08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

­ ਗੁਰੂ ਨਾਨਕ ਕਾਲਜ ਮੋਗਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਉਤਸਵ ਅਤੇ ਨਵੇਂ ਵਿੱਦਿਅਕ ਵਰ੍ਹੇ ਦੀ ਖ਼ੁਸ਼ੀ ’ਚ ਗੁਰਮਤਿ ਸਮਾਗਮ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਉਤਸਵ ਅਤੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਦੀ ਖ਼ੁਸ਼ੀ ਵਿਚ ਗੁਰਮਤਿ ਸਮਾਗਮ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਕਰਵਾਇਆ ਗਿਆ।

ਅਜੀਤ ਡੈਸਕ 08-08-2026
ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਉਤਸਵ ਅਤੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਦੀ ਖ਼ੁਸ਼ੀ ਵਿਚ ਗੁਰਮਤਿ ਸਮਾਗਮ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਵਾਇਆ ਗਿਆ। ਕਾਲਜ ਦੇ ਵਿਦਿਆਰਥੀ ਜਸਪਿੰਦਰ ਸਿੰਘ ਅਤੇ ਬਰਕਤ ਮਸੀਹ ਵਲੋਂ ਅਤੇ ਗੁਰਦੁਆਰਾ ਬੀਬੀ ਕਾਹਨ ਕੌਰ ਜੀ ਦੇ ਕੀਰਤਨੀ ਜਥੇ ਭਾਈ ਪਰਮਜੀਤ ਸਿੰਘ, ਭਾਈ ਚਰਨ ਸਿੰਘ ਅਤੇ ਸਾਥੀਆਂ ਵਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ ਉਪਰੰਤ ਆਨੰਦ ਸਾਹਿਬ ਦੀਆਂ ਛੇ ਪਉੜੀਆਂ ਦਾ ਪਾਠ ਹੋਇਆ ਅਤੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਅਤੇ ਕਾਲਜ ਦੀ ਚੜ੍ਹਦੀ ਕਲਾ ਦੀ ਅਰਦਾਸ ਭਾਈ ਚਰਨ ਸਿੰਘ ਨੇ ਕੀਤੀ ਗਈ, ਕੜਾਹ ਪ੍ਰਸ਼ਾਦ ਦੀ ਦੇਗ ਵਰਤਾਉਣ ਉਪਰੰਤ ਸੁੱਕਾ ਪ੍ਰਸ਼ਾਦ ਵਰਤਾਇਆ ਗਿਆ। ਕਾਲਜ ਦੀ ਲੋਕਲ ਮੈਨੇਜਮੈਂਟ ਦੇ ਐਡੀਸ਼ਨਲ ਸਕੱਤਰ ਸੰਜੀਤ ਸਿੰਘ ਸੰਨੀ ਗਿੱਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਬੋਲਦਿਆਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਾਲਜ ਵਿਦਿਆਰਥੀਆਂ ਨੂੰ ਨਿੱਘਾ ਜੀ ਆਇਆਂ ਕਿਹਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਸਦਾ ਕਦਰਾਂ ਕੀਮਤਾਂ ਨਾਲ ਜੁੜੇ ਰਹਿ ਕੇ ਆਪਣੇ ਸੁਪਨੇ ਪੂਰੇ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਮਾਰਗ ‘ਤੇ ਚੱਲ ਕੇ ਨੇਕ ਇਨਸਾਨ ਬਣਨ ਦੀ ਅਪੀਲ ਕੀਤੀ । ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹੁੰਦੇ ਹਨ ਇਸ ਲਈ ਤੁਹਾਡਾ ਗਿਆਨਵਾਨ ਹੋਣਾ ਜ਼ਰੂਰੀ ਹੈ। ਗੁਰਦੁਆਰਾ ਬੀਬੀ ਕਾਹਨ ਕੌਰ ਜੀ ਦੇ ਹੈੱਡ ਗ੍ਰੰਥੀ ਚਰਨ ਸਿੰਘ ਵਲੋਂ ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਕਾਲਜ ਸਟਾਫ਼, ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਜੂਡੋ ਮੁਕਾਬਲਿਆਂ ’ਚ ਐਸ.ਐਮ.ਡੀ. ਵਰਲਡ ਸਕੂਲ ਜੋਨ ਭਰ ’ਚ ਪਹਿਲੇ ਸਥਾਨ ’ਤੇ ਅਗਲੀ ਖ਼ਬਰ ਸੋਸ਼ਲ ਵੈਲਫੇਅਰ ਕਲੱਬ ਵਲੋਂ ਸਕੂਲ ਦੀਆਂ ਟਾਪਰ ਵਿਦਿਆਰਥਣਾਂ ਦਾ ਸਨਮਾਨ-ਪ੍ਰਧਾਨ ਓ.ਪੀ. ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।