09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਲਖਵਿੰਦਰ ਸਿੰਘ ਰੌਂਤਾ ਪ੍ਰਧਾਨ ਅਤੇ ਦਲਜੀਤ ਸਿੰਘ ਹਿੰਮਤਪੁਰਾ ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਕਿਸ਼ਨਪੁਰਾ ਕਲਾਂ, 8 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਧੀਆਂ ਦਾ ਤਿਉਹਾਰ ‘ਤੀਜ’ ਬੜੇ ਹੀ ਉਤਸ਼ਾਹ ਖ਼ੁਸ਼ੀ ਅਤੇ ਪੰਜਾਬੀ ਸਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸਭਿਆਚਾਰ, ਵਿਰਸੇ ਅਤੇ ਲੋਕ-ਰਵਾਇਤਾਂ ਨੂੰ ਦਰਸਾਉਂਦਾ ਹੋਇਆਂ ਖ਼ੂਬਸੂਰਤ ਪੰਜਾਬੀ ਪਹਿਰਾਵਾ ਪਹਿਨ ਕੇ ਸਮਾਗਮ ਵਿਚ ਸ਼ਮੂਲੀਅਤ ਕੀਤੀ।

ਮੀਟਿੰਗ ਵਿਚ ਹਾਜ਼ਰ ਲੋਕਾਂ ਦਾ ਵਿਸ਼ਾਲ ਇਕੱਠ| ਤਸਵੀਰ: ਗੁਰਮੀਤ ਸਿੰਘ ਮਾਣੂੰਕੇ ਬਲੌਜ਼ਮਜ਼ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਉਂਦੇ ਹੋਏ ਸਕੂਲੀ ਵਿਦਿਆਰਥਣਾਂ ਅਤੇ ਸਾਈਬਰ ਸੈੱਲ ਦੇ ਇੰਚਾਰਜ ਕਿਰਨਦੀਪ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਨਵਨੀਤ ਕੌਰ ਤੇ ਹੋਰ ਪ੍ਰਬੰਧਕ। ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਰਿਜਨਲ ਕ੍ਰਿਕਟ ਟੂਰਨਾਮੈਂਟ ਦੌਰਾਨ ਜੇਤੂ ਟੀਮ ਆਪਣੀ ਟਰਾਫ਼ੀ ਨਾਲ ਖੁਸੀ ਭਰੇ ਰੌਂਅ ‘ਚ। ਤਸਵੀਰ : ਜਗਰੂਪ ਸਿੰਘ ਸਰੋਆ 09-08-2026
ਕਿਸ਼ਨਪੁਰਾ ਕਲਾਂ, 8 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਧੀਆਂ ਦਾ ਤਿਉਹਾਰ ‘ਤੀਜ’ ਬੜੇ ਹੀ ਉਤਸ਼ਾਹ ਖ਼ੁਸ਼ੀ ਅਤੇ ਪੰਜਾਬੀ ਸਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸਭਿਆਚਾਰ, ਵਿਰਸੇ ਅਤੇ ਲੋਕ-ਰਵਾਇਤਾਂ ਨੂੰ ਦਰਸਾਉਂਦਾ ਹੋਇਆਂ ਖ਼ੂਬਸੂਰਤ ਪੰਜਾਬੀ ਪਹਿਰਾਵਾ ਪਹਿਨ ਕੇ ਸਮਾਗਮ ਵਿਚ ਸ਼ਮੂਲੀਅਤ ਕੀਤੀ। ਪੂਰਾ ਸਕੂਲ ਪੰਜਾਬੀ ਸਭਿਆਚਾਰ ਦੀਆਂ ਰੰਗ ਬਰੰਗੀਆਂ ਝਲਕੀਆਂ ਨਾਲ ਰੰਗਿਆ ਹੋਇਆ ਨਜ਼ਰ ਆਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮਿਸ ਕਿਰਨਦੀਪ ਕੌਰ, ਇੰਚਾਰਜ ਸਾਈਬਰ ਸੈਲ, ਜਗਰਾਉਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਮਿਸ ਅਮਨਦੀਪ ਕੌਰ ਵੀ ਵਿਸ਼ੇਸ਼ ਤੌਰ ‘ਤੇ ਸਮਾਗਮ ਵਿਚ ਪਹੁੰਚੇ। ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਦੋਵੇਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਤੀਜ ਦੇ ਇਸ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਲੋਕ ਗੀਤ, ਪੰਜਾਬੀ ਸਭਿਆਚਾਰਕ ਭੋਜਨ, ‘ਮਿਸ ਤੀਜ’ ਅਤੇ ਗਿੱਧਾ ਆਦਿ ਰਾਹੀਂ ਪੰਜਾਬ ਦੇ ਅਮੀਰ ਸਭਿਆਚਾਰ ਅਤੇ ਵਿਰਸੇ ਦੀ ਸੁੰਦਰ ਪੇਸ਼ਕਾਰੀ ਕੀਤੀ। ਗਿੱਧੇ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਵਿਚ ਖ਼ਾਸ ਰੌਣਕ ਭਰ ਦਿੱਤੀ ਅਤੇ ਵਿਦਿਆਰਥਣਾਂ ਨੇ ਆਪਣੀ ਕਲਾ, ਆਤਮ-ਵਿਸ਼ਵਾਸ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ‘ਮਿਸ ਤੀਜ’ ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ, ਸਭਿਆਚਾਰਕ ਗਿਆਨ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਮਹਿਮਾਨਾਂ ਅਤੇ ਸਕੂਲ ਪ੍ਰਬੰਧਨ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਕਵਾਨਾਂ ਅਤੇ ਸਭਿਆਚਾਰਕ ਵਸਤੂਆਂ ਰਾਹੀਂ ਪੰਜਾਬੀ ਵਿਰਸੇ ਦੀ ਝਲਕ ਵੀ ਪੇਸ਼ ਕੀਤੀ। ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਮੁੱਖ ਮਹਿਮਾਨ ਦਾ ਸਕੂਲ ਪਹੁੰਚਣ ‘ਤੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਮਦ ਨਾਲ ਧੀਆਂ ਦੇ ਇਸ ਪਵਿੱਤਰ ਤਿਉਹਾਰ ਦੀ ਰੌਣਕ ਹੋਰ ਵੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਸਭਿਆਚਾਰਕ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਆਪਣੀ ਭਾਸ਼ਾ, ਪਹਿਰਾਵੇ, ਲੋਕ-ਗੀਤਾਂ ਅਤੇ ਰਵਾਇਤਾਂ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਦੇ ਹਨ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਦੋਵੇਂ ਮਹਿਮਾਨਾਂ ਵਲੋਂ ਆਪਣਾ ਕੀਮਤੀ ਸਮਾਂ ਕੱਢ ਕੇ ਸਮਾਗਮ ਵਿਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਅਮੀਰ ਸਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਜੇਕਰ ਅਸੀਂ ਆਪਣੇ ਬੱਚਿਆਂ ਨੂੰ ਆਪਣੇ ਵਿਰਸੇ, ਰਵਾਇਤਾਂ ਅਤੇ ਸਭਿਆਚਾਰ ਨਾਲ ਜੋੜ ਕੇ ਰੱਖਾਂਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਤੱਕ ਵੀ ਇਹ ਅਨਮੋਲ ਵਿਰਾਸਤ ਸੁਰੱਖਿਅਤ ਢੰਗ ਨਾਲ ਪਹੁੰਚਾਈ ਜਾ ਸਕੇਗੀ।
ਪਿਛਲੀ ਖ਼ਬਰ ਅਬੋਹਰ ’ਚ ਹੈਰੋਇਨ ਸਮੇਤ 2 ਨੌਜਵਾਨ ਕਾਬੂ ਅਗਲੀ ਖ਼ਬਰ ਹਿੰਮਤਪੁਰਾ ਦੀ ਖੁਸ਼ਪ੍ਰੀਤ ਨੇ ਕਵਿਤਾ ਮੁਕਾਬਲਿਆਂ ’ਚ ਪ੍ਰਾਪਤ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।