰਾ ਸਿੰਘ ਡਾਲਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।