08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਲਿਆ ਭਾਗ

ਧਰਮਕੋਟ, 7 ਅਗਸਤ (ਪਰਮਜੀਤ ਸਿੰਘ)-ਡਾ. ਮਾਣਿਕ ਮੈਮੋਰੀਅਲ ਕਾਲਜ, ਧਰਮਕੋਟ ਵਿਖੇ ਰੂਹਾਨੀ ਮਾਹੌਲ ਵਿਚ ਸ੍ਰੀ ਸਹਿਜ ਪਾਠ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ।

ਐਸ.ਬੀ.ਬੀ.ਐਸ.ਪਬਲਿਕ ਸਕੂਲ ਸੁਖਾਨੰਦ ਵਿਖੇ ਮਹਿੰਦੀ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਸਟਾਫ਼ ਨਾਲ। ਤਸਵੀਰ : ਜਗਰੂਪ ਸਿੰਘ ਮਠਾੜੂ ਕੈਂਬਰਿਜ ਸਕੂਲ ਦੀਆਂ ਕਰਾਟੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਸਟਾਫ ਨਾਲ| ਅਜੀਤ ਤਸਵੀਰ 08-08-2026
ਧਰਮਕੋਟ, 7 ਅਗਸਤ (ਪਰਮਜੀਤ ਸਿੰਘ)-ਡਾ. ਮਾਣਿਕ ਮੈਮੋਰੀਅਲ ਕਾਲਜ, ਧਰਮਕੋਟ ਵਿਖੇ ਰੂਹਾਨੀ ਮਾਹੌਲ ਵਿਚ ਸ੍ਰੀ ਸਹਿਜ ਪਾਠ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ, ਅਧਿਆਪਕਾਂ, ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਾਜ਼ਰੀ ਭਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਮੂਹ ਲੋਕਾਈ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਕਾਲਜ ਦੀ ਚੇਅਰਪਰਸਨ ਡਾ. ਮਾਨਵੀ ਅਗਰਵਾਲ, ਡਾਇਰੈਕਟਰ ਇੰਜੀ. ਲਵ ਗੋਇਲ ਅਤੇ ਜਨਰਲ ਸਕੱਤਰ ਇੰਜੀ. ਸੁਰੇਸ਼ ਬੰਸਲ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਡਿਗਰੀਆਂ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਨੈਤਿਕ, ਅਧਿਆਤਮਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨਾਂ ਨੂੰ ਸੇਵਾ, ਅਨੁਸ਼ਾਸਨ, ਭਾਈਚਾਰੇ ਅਤੇ ਮਨੁੱਖਤਾ ਦੀ ਭਾਵਨਾ ਨਾਲ ਜੋੜਦੇ ਹਨ। ਇਸ ਮੌਕੇ ਕਾਲਜ ਵਲੋਂ ਚਲਾਏ ਜਾ ਰਹੇ ਬੀ.ਏ., ਬੀ.ਕਾਮ., ਬੀ.ਬੀ.ਏ., ਬੀ.ਸੀ.ਏ., ਬੀ.ਐੱਸ ਸੀ. (ਆਈ.ਟੀ.), ਐਮ.ਏ. (ਅੰਗਰੇਜ਼ੀ), ਐਮ.ਏ. (ਪੰਜਾਬੀ), ਐਮ.ਕਾਮ., ਡਿਪਲੋਮਾ ਇਨ ਨਰਸਿੰਗ ਅਤੇ ਡਿਪਲੋਮਾ ਨੈਨੀ ਵਰਗੇ ਰੁਜ਼ਗਾਰ ਮੁਖੀ ਅਤੇ ਪੇਸ਼ੇਵਾਰ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਕਾਲਜ ਪ੍ਰਬੰਧਨ ਨੇ ਦੱਸਿਆ ਕਿ ਸੰਸਥਾ ਗੁਣਵੱਤਾ ਭਰਪੂਰ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਸਮਾਗਮ ਵਿਚ ਆਸ਼ਾ ਵਿਨਾਇਕ, ਨਰੇਸ਼ ਸ਼ਰਮਾ, ਪਰਮਿੰਦਰ ਸਿੰਘ ਸਮੇਤ ਕਾਲਜ ਦੇ ਹੋਰ ਸਟਾਫ਼ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੇ ਅੰਤ ਵਿਚ ਸਮੂਹ ਸੰਗਤ ਨੇ ਗੁਰੂ ਦਾ ਅਟੁੱਟ ਲੰਗਰ ਛਕਿਆ ਅਤੇ ਸਮਾਜ ਵਿਚ ਪਿਆਰ, ਸਦਭਾਵਨਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਕੈਬਰਿਜ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ਦੇ ਜ਼ੋਨਲ ਪੱਧਰ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ’ਚ ਯੋਗਾ ਅਤੇ ਨੈਚੁਰੋਪੈਥੀ ਦਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।