08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਨਵੇਂ ਅਕਾਦਮਿਕ ਸੈਸ਼ਨ ਆਰੰਭ ਮੌਕੇ ਹਵਨ ਕਰਵਾਇਆ

ਮੋਗਾ, 7 ਅਗਸਤ (ਜਸਪਾਲ ਸਿੰਘ ਬੱਬੀ)-ਐਸ. ਡੀ.

ਅਜੀਤ ਡੈਸਕ 08-08-2026
ਮੋਗਾ, 7 ਅਗਸਤ (ਜਸਪਾਲ ਸਿੰਘ ਬੱਬੀ)-ਐਸ.ਡੀ.ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੇ ਸ਼ੁੱਭ ਆਰੰਭ ਮੌਕੇ ਕਾਲਜ ਕੈਂਪਸ ਵਿਚ ਹਵਨ ਯੱਗ ਕਰਵਾਇਆ। ਇਸ ਪਵਿੱਤਰ ਸਮਾਗਮ ਵਿਚ ਕਾਲਜ ਦੇ ਪ੍ਰਿੰਸੀਪਲ, ਕਾਲਜ ਪ੍ਰਬੰਧਕੀ ਕਮੇਟੀ, ਅਧਿਆਪਕ ਵਰਗ ਅਤੇ ਵਿਦਿਆਰਥਣਾਂ ਨੇ ਸ਼ਰਧਾ ਨਾਲ ਭਾਗ ਲਿਆ। ਹਵਨ ਦੌਰਾਨ ਵਿਦਿਆਰਥਣਾਂ ਦੇ ਉੱਜਲ ਭਵਿੱਖ ਅਤੇ ਕਾਲਜ ਦੀ ਨਿਰੰਤਰ ਤਰੱਕੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਕਿਹਾ ਕਿ ਨਵਾਂ ਸੈਸ਼ਨ ਹਰ ਵਿਦਿਆਰਥੀ ਲਈ ਨਵੀਆਂ ਉਮੀਦਾਂ, ਨਵੇਂ ਟੀਚਿਆਂ ਅਤੇ ਨਵੀਆਂ ਸੰਭਾਵਨਾਵਾਂ ਦਾ ਸੰਦੇਸ਼ ਲੈ ਕੇ ਆਉਂਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਅਨੁਸ਼ਾਸਨ, ਮਿਹਨਤ, ਸਮੇਂ ਦੀ ਪਾਬੰਦੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਰਾਜੀਵ ਮਿੱਤਲ ਨੇ ਪ੍ਰਬੰਧਕੀ ਕਮੇਟੀ ਵਲੋਂ ਕਾਲਜ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਹਵਨ ਦੇ ਕਨਵੀਨਰ ਡਾ. ਸਾਕਸ਼ੀ ਸ਼ਰਮਾ ਨੇ ਸਟੇਜ ਸੰਭਾਲਦਿਆਂ ਭਜਨਾਂ ਦਾ ਮਧੁਰ ਗਾਇਨ ਕੀਤਾ ਅਤੇ ਹਵਨ ਦੀ ਪਵਿੱਤਰਤਾ ਦੇ ਮਹੱਤਵ ਬਾਰੇ ਦੱਸਿਆ। ਹਵਨ ਯੱਗ ਮੌਕੇ ਸਭ ਨੇ ਵੇਦ ਮੰਤਰਾਂ ਦੇ ਉਚਾਰਣ ਨਾਲ ਯੱਗ ਵਿਚ ਆਹੂਤੀ ਪਾ ਕੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਧੇਸ਼ ਸਿੰਘਲ, ਮੋਹਿਤ ਮਿੱਤਲ, ਕੋਆਪਟਿਡ ਮੈਂਬਰ ਅਜੈ ਸਿੰਗਲਾ, ਮਿਸਿਜ਼ ਨਵਿਤਾ ਮਿੱਤਲ, ਐਸ.ਡੀ. ਸਕੂਲ ਮੋਗਾ ਪ੍ਰਿੰਸੀਪਲ ਡਾ. ਸੋਨੀਆ ਹਰਸ਼ ਅਤੇ ਐਸ.ਡੀ. ਪਬਲਿਕ ਸਕੂਲ ਦੇ ਪ੍ਰਿੰਸੀਪਲ ਪਰਮਜੀਤ ਕੌਰ ਹਾਜ਼ਰ ਸਨ। ਪਵਿੱਤਰ ਹਵਨ ਦੇ ਆਯੋਜਨ ਵਿੱਚ ਕਨਵੀਨਰ ਮਿਸਿਜ਼ ਸੁਸ਼ਮਾ ਗੁਪਤਾ ਨੇ ਅਹਿਮ ਯੋਗਦਾਨ ਦਿੱਤਾ। ਉਪਰੰਤ ਪ੍ਰਸ਼ਾਦ ਵਰਤਾਇਆ ਗਿਆ।
ਪਿਛਲੀ ਖ਼ਬਰ ਸੋਸ਼ਲ ਵੈਲਫੇਅਰ ਕਲੱਬ ਵਲੋਂ ਸਕੂਲ ਦੀਆਂ ਟਾਪਰ ਵਿਦਿਆਰਥਣਾਂ ਦਾ ਸਨਮਾਨ-ਪ੍ਰਧਾਨ ਓ.ਪੀ. ਕੁਮਾਰ ਅਗਲੀ ਖ਼ਬਰ ‘ਭਾਰਤ ਛੱਡੋ ਅੰਦੋਲਨ’ ਦੀ 84ਵੀਂ ਵਰ੍ਹੇਗੰਢ 10 ਨੂੰ ‘ਦੇਸ਼ ਬਚਾਓ ਕਾਰਪੋਰੇਟ ਭਜਾਓ’ ਦੇ ਰੂਪ ਵਿਚ ਮਨਾਉਣ ਦਾ ਫੈਸਲਾ-ਬਲੌਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।