09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਰਿਜਨਲ ਕ੍ਰਿਕਟ ਟੂਰਨਾਮੈਂਟ ਕਰਵਾਇਆ

ਸਮਾਧ ਭਾਈ, 8 ਅਗਸਤ (ਜਗਰੂਪ ਸਿੰਘ ਸਰੋਆ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਰਿਜਨਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 09-08-2026
ਸਮਾਧ ਭਾਈ, 8 ਅਗਸਤ (ਜਗਰੂਪ ਸਿੰਘ ਸਰੋਆ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਰਿਜਨਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ‘ਚ ਅੰਡਰ-14 (ਲੜਕੀਆਂ) ਦੇ ਵਰਗ ਵਿਚ ਚਾਰ ਟੀਮਾਂ ਨੇ ਭਾਗ ਲਿਆ, ਜਿੰਨਾ ਵਿਚ ਹੁਸ਼ਿਆਰਪੁਰ ਦੀ ਟੀਮ ਨੇ ਪਹਿਲਾ ਸਥਾਨ, ਮੋਗਾ ਦੀ ਟੀਮ ਨੇ ਦੂਜਾ ਸਥਾਨ ਅਤੇ ਚੰਡੀਗੜ੍ਹ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 (ਲੜਕੀਆਂ) ‘ਚ ਚੰਡੀਗੜ੍ਹ ਦੀ ਟੀਮ ਨੇ ਪਹਿਲਾ, ਦਿੱਲੀ ਦੀ ਟੀਮ ਨੇ ਦੂਜਾ ਅਤੇ ਮੁਕਤਸਰ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-19 (ਲੜਕੀਆਂ) ਦੇ ਮੁਕਾਬਲਿਆਂ ਵਿਚ ਹਰਿਆਣਾ ਨੇ ਪਹਿਲਾ ਸਥਾਨ, ਹੁਸ਼ਿਆਰਪੁਰ ਨੇ ਦੂਜਾ ਸਥਾਨ ਤੇ ਜਲੰਧਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-14 (ਲੜਕੇ) ਦੇ ਫਾਈਨਲ ਮੁਕਾਬਲੇ ‘ਚ ਕਲੇਰ ਦੀ ਟੀਮ ਨੇ ਹਰਿਆਣਾ ਦੀ ਟੀਮ ਨੂੰ 18 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕਰਦਿਆਂ ਖ਼ਿਤਾਬ ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਟੂਰਨਾਮੈਂਟ ਦੀ ਸਫਲਤਾ ‘ਤੇ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਨ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਕੋਚ ਬੇਅੰਤ ਸਿੰਘ ਅਤੇ ਕੋਚ ਅਰਸ਼ਦੀਪ ਸਿੰਘ ਵਲੋਂ ਕੀਤੀ ਗਈ ਮਿਹਨਤ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਅਰਵਿੰਦ ਕੁਮਾਰ ਸ਼ਰਮਾ ਅਤੇ ਸਮੂਹ ਸਟਾਫ਼ ਨੇ ਵੀ ਸਾਰੇ ਖਿਡਾਰੀਆਂ ਤੇ ਕੋਚ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ ਅਤੇ ਅਜਿਹੇ ਮੁਕਾਬਲੇ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਉਤਸ਼ਾਹ ਨਾਲ ਖੇਡਾਂ ਵਿਚ ਭਾਗ ਲੈਣ ਅਤੇ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੈਅੰਤੀ ਮੌਕੇ ਭਲਕੇ ਨਿਕਲੇਗੀ ਵਿਸ਼ਾਲ ਕਲਸ਼ ਯਾਤਰਾ - ਸਮਾਜਿਕ ਏਕਤਾ ਦਾ ਦਿੱਤਾ ਜਾਵੇਗਾ ਸੰਦੇਸ਼-ਡਾ. ਹਰਜੋਤ... ਅਗਲੀ ਖ਼ਬਰ ਸੋਚ ਏਕ ਆਸ਼ਾ ਕੀ ਕਿਰਨ ਐਨ.ਜੀ.ਓ. ਨੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।