06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਦਸਮੇਸ਼ ਪਾਰਕ ਮੋਗਾ ਵਿਖੇ ਹੋਈ ਅੱਜ ਚੰਡੀਗੜ੍ਹ ਮਹਾਂ ਰੈਲੀ ’ਚ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੇ ਸਾਥੀ ਭਾਰੀ ਗਿਣਤੀ ’ਚ ਸ਼ਾਿਮਲ ਹੋਣਗੇ-ਗਗੜਾ, ਧਰਮਕੋਟ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਮੀਟਿੰਗ ਕਾਮਰੇਡ ਰਾਮ ਕ੍ਰਿਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਪ੍ਰਧਾਨਗੀ ਹੇਠ ਦਸਮੇਸ਼ ਪਾਰਕ ਮੋਗਾ ਵਿਖੇ ਹੋਈ। ਮੀਟਿੰਗ ਵਿਚ ਕਾਮਰੇਡ ਸੁਰਜੀਤ ਸਿੰਘ ਗਗੜਾ ਸੂਬਾਈ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਅਜੀਤ ਡੈਸਕ 07-08-2026
ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਮੀਟਿੰਗ ਕਾਮਰੇਡ ਰਾਮ ਕ੍ਰਿਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਪ੍ਰਧਾਨਗੀ ਹੇਠ ਦਸਮੇਸ਼ ਪਾਰਕ ਮੋਗਾ ਵਿਖੇ ਹੋਈ। ਮੀਟਿੰਗ ਵਿਚ ਕਾਮਰੇਡ ਸੁਰਜੀਤ ਸਿੰਘ ਗਗੜਾ ਸੂਬਾਈ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਭ ਤੋ ਪਹਿਲਾ ਕਾਮਰੇਡ ਹਰ ਕਿਸ਼ਨ ਸਿੰਘ ਸੁਰਜੀਤ ਦੀ 18ਵੀਂ ਬਰਸੀ ਤੇ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਕਾਰਵਾਈ ਰਿਪੋਰਟ ਸੁਖਪਾਲ ਸਿੰਘ ਲਹਿਰਾ ਜ਼ਿਲ੍ਹਾ ਜਨਰਲ ਸਕੱਤਰ ਵਲੋਂ ਪੜ੍ਹੀ ਗਈ। ਮੀਟਿੰਗ ਨੂੰ ਸੁਰਜੀਤ ਸਿੰਘ ਗਗੜਾ , ਰਾਮ ਕ੍ਰਿਸ਼ਨ ਧਰਮਕੋਟ, ਸੁਖਪਾਲ ਸਿੰਘ ਲਹਿਰਾ, ਗੁਰਜੀਤ ਸਿੰਘ ਮੱਲ੍ਹੀ, ਹਰਦੇਵ ਸਿੰਘ ਬੱਡੂਵਾਲ, ਜਸਪਾਲ ਸਿੰਘ ਲੋਹਾਮ ਅਤੇ ਹਰਜੀਤ ਸਿੰਘ ਸਿੰਘਾਂਵਾਲਾ ਨੇ ਸੰਬੋਧਨ ਕੀਤਾ। ਗਗੜਾ ਨੇ 7 ਅਗਸਤ ਨੂੰ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਮੁਲਾਜ਼ਮ ਤੇ ਪੈਨਸ਼ਨਰਜ਼ ਦੇ ਸਾਂਝੇ ਫ਼ਰੰਟ ਵਲੋਂ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਅਤੇ ਆਪਣੀਆਂ ਮੰਗਾ ਦੀ ਪ੍ਰਾਪਤੀ ਲਈ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਜ਼ਿਲ੍ਹਾ ਮੋਗਾ ਤੋ ਸਾਥੀ ਭਾਰੀ ਗਿਣਤੀ ਵਿਚ ਸ਼ਾਮਲ ਹੋਣਗੇ। ਮੀਟਿੰਗ ਵਿਚ ਪਟਿਆਲਾ ਵਿਖੇ ਬਿਜਲੀ ਕਾਮਿਆ, ਖੰਨਾ ਵਿਚ ਵਰਕਰਾਂ, ਬਰਨਾਲਾ ਵਿਚ ਸਫ਼ਾਈ ਕਾਮਿਆ ਅਤੇ ਸੰਗਰੂਰ ਵਿਖੇ ਬੇਰੁਜ਼ਗਾਰ ਨੌਜਵਾਨਾ ਉੱਪਰ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ, ਪਾਣੀ ਦੀਆਂ ਬੁਛਾਰਾ ਅਤੇ ਅੱਥਰੂ ਗੈਸ ਦੇ ਗੋਲਿਆ ਨਾਲ ਕੀਤੇ ਤਸ਼ੱਦਦ ਦੀ ਨਿਖੇਧੀ ਕੀਤੀ ਗਈ। ਬੁਲਾਰਿਆਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ, ਬਕਾਇਆ ਰਹਿੰਦਾ 18 ਫ਼ੀਸਦੀ ਡੀ.ਏ. ਤੁਰੰਤ ਜਾਰੀ ਕਰਨ, ਕੱਚੇ ਮੁਲਾਜ਼ਮ, ਮਸਟਰੋਲ ਕਾਮੇ, ਠੇਕਾ ਤੇ ਆਉਟਸੋਰਸ ਕਾਮਿਆਂ ਨੂੰ ਰੈਗੂਲਰ ਕਰਨ, ਤਨਖ਼ਾਹ ਸਕੇਲਾਂ ਦਾ ਬਕਾਇਆ ਯਕਮੁਸ਼ਤ ਦੇਣ, ਮੈਡੀਕਲ ਰੀਇੰਬਰਸਮੈਂਟ ਬਿੱਲਾ ਦੀ ਅਦਾਇਗੀ ਕਰਨ, ਮੈਡੀਕਲ ਟੈੱਸਟਾਂ ਦੇ ਰੇਟਾਂ ਵਿਚ ਵਾਧਾ ਕਰਨ 1/1/2016 ਤੋ ਪਹਿਲਾ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਨਾਲ ਪੈਨਸ਼ਨ ਸੋਧਣ, ਸਾਰੀਆਂ ਖਾਲੀ ਅਸਾਮੀਆਂ ਭਰਨ ਬਾਰੇ 15/1/20 15 ਦਾ ਪੱਤਰ ਰੱਦ ਕੀਤਾ ਜਾਵੇ, ਪ੍ਰੋਬੇਸ਼ਨ ਦਾ ਸਮਾਂ 3 ਸਾਲ ਤੋ ਘਟਾ ਕੇ 1 ਸਾਲ ਕੀਤਾ ਜਾਵੇ ਅਤੇ ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖ਼ਾਹ ਦੇਣ ਦੀ ਪੰਜਾਬ ਸਰਕਾਰ ਤੋ ਮੰਗ ਕੀਤੀ। ਮੀਟਿੰਗ ਵਿਚ ਹੋਰਨਾ ਤੋ ਇਲਾਵਾ ਬਲਕਾਰ ਸਿੰਘ ਛਾਬੜਾ, ਗੁਰਮੇਲ ਸਿੰਘ ਬਰਾੜ ਅਤੇ ਬੀਰ ਪ੍ਰਤਾਪ ਸਿੰਘ ਗਿੱਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਜਮਾਲ ਮੁਹੰਮਦ ਕਾਲੇਕੇ ਨੂੰ ਸ਼ਾਹੀ ਇਮਾਮ ਪੰਜਾਬ ਮੌਲਾਣਾ ਮੁਹੰਮਦ ਉਸਮਾਨ ਲੁਧਿਆਣਵੀ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮ... ਅਗਲੀ ਖ਼ਬਰ ਸਵ: ਜੋਗਾ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਸਮਾਜਿਕ, ਧਾਰਮਿਕ ਕਾਰਜਾਂ ’ਚ ਉਨ੍ਹਾਂ ਨੇ ਵਧੀਆ ਸੇਵਾਵਾਂ ਨਿਭਾਈਆਂ-ਬੁਲਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।